ਜੇਲਾਂ 'ਚੋਂ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ &#2

[JUGRAJ SINGH]

Prime VIP
Staff member
ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ) - ਸਿੱਖਿਆ ਦੇ ਵਿਕਾਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਿਰੰਤਰ ਅਗਾਂਹਵਧੂ ਕਾਰਜ ਕੀਤੇ ਜਾ ਰਹੇ ਹਨ ਅਤੇ ਇਸ ਲਈ ਭਵਿੱਖ 'ਚ ਵਿਦੇਸ਼ਾਂ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਸਥਾਨਕ ਗੁਰੂ ਨਾਨਕ ਕਾਲਜ ਫਾਰ ਗਰਲਜ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਈ ਕਾਲਜ ਸ਼ਾਨਦਾਰ ਪ੍ਰਾਪਤੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਮੇਟੀ ਦੇ ਜਿਨ੍ਹਾਂ ਕਾਲਜਾਂ ਦੀ ਹਾਲਤ ਵਧੀਆ ਨਹੀਂ ਹੈ ਉਨ੍ਹਾਂ 'ਚ ਵੀ ਜਲਦ ਸੁਧਾਰ ਕਰਕੇ ਵਿੱਦਿਅਕ ਪੱਖੋਂ ਹੋਰ ਉਪਰ ਚੁੱਕਿਆ ਜਾਵੇਗਾ। ਮੱਕੜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਚ ਵੀ ਜਲਦ ਹੀ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਭਗ 8 ਸਾਲ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਰੱਖੇ ਗਏ ਯਾਦਗਾਰ ਦੇ ਨੀਂਹ ਪੱਥਰ ਵਾਲੀ ਜਗ੍ਹਾ 'ਤੇ ਅਜੇ ਤੱਕ ਯਾਦਗਾਰ ਨਾ ਬਣਨ ਦੇ ਮਸਲੇ 'ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਕਮੇਟੀ ਗਠਿਤ ਕੀਤੀ ਗਈ ਹੈ ਅਤੇ 1 ਸਾਲ 'ਚ ਇਹ ਯਾਦਗਾਰ ਬਣਾ ਦਿੱਤੀ ਜਾਵੇਗੀ। ਉਤਰਾਖੰਡ 'ਚ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਵਾਲੀ ਜਗ੍ਹਾ ਸਬੰਧੀ ਚੱਲ ਰਹੀ ਗੱਲਬਾਤ ਬਾਰੇ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਮਿਲ ਚੁੱਕੇ ਹਨ ਅਤੇ ਹੁਣ 6 ਜਨਵਰੀ ਨੂੰ ਫਿਰ ਉਤਰਾਖੰਡ ਦੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਹੈ ਅਤੇ ਆਸ ਹੈ ਕਿ ਗੁਰਦੁਆਰੇ ਵਾਲੀ ਜਗ੍ਹਾ ਦਾ ਮਸਲਾ ਵੀ ਹੱਲ ਹੋ ਜਾਵੇਗਾ। ਮੱਕੜ ਨੇ ਕਿਹਾ ਕਿ ਜੇਲਾਂ 'ਚ ਸਜ਼ਾ ਕੱਟ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੱਢ ਤੋਂ ਹੀ ਸਰਗਰਮ ਹੈ ਤੇ ਸਮੇਂ-ਸਮੇਂ 'ਤੇ ਕਾਰਵਾਈ ਕੀਤੀ ਜਾਂਦੀ ਰਹੀ ਹੈ ਅਤੇ ਭਵਿੱਖ 'ਚ ਵੀ ਇਹ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਵੀ ਸੂਬੇ ਤੋਂ ਬਾਹਰ ਦੀਆਂ ਜੇਲਾਂ 'ਚ ਬੰਦ ਸਜ਼ਾ ਕੱਟ ਚੁੱਕੇ ਸਿੱਖਾਂ ਦੀ ਰਿਹਾਈ ਲਈ ਉੱਥੋਂ ਦੀਆਂ ਸਰਕਾਰਾਂ ਨਾਲ ਸੰਪਰਕ ਸਾਧਿਆ ਜਾ ਚੁੱਕਾ ਹੈ ਅਤੇ ਜਲਦ ਹੀ ਇਹ ਮਸਲਾ ਹੱਲ ਹੋਵੇਗਾ। ਸੰਤ ਸਮਾਜ ਵਲੋਂ ਨਾਨਕਸ਼ਾਹੀ ਕੈਲੰਡਰ ਨੂੰ ਰੱਦ ਕਰਨ ਦੀ ਉੱਠੀ ਮੰਗ ਸਬੰਧੀ ਮੱਕੜ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਸਿੰਘ ਸਾਹਿਬਾਨ ਦੇ ਵਿਚਾਰ ਅਧੀਨ ਹੈ ਅਤੇ ਸਿੰਘ ਸਾਹਿਬ ਜੋ ਫੈਸਲਾ ਕਰਨਗੇ ਉਹ ਹੀ ਲਾਗੂ ਹੋਵੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਜ਼ੈਕਟਿਵ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ, ਜ਼ਿਲਾ ਅਕਾਲੀ ਜੱਥੇ ਦੇ ਪ੍ਰਧਾਨ ਮਨਜੀਤ ਸਿੰਘ ਬਰਕੰਦੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨਵਤੇਜ ਸਿੰਘ ਕਾਉਣੀ, ਸਰੂਪ ਸਿੰਘ ਨੰਦਗੜ੍ਹ, ਗੁਰਪਾਲ ਸਿੰਘ ਗੋਰਾ, ਜਗਜੀਤ ਸਿੰਘ ਐਡੀ. ਸਕੱਤਰ ਕਾਲਜ ਕਮੇਟੀ, ਹੀਰਾ ਸਿੰਘ ਚਿੜੇਵਾਣ ਸਾਬਕਾ ਚੇਅਰਮੈਨ ਬਲਾਕ ਸੰਮਤੀ, ਨਵਜੋਤ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ, ਜਰਨੈਲ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਆਦਿ ਹਾਜ਼ਰ ਸਨ।
 
Top