2012 ਦੇ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਦੌੜ ‘ਚ ਸ਼ਾਮਲ ਹੋ&#257

ਵਾਸ਼ਿੰਗਟਨ, 4 ਅਪ੍ਰੈਲ (ਭਾਸ਼ਾ)-ਬਰਾਕ ਓਬਾਮਾ 2012 ਦੇ ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਅੱਜ ਐਲਾਨ ਕੀਤਾ ਕਿ ਅਗਲੇ ਰਾਸ਼ਟਰਪਤੀ ਦੇ ਅਹੁਦੇ ਦੀ ਚੋਣ ਵਿਚ ਬਤੌਰ ਉਮੀਦਵਾਰ ਉਹ ਫਿਰ ਖੜ੍ਹੇ ਹੋਣਗੇ। ਇਸ ਤੋਂ ਇਲਾਵਾ ਉਨ੍ਹਾਂ ਆਪਣੇ ਸਮਰਥਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਉਸਦੀ ਜਿੱਤ ਲਈ ਫਿਰ ਤੋਂ ਇਕਜੁੱਟ ਹੋਣ। ਓਬਾਮਾ ਨੇ ‘ਇਟ ਬਿੰਗਿਨਜ਼ ਵਿਦ ਅਸ’ ਨਾਂ ਨਾਲ ਆਪਣੇ ਸਮਰਥਕਾਂ ਨੂੰ ਈਮੇਲ, ਵੀਡੀਓ ਅਤੇ ਮੋਬਾਈਲ ਸੰਦੇਸ਼ ਭੇਜੇ, ਜਿਸ ਵਿਚ ਕਿਹਾ ਗਿਆ ਹੈ ਕਿ ਉਹ ਅੱਜ ਆਪਣੀ ਨਾਮਜ਼ਦਗੀ ਦਾਖਲ ਕਰਨਗੇ ਅਤੇ ਦੂਸਰੇ ਰਾਸ਼ਟਰਪਤੀ ਕਾਲ ਦੇ ਲਈ ਮੁਹਿੰਮ ਦੀ ਸ਼ੁਰੂਆਤ ਕਰਨਗੇ।
 
Top