Punjab News ਭਾਈ ਗੁਰਬਖਸ਼ ਸਿੰਘ ਦੇ ਸਮਰਥਨ 'ਚ ਆਏ ਪੰਜਾਬੀ ਗਾਇਕ

Android

Prime VIP
Staff member
ਮੋਹਾਲੀ- ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਮੋਹਾਲੀ ਵਿਖੇ ਭੁੱਖ ਹੜਤਾਲ 'ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਪੰਜਾਬੀ ਗਾਇਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਗਿੱਪੀ ਗਰੇਵਾਲ, ਕੇ. ਐਸ. ਮੱਖਣ ਅਤੇ ਗੁਰਦਾਸ ਮਾਨ ਤੋਂ ਬਾਅਦ ਹੁਣ ਸ਼ੈਰੀ ਮਾਨ ਨੇ ਵੀ ਮੋਹਾਲੀ ਵਿਖੇ ਜਾ ਕੇ ਗੁਰਬਖਸ਼ ਸਿੰਘ ਖਾਲਸਾ ਵਲੋਂ ਕੀਤੇ ਜਾ ਰਹੀ ਇਸ ਭੁੱਖ ਹੜਤਾਲ ਨੂੰ ਆਪਣਾ ਸਮਰਥਨ ਦਿੱਤਾ ਹੈ। ਸ਼ੈਰੀ ਮਾਨ ਬੁੱਧਵਾਰ ਨੂੰ ਮੋਹਾਲੀ ਵਿਖੇ ਗੁਰਬਖਸ਼ ਸਿੰਘ ਨੂੰ ਮਿਲੇ ਅਤੇ ਉਨ੍ਹਾਂ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਸੰਬੰਧੀ ਸੂਚਨਾ ਸ਼ੈਰੀ ਮਾਨ ਨੇ ਆਪਣੀ ਫੇਸਬੁੱਕ 'ਤੇ ਵੀ ਸਾਂਝੀ ਕੀਤੀ ਹੈ। ਸ਼ੈਰੀ ਮਾਨ ਨੇ ਫੇਸਬੁੱਕ ਵਾਲ 'ਤੇ ਆਪਣੇ ਸੰਦੇਸ਼ ਵਿਚ ਲਿਖਿਆ ਹੈ ਕਿ ਭਾਈ ਗੁਰਬਖਸ਼ ਸਿੰਘ ਦੀ ਇਸ ਮੁਹਿੰਮ ਨੂੰ ਉਨ੍ਹਾਂ ਦਾ ਸਮਰਥਨ ਹੈ ਅਤੇ ਹੋਰਨਾਂ ਲੋਕਾਂ ਨੂੰ ਵੀ ਇਸ ਕੰਮ ਲਈ ਅੱਗੇ ਆਉਣਾ ਚਾਹੀਦਾ ਹੈ। ਗੁਰਬਖਸ਼ ਸਿੰਘ ਖਾਲਸਾ ਦੇ ਹੱਕ ਵਿਚ ਅੰਮ੍ਰਿਤਸਰ ਵਿਖੇ ਵੀ ਪ੍ਰਦਰਸ਼ਨ ਚੱਲ ਰਹੇ ਹਨ ਹਾਲਾਂਕਿ ਇਸ ਮਾਮਲੇ ਵਿਚ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਚੁੱਪ ਵੱਟ ਕੇ ਬੈਠੀਆਂ ਹਨ ਪਰ ਜਿਸ ਤਰੀਕੇ ਨਾਲ ਸੱਭਿਆਚਾਰਕ ਖੇਤਰ ਵਿਚ ਭਾਈ ਗੁਰਪਖਸ਼ ਸਿੰਘ ਦੀ ਮੁਹਿੰਮ ਨੂੰ ਸਮਰਥਨ ਮਿਲ ਰਿਹਾ ਹੈ ਉਸ ਨੂੰ ਵੇਖ ਕੇ ਲੱਗਦਾ ਹੈ ਕਿ ਇਹ ਮੁਹਿੰਮ ਆਉਣ ਵਾਲੇ ਸਮੇਂ ਵਿਚ ਜ਼ਿਆਦਾ ਜ਼ੋਰ ਫੜ ਸਕਦੀ ਹੈ।
 

#Jatt On Hunt

47
Staff member
Re: ਭਾਈ ਗੁਰਬਖਸ਼ ਸਿੰਘ ਦੇ ਸਮਰਥਨ 'ਚ ਆਏ ਪੰਜਾਬੀ ਗਾਇ&#2581

:pr :pr
 
Top