ਰਾਜੋਆਣਾ ਨੇ ਸਿੱਖ ਕੌਮ ਨੂੰ ਕੀਤੀ ਦੀਵਾਲੀ ‘ਤੇ

userid114437

Well-known member
ਬਲਵੰਤ ਸਿੰਘ ਰਾਜੋਆਣਾ ਨੇ ਅੱਜ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਇਸ ਦੀਵਾਲੀ 'ਤੇ ਪਟਾਖੇ ਨਾ ਚਲਾਉਣ ਅਤੇ ਉਨ੍ਹਾਂ ਤੋਂ ਬਚਣ ਵਾਲੇ ਪੈਸਿਆਂ ਨੂੰ ਦਿੱਲੀ ਦੰਗਿਆਂ ਵਿਚ ਮਾਰੇ ਗਏ ਸਿੱਖਾਂ ਦੇ ਪੀੜਤ ਵਾਰਿਸਾਂ ਨੂੰ ਦਿੱਤੇ ਜਾਣ। ਉਨ੍ਹਾਂ ਦੀਵਾਲੀ ਵਾਲੇ ਦਿਨ ਜਿੱਥੇ ਛੇਵੇਂ ਪਾਤਸ਼ਾਹ ਸਾਹਿਬ ਸਿੰਘ ਸ੍ਰੀ ਹਰਿਗੋਬਿੰਦ ਸਾਹਿਬ ਦੇ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਨ ਅਤੇ ਦੀਪਮਾਲਾ ਕਰਨ ਦੇ ਨਾਲ-ਨਾਲ ਨਵੰਬਰ 1984 ਵਿਚ ਦਿੱਲੀ ਦੰਗਿਆਂ ਵਿਚ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਆਪਣੇ ਪੱਤਰ ਰਾਹੀਂ ਦੱਸਿਆ ਕਿ ਉਹ ਇਸ ਸਬੰਧੀ ਸ੍ਰੀ ਤਖਤ ਸਾਹਿਬ ਤੋਂ ਇਸ ਸਬੰਧੀ ਹੁਕਮਨਾਮਾ ਜਾਰੀ ਕਰਵਾਉਣ ਲਈ ਸਿੰਘ ਸਾਹਿਬਾਨ ਨੂੰ ਵੀ ਪੱਤਰ ਲਿਖਣਗੇ।

Jagbani - Story Details
 
Top