ਕਾਂਗਰਸ ਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਾ&#2

[JUGRAJ SINGH]

Prime VIP
Staff member
ਮਾਘੀ ਮੇਲੇ ਮੌਕੇ ਸਿਆਸੀ ਕਾਨਫਰੰਸਾਂ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਰਿਣੀ, ਹਰਮਹਿੰਦਰਪਾਲ)-ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਦਾ ਸਫਾਇਆ ਹੋ ਜਾਵੇਗਾ ਅਤੇ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹੋਣਗੇ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਮਾਘੀ ਜੋੜ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਪੰਜਾਬ ਦੀਆਂ 13 ਹੀ ਨਹੀਂ, ਬਲਕਿ ਚੰਡੀਗੜ੍ਹ ਸਮੇਤ 14 ਸੀਟਾਂ ਜਿੱਤ ਕੇ ਨਰਿੰਦਰ ਮੋਦੀ ਦੀ ਝੋਲੀ 'ਚ ਪਾਉਣੀਆਂ ਹਨ ਅਤੇ ਜੇਕਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਵਾਗਡੋਰ ਸੰਭਾਲਦੇ ਹਨ ਤਾਂ ਪੰਜਾਬ 'ਚ ਜਿਥੇ ਵਿਕਾਸ ਦੀ ਗਤੀ ਤੇਜ਼ ਹੋਵੇਗੀ ਉਥੇ ਹੀ ਪੰਜਾਬੀਆਂ ਨੂੰ ਵਧੇਰੇ ਸਹੂਲਤਾਂ ਮਿਲਣ ਦਾ ਰਾਹ ਖੁੱਲ੍ਹ ਜਾਵੇਗਾ। ਕਾਂਗਰਸ 'ਤੇ ਵਰ੍ਹਦਿਆ ਉਨ੍ਹਾਂ ਕਿਹਾ ਕਿ ਕਾਂਗਰਸ ਹੁਣ ਆਖਰੀ ਸਾਹਾਂ 'ਤੇ ਹੈ ਅਤੇ ਕਾਂਗਰਸ ਦਾ ਪੰਜਾਬ 'ਚ ਬਹੁਤ ਬੁਰਾ ਹਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਦੁਨੀਆਂ ਭਰ ਦੇ ਦੇਸ਼ਾਂ ਵਿਚੋਂ ਭਾਰਤ ਗਰੀਬੀ, ਮਹਿੰਗਾਈ, ਅਨਪੜ੍ਹਤਾ ਤੇ ਭ੍ਰਿਸ਼ਟਾਚਾਰ ਵਿਚ ਅੱਗੇ ਹੈ। ਉਨ੍ਹਾਂ ਕਿਹਾ ਅੱਜ ਭਾਰਤ ਸੁਰੱਖਿਆ ਪੱਖੋਂ ਖਤਰਾ ਮਹਿਸੂਸ ਕਰ ਰਿਹਾ ਹੈ ਅਤੇ ਬਾਹਰੀ ਦੇਸ਼ਾਂ 'ਚੋਂ ਆ ਕੇ ਅੱਤਵਾਦੀ ਦੇਸ਼ 'ਤੇ ਹਮਲਾ ਕਰਦੇ ਹਨ। ਆਮ ਆਦਮੀ ਪਾਰਟੀ ਸਬੰਧੀ ਗੱਲ ਕਰਦਿਆ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਾਸੇ ਹਨ ਅਤੇ ਦਿੱਲੀ ਵਿਚ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ 2-3 ਮਹੀਨਿਆਂ 'ਚ ਹੀ ਫਲਾਪ ਹੋ ਜਾਵੇਗੀ। ਕੇਜਰੀਵਾਲ ਦੇ ਜਨਤਾ ਦਰਬਾਰ 'ਤੇ ਵਿਅੰਗ ਕਰਦਿਆਂ ਉਨ੍ਹਾਂ ਕਿਹਾ ਕਿ ਕੇਜਰੀਵਾਲ ਜਨਤਾ ਦਰਬਾਰ 'ਚੋਂ ਪਹਿਲੇ ਦਿਨ ਹੀ ਭੱਜ ਗਿਆ ਪਰ ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਲੰਬੇ ਸਮੇਂ ਤੋਂ ਸੰਗਤ ਦਰਸ਼ਨ ਸ਼ੁਰੂ ਕੀਤੇ ਹੋਏ ਹਨ। ਪੰਜਾਬ ਦੇ ਵਿਕਾਸ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਰਾਜ ਸਮੇਂ ਵਿੱਦਿਆ ਅਤੇ ਸਿਹਤ ਵਿਚ ਪੰਜਾਬ 14 ਵੇਂ ਨੰਬਰ 'ਤੇ ਹੁੰਦਾ ਸੀ ਪਰ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਕੰਮਾਂ ਸਦਕਾ ਪੰਜਾਬ ਨੂੰ ਦੇਸ਼ ਵਿਚੋਂ ਪਹਿਲੇ ਸਥਾਨ 'ਤੇ ਲਿਆਂਦਾ ਹੈ। ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕਾਂਗਰਸ ਕੋਲ ਹੁਣ ਕੋਈ ਮੁੱਦਾ ਬਾਕੀ ਨਹੀਂ ਬਚਿਆ ਅਤੇ ਪੰਜਾਬ ਕਾਂਗਰਸ ਦੇ ਆਗੂ ਬੇਵਜ੍ਹਾ ਹੀ ਰੌਲਾ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਚਿੱਟੇ ਦਿਨ ਵਾਂਗ ਸਾਫ਼ ਹੈ ਕਿ ਅਕਾਲੀ ਆਗੂਆਂ 'ਤੇ ਨਸ਼ਾ ਤਸਕਰੀ ਦੇ ਦੋਸ਼ ਲਾਉਣ ਵਾਲੇ ਕਾਂਗਰਸ ਦੇ ਪੰਜਾਬ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨਸ਼ਿਆਂ ਦੇ ਸੌਦਾਗਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਆਮ ਲੋਕਾਂ ਦੇ ਨਾਲ ਰਿਹਾ ਹੈ ਅਤੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਸੰਗਤ ਦਰਸ਼ਨਾਂ ਰਾਹੀਂ ਆਮ ਲੋਕਾਂ 'ਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਅਤੇ ਵਿਕਾਸ ਲਈ ਖੁੱਲ੍ਹੇ ਦਿਲ ਨਾਲ ਗਰਾਂਟਾਂ ਦਿੱਤੀਆਂ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੀ.ਬੀ.ਆਈ. ਨੂੰ ਕਾਂਗਰਸ ਆਪਣੇ ਹਿੱਤਾਂ ਲਈ ਵਰਤਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੂਬਾ ਸਰਕਾਰ ਬਹੁਤ ਸਕੀਮਾਂ ਦੇ ਰਹੀ ਹੈ ਅਤੇ ਜੇਕਰ ਕੇਂਦਰ 'ਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਆਉਂਦੀ ਹੈ ਤਾਂ ਕੇਂਦਰ ਦੇ ਖਜ਼ਾਨੇ ਦੇ ਮੂੰਹ ਵੀ ਪੰਜਾਬ ਦੇ ਲੋਕਾਂ ਲਈ ਖੁੱਲ੍ਹ ਜਾਣਗੇ ਅਤੇ ਹੋਰ ਸਹੂਲਤਾਂ ਲੋਕਾਂ ਤੱਕ ਪੁੱਜਣਗੀਆਂ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਬੋਲਦਿਆਂ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਸਮਾਜਿਕ ਕੁਰੀਤੀਆਂ ਨੂੰ ਤਿਆਗ ਕੇ ਸੱਚੇ ਸਿੱਖ ਬਣਨ ਦਾ ਇਹ ਸਮਾਂ ਹੈ। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਾਂਗਰਸ 'ਤੇ ਵਰ੍ਹਦਿਆ ਕਿਹਾ ਕਿ ਕਾਂਗਰਸ ਭ੍ਰਿਸ਼ਟਾਚਾਰ ਦੀ ਮਾਂ ਹੈ ਤੇ ਉਪਰਲੇ ਮਨੋਂ ਹੀ ਪੰਜਾਬੀਆਂ ਦਾ ਦੁੱਖ ਪੁੱਛਦੀ ਹੈ ਜਦ ਕਿ ਸੱਚਾਈ ਇਹ ਹੈ ਕਿ ਕਾਂਗਰਸ ਪੰਜਾਬੀਆਂ ਨੂੰ ਖਤਮ ਕਰਨਾ ਚਾਹੁੰਦੀ ਹੈ। ਇਸ ਮੌਕੇ ਬੋਲਦਿਆਂ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਨੂੰ ਸਾਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਇਸ ਸਮੇਂ ਦੇਸ਼ ਹਰ ਪਾਸੇ ਤੋਂ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਅਤੇ ਦੇਸ਼ ਨੂੰ ਹਰ ਪਾਸੇ ਤੋਂ ਪੂਰੀ ਸੁਰੱਖਿਆ ਮਿਲੇ ਇਸ ਲਈ ਦੇਸ਼ ਦੇ ਮਹਾਨ ਸਪੂਤ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣਾ ਜ਼ਰੂਰੀ ਹੈ ਤੇ ਇਸ ਸਭ ਲਈ ਪੰਜਾਬੀਆਂ ਦਾ ਸਾਥ ਜ਼ਰੂਰੀ ਹੈ। ਸਟੇਜ ਦੀ ਕਾਰਵਾਈ ਜ਼ਿਲ੍ਹਾ ਪ੍ਰਧਾਨ ਅਕਾਲੀ ਜੱਥਾ ਮਨਜੀਤ ਸਿੰਘ ਬਰਕੰਦੀ ਵੱਲੋਂ ਚਲਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸਰਕਲ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ, ਹਲਕਾ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਮਾਨ ਤੇ ਤਜਿੰਦਰ ਸਿੰਘ ਮਿੱਡੂਖੇੜਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਰਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ। ਜਦ ਕਿ ਜ਼ਿਲ੍ਹਾ ਅਕਾਲੀ ਜਥੇ ਵੱਲੋਂ ਜਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਰਕੰਦੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਫੰਡ ਲਈ ਰਾਸ਼ੀ ਦੀ ਥੈਲੀ ਭੇਟ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਲੁਧਿਆਣਾ, ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ, ਸਰਕਲ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ, ਸਰਕਲ ਪ੍ਰਧਾਨ ਸ਼ਹਿਰ ਸੰਤੋਖ਼ ਸਿੰਘ ਭੰਡਾਰੀ, ਬਰੀਵਾਲਾ ਦੇ ਪ੍ਰਧਾਨ ਬਲਜਿੰਦਰ ਸਿੰਘ ਰੰਗਪੁਰੀ, ਹਲਕਾ ਇੰਚਾਰਜ਼ ਹਰਦੀਪ ਸਿੰਘ ਡਿੰਪੀ ਢਿੱਲੋਂ ਗਿੱਦੜਬਾਹਾ, ਚਰਨਜੀਤ ਸਿੰਘ ਬਰਾੜ ਫ਼ਕਰਸਰ, ਪ੍ਰਕਾਸ਼ ਸਿੰਘ ਭੱਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਜੈਕਟਿਵ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ, ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਆਦਿ ਹਾਜ਼ਰ ਸਨ।

ਗੁਜਰਾਤ 'ਚ ਪੰਜਾਬੀਆਂ ਨੂੰ ਉਜਾੜਣ ਵਾਲੇ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦਾ ਹੈ ਅਕਾਲੀ ਦਲ-ਸ਼ਕੀਲ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ, ਸੁਖਪਾਲ ਸਿੰਘ ਢਿੱਲੋਂ, ਕੁਲਦੀਪ ਸਿੰਘ ਰਿਣੀ)-ਅੱਜ ਮੇਲਾ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਕਾਂਗਰਸ ਪਾਰਟੀ ਵੱਲੋਂ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰੀ ਕਾਨਫਰੰਸ ਕੀਤੀ ਗਈ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਕੇਂਦਰੀ ਮੰਤਰੀ ਸ੍ਰੀ ਸ਼ਕੀਲ ਅਹਿਮਦ ਨੇ ਕਿਹਾ ਕਿ ਭਾਜਪਾ ਦੇ ਜਿਸ ਆਗੂ ਨਰਿੰਦਰ ਮੋਦੀ ਨੂੰ ਅਕਾਲੀ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦੇ ਹਨ ਉਸੇ ਮੋਦੀ ਨੇ ਗੁਜਰਾਤ ਵਿਚ ਲਗਭਗ 15 ਹਜ਼ਾਰ ਪੰਜਾਬੀ ਪਰਿਵਾਰਾਂ ਤੋਂ ਜ਼ਮੀਨਾਂ ਵਾਪਸ ਲੈਣ ਦੇ ਨੋਟਿਸ ਕੱਢ ਕੇ ਉਨ੍ਹਾਂ ਨੂੰ ਉਜਾੜਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਜਦ ਕਿ ਅਦਾਲਤ ਨੇ ਫੈਸਲਾ ਕਿਸਾਨਾਂ ਦੇ ਹੱਕ ਵਿਚ ਦਿੱਤਾ ਹੋਇਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸ: ਪ੍ਰਤਾਪ ਸਿੰਘ ਬਾਜਵਾ ਨੇ ਅਕਾਲੀ-ਭਾਜਪਾ ਸਰਕਾਰ 'ਤੇ ਵਰ੍ਹਦਿਆਂ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਸਮਾਂ ਆਉਣ 'ਤੇ ਹਰ ਗੱਲ ਦਾ ਹਿਸਾਬ ਲਵਾਂਗੇ ਅਤੇ ਅਕਾਲੀਆਂ ਨੂੰ ਜੋ ਹਰ ਥਾਂ ਧੱਕੇਸ਼ਾਹੀ ਕਰਦੇ ਹਨ ਨੂੰ ਬੰਦੇ ਦੇ ਪੁੱਤ ਬਣਾ ਦੇਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਵਰਦੀ ਵੀ ਕਾਂਗਰਸ ਦੀ ਸਰਕਾਰ ਬਣਨ 'ਤੇ ਬਦਲ ਦੇਵਾਂਗੇ ਕਿਉਂਕਿ ਖਾਕੀ ਵਰਦੀ ਨੂੰ ਕੁਝ ਪੁਲਿਸ ਅਧਿਕਾਰੀਆਂ ਨੇ ਦਾਗਦਾਰ ਕਰ ਦਿੱਤਾ ਹੈ। ਪੰਜਾਬ ਵਿਚ ਨਸ਼ੇ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੀਆਂ ਸਿੱਧੀਆਂ ਤਾਰਾਂ ਸੁਖਬੀਰ ਸਿੰਘ ਬਾਦਲ , ਉਸ ਦੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਕਈ ਵੱਡੇ ਲੀਡਰਾਂ ਨਾਲ ਜੁੜੀਆਂ ਹੋਈਆ ਹਨ ਜਿਨ੍ਹਾਂ ਦਾ ਖੁਲਾਸਾ ਸਮਗਲਰ ਭੋਲੇ ਨੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਮੰਤਰੀ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ। ਸ: ਬਾਜਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 16 ਜਨਵਰੀ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਪੰਜਾਬ ਭਰ ਵਿਚ ਸੜਕਾਂ ਜਾਮ ਕਰਨ ਤਾਂ ਜੋ ਨਸ਼ਿਆਂ ਸਬੰਧੀ ਸੀ. ਬੀ. ਆਈ. ਤੋਂ ਜਾਂਚ ਕਰਵਾਈ ਜਾਵੇ। ਸ: ਬਾਜਵਾ ਨੇ ਕਿਹਾ ਕਾਂਗਰਸ ਪਾਰਟੀ ਵਿਚ ਵੀ ਕੁਝ ਕਾਲੀਆਂ ਭੇਡਾਂ ਹਨ ਜਿਨ੍ਹਾਂ ਦੀ ਲੋਕਾਂ ਨੂੰ ਪਹਿਚਾਣ ਕਰਨੀ ਚਾਹੀਦੀ ਹੈ। ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਕੁਮਾਰ ਹੁੱਡਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਹਰਿਆਣੇ ਤੋਂ ਵਿਕਾਸ ਕਾਰਜਾਂ ਅਤੇ ਹੋਰ ਕੰਮਾਂ 'ਚ ਅਕਾਲੀਆਂ ਦੀਆਂ ਗਲਤ ਨੀਤੀਆਂ ਕਾਰਨ ਬਹੁਤ ਪਿੱਛੇ ਰਹਿ ਗਿਆ। ਇਸ ਮੌਕੇ ਬੀਬੀ ਰਜਿੰਦਰ ਕੌਰ ਭੱਠਲ, ਵਿਧਾਇਕ ਕਰਨ ਕੌਰ ਬਰਾੜ, ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ, ਜੋਗਿੰਦਰ ਸਿੰਘ ਪੰਜਗਰਾਈ, ਪਰਮਿੰਦਰ ਸਿੰਘ ਪਿੰਕੀ, ਭਾਈ ਹਰਨਿਰਪਾਲ ਸਿੰਘ ਕੁੱਕੂ, ਗੁਰਸੰਤ ਸਿੰਘ ਬਰਾੜ, ਮਲਕੀਤ ਸਿੰਘ ਦਾਖਾ, ਹੰਸ ਰਾਜ ਜੋਸਨ, ਗੁਰਪ੍ਰੀਤ ਸਿੰਘ ਕਾਂਗੜ, ਡਾ: ਮਾਲਤੀ ਥਾਪਰ, ਸੁਖਪਾਲ ਸਿੰਘ ਖਹਿਰਾ, ਫਤਹਿ ਜੰਗ ਸਿੰਘ ਬਾਜਵਾ, ਸੁਖਵਿੰਦਰ ਸਿੰਘ ਡੈਨੀ, ਅਜੀਤ ਇੰਦਰ ਸਿੰਘ ਮੋਫਰ, ਹਰਮਿੰਦਰ ਸਿੰਘ ਜੱਸੀ, ਇੰਦਰਜੀਤ ਸਿੰਘ ਜੀਰਾ, ਕੁਸ਼ਲਦੀਪ ਸਿੰਘ ਢਿੱਲੋਂ, ਚਿਰੰਜੀ ਲਾਲ ਗਰਗ, ਜਗਪਾਲ ਸਿੰਘ ਅਬੁੱਲਖੁਰਾਣਾ, ਗੁਰਮੀਤ ਸਿੰਘ ਖੁੱਡੀਆਂ, ਰਣਧੀਰ ਸਿੰਘ ਧੀਰਾ ਖੁੱਡੀਆਂ, ਗੁਰਬਾਜ ਸਿੰਘ ਵਣਵਾਲਾ, ਸੁਖਵਿੰਦਰ ਸਿੰਘ ਡੈਨੀ, ਭਾਈ ਮਨਦੀਪ ਸਿੰਘ ਗੋਗੀ, ਦਰਸ਼ਨ ਸਿੰਘ ਬਰਾੜ, ਕੁਲਬੀਰ ਸਿੰਘ ਜ਼ੀਰਾ, ਬਾਵਾ ਗੁਰਿੰਦਰ ਸਿੰਘ ਕੋਕੀ ਆਦਿ ਹਾਜ਼ਰ ਸਨ।
ਨਸ਼ਾ ਤਸਕਰੀ ਦੀ ਜਾਂਚ ਦੇ ਮੁੱਦੇ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ-ਬਰਾੜ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਰਿਣੀ, ਸੁਖਪਾਲ ਸਿੰਘ ਢਿੱਲੋਂ)-ਨਸ਼ਾ ਤਸਕਰੀ ਮਾਮਲੇ 'ਤੇ ਭੱਖ ਰਹੀ ਪੰਜਾਬ ਦੀ ਸਿਆਸਤ ਸਬੰਧੀ ਗੱਲਬਾਤ ਕਰਦਿਆਂ ਕਾਂਗਰਸ ਦੇ ਤੇਜ਼-ਤਰਾਰ ਆਗੂ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਸਾਨੂੰ ਇਸ ਮਾਮਲੇ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ ਅਤੇ ਮਾਮਲੇ ਦੀ ਜਾਂਚ ਸੀ.ਬੀ.ਆਈ. ਕੋਲ ਜਾਣੀ ਚਾਹੀਦੀ ਹੈ। ਇਸ ਮੌਕੇ ਗੱਲਬਾਤ ਦੌਰਾਨ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਸਬੰਧੀ ਉਨ੍ਹਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਾਈ ਹੈ ਅਤੇ ਇਸ ਦਾ ਜਵਾਬ ਪੰਜਾਬ ਸਰਕਾਰ ਨੇ 20 ਜਨਵਰੀ ਨੂੰ ਦੇਣਾ ਹੈ। ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਰਾਜਨੀਤਿਕ ਰੂਪ ਦੇਣ ਦੇ ਵਿਰੁੱਧ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀ.ਬੀ.ਆਈ. ਨੂੰ ਜਾਂਚ ਸੌਂਪਣ ਦੇ ਕੀਤੇ ਵਿਰੋਧ ਸਬੰਧੀ ਗੱਲਬਾਤ ਕਰਦਿਆ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਕੈਪਟਨ ਦੀ ਪੰਜਾਬ ਪੁਲਿਸ ਦੇ ਹੱਚ 'ਚ ਬਿਆਨ ਕਿਸੇ ਅੰਦਰੂਨੀ ਸਮਝੌਤੇ ਦਾ ਸ਼ੱਕ ਪੈਦਾ ਕਰਦਾ ਹੈ।​
 

KARAN

Prime VIP
Re: ਕਾਂਗਰਸ ਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪ&#2622

ehna to gapp jine marji marva lao.. siraa laa dende gappa wala te
 
Top