ਸ਼੍ਰੀਲੰਕਾ ਦੀ ਮਹਿਲਾ ਟੀਮ ਨੇ ਪਹਿਲੇ ਟੀ-20 'ਚ ਭਾਰਤ ਨ&#2626

[JUGRAJ SINGH]

Prime VIP
Staff member
ਵਿਸ਼ਾਖਾਪਟਨਮ- ਸ਼੍ਰੀਲੰਕਾ ਦੀ ਮਹਿਲਾ ਕ੍ਰਿਕਟ ਟੀਮ ਨੇ ਭਾਰਤ ਨੂੰ ਪਹਿਲੇ ਟੀ-20 ਮੈਚ 'ਚ ਤਿੰਨ ਵਿਕਟਾਂ ਨਾਲ ਹਰਾ ਕੇ ਸੀਮਤ ਓਵਰਾਂ ਦੀ ਲੜੀ 'ਚ ਪਹਿਲੀ ਜਿੱਤ ਦਰਜ ਕੀਤੀ। ਟਾਸ ਹਾਰ ਕੇ ਬੱਲੇਬਾਜ਼ੀ ਕਰਨ ਉਤਰੇ ਭਾਰਤ ਨੇ ਫਾਰਮ 'ਚ ਚੱਲ ਰਹੀ ਕਪਤਾਨ ਮਿਤਾਲੀ ਰਾਜ ਦੀ 67 ਦੌੜਾਂ ਦੀ ਪਾਰੀ ਦੀ ਮਦਦ ਨਾਲ 20 ਓਵਰਾਂ 'ਚ 3 ਵਿਕਟਾਂ 'ਤੇ 147 ਦੌੜਾਂ ਦਾ ਸਕੋਰ ਖੜ੍ਹਾ ਕੀਤਾ। ਇਸ ਦੇ ਜਵਾਬ 'ਚ ਸ਼੍ਰੀਲੰਕਾ ਨੇ 19.5 ਓਵਰ 'ਚ 7 ਵਿਕਟਾਂ 'ਤੇ 148 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਕਪਤਾਨ ਸ਼ਸ਼ੀਕਲਾ ਸ਼੍ਰੀਵਰਦੇਨੇ ਨੇ 52 ਦੌੜਾਂ ਬਣਾਈਆਂ। ਭਾਰਤ ਵੱਲੋਂ ਪਹਿਲਾ ਮੈਚ ਖੇਡ ਰਹੀ ਆਫ ਸਪਿਨਰ ਰਾਜੇਸ਼ਵਰੀ ਗਾਇਕਵਾੜ ਨੇ 24 ਦੌੜਾਂ ਦੇ ਕੇ 3 ਵਿਕਟਾਂ ਝਟਕਾਈਆਂ।
 
Top