ਤੇਰਾ ਦਿੱਤਾ ਫੁੱਲ

KARAN

Prime VIP
ਤੇਰਾ ਦਿੱਤਾ ਫੁੱਲ ਵੀ ਸੀਨੇ ਦਾ ਖ਼ੰਜਰ ਹੋ ਗਿਆ |
ਸੋਚਿਆ ਸੀ ਨਾ ਕਦੇ ਇਉਂ ਹੋਏਗਾ ਪਰ ਹੋ ਗਿਆ |

ਫੁੱਲ ਤੋਂ ਮੈਂ ਅੱਗ ਬਣਿਆ ਅੱਗ ਤੋਂ ਹੋਇਆ ਮੈਂ ਨੀਰ,
ਤੜਪਿਆ ਲੁਛਿਆ ਬਹੁਤ ਫਿਰ ਸਿੱਲ ਪੱਥਰ ਹੋ ਗਿਆ |

ਜਿਸ ਨੂੰ ਰੋਕਣ ਵਾਸਤੇ ਮੈਂ ਰੋਕ ਰੱਖੇ ਹਿੱਕ ਤੇ,
ਸੌ ਦਿਨਾ ਰਾਤਾਂ ਦੇ ਪਹੀਏ ਉਹ ਵੀ ਆਖਰ ਹੋ ਗਿਆ |

ਦੋਸਤੀ ਕੀ ਦੁਸ਼ਮਣੀ ਕੀ, ਜਿੰਦਗੀ ਕੀ, ਮੌਤ ਕੀ,
ਜਦ ਨਜ਼ਰ ਬਦਲੀ ਤੇਰੀ ਸਭ ਕੁਝ ਬਰਾਬਰ ਹੋ ਗਿਆ |

ਹੋਇਆ ਕੀ ਜੇ ਸੰਨ ਲੱਗੀ ਦਿਲ 'ਚ ਹੋਇਆ ਚਾਨਣਾ,
ਛਾਨਣੀ ਹੋਇਆ ਜੋ ਦਿਲ ਰਾਤਾਂ ਦਾ ਅੰਬਰ ਹੋ ਗਿਆ |

ਨਾ ਕੋਈ ਮੱਥੇ 'ਚ ਚਾਨਣ ਨਾ ਕੋਈ ਸੀਨੇ 'ਚ ਸੇਕ
ਇਸ ਤਰਾਂ ਦਾ ਕਿਸ ਤਰਾਂ "ਸੁਰਜੀਤ ਪਾਤਰ" ਹੋ ਗਿਆ

ਸੁਰਜੀਤ ਪਾਤਰ
 
Top