ਸੁਪਰੀਮ ਕੋਰਟ ਦੇ ਫੈਸਲੇ ਨਾਲ ਪ੍ਰੋ: ਭੁੱਲਰ ਨੂੰ ਰਾ&#2

[JUGRAJ SINGH]

Prime VIP
Staff member
ਨਵੀ ਦਿੱਲੀ, 23 ਜਨਵਰੀ (ਜਗਤਾਰ ਸਿੰਘ)- ਸਰਕਾਰ ਵੱਲੋਂ ਹੋਈ ਦੇਰੀ ਦੇ ਆਧਾਰ 'ਤੇ ਫਾਂਸੀ ਦੀ ਸਜ਼ਾ ਵਾਲੇ ਕੈਦੀਆਂ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰਨ ਸਬੰਧੀ ਸੁਪਰੀਮ ਕੋਰਟ ਦੇ ਫੈਂਸਲੇ ਦਾ ਸ: ਹਰਵਿੰਦਰ ਸਿੰਘ ਸਰਨਾ ਨੇ ਸਵਾਗਤ ਕੀਤਾ ਅਤੇ ਕਿਹਾ ਕਿ ਅਜਿਹੇ ਫੈਸਲੇ ਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਵਧੇਰੇ ਲੋੜ ਹੈ | ਉਨ੍ਹਾਂ ਕਿਹਾ ਕਿ ਅਦਾਲਤ ਦੇ ਇਸ ਫੈਂਸਲੇ ਨਾਲ ਪ੍ਰੋ: ਭੁੱਲਰ ਦੀ ਸਜ਼ਾ ਮੁਆਫੀ ਅਤੇ ਰਿਹਾਈ ਲਈ ਰਾਹ ਪੱਧਰਾ ਹੋ ਗਿਆ ਹੈ | ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਜੱਦੋ-ਜਹਿਦ ਦਾ ਜ਼ਿਕਰ ਕਰਦਿਆਂ ਸ: ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਪਿਛੋਕੜ 'ਚ ਕਾਂਗਰਸ ਸਰਕਾਰ ਨੇ ਵੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਨਾਲ ਵਾਅਦਾ ਕੀਤਾ ਸੀ ਕਿ ਜਿੰਨਾ ਚਿਰ ਤੱਕ ਕੇਂਦਰ 'ਚ ਕਾਂਗਰਸ ਦੀ ਸਰਕਾਰ ਹੈ ਓਨਾ ਚਿਰ ਕਿਸੇ ਵੀ ਸੂਰਤ 'ਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਫਾਂਸੀ ਨਹੀ ਲੱਗਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਉਨ੍ਹਾਂ (ਸਰਨਾ) ਨੇ ਪ੍ਰੋ. ਭੁੱਲਰ ਦੀ ਮਾਤਾ ਉਪਕਾਰ ਕੌਰ ਦੀ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕਰਵਾਈ ਸੀ ਤੇ ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਭੁੱਲਰ ਦੀ ਮਾਤਾ ਨੂੰ ਸਭ ਕੁੱਝ ਠੀਕ ਹੋ ਜਾਣ ਦਾ ਭਰੋਸਾ ਦਿਵਾਇਆ ਸੀ | ਇਸ ਦੇ ਲਈ ਸ: ਸਰਨਾ ਨੇ ਸ਼੍ਰੀਮਤੀ ਸੋਨੀਆ ਗਾਂਧੀ ਤੇ ਕਪਿਲ ਸਿੱਬਲ ਦਾ ਵੀ ਧੰਨਵਾਦ ਜਤਾਇਆ ਹੈ |
 
Top