ਧੜੇਬੰਦੀ ਛੱਡ ਕੇ ਚੋਣਾਂ ਦੀ ਤਿਆਰੀ 'ਚ ਜੁਟ ਜਾਣ ਵਰਕ&#

[JUGRAJ SINGH]

Prime VIP
Staff member

ਨਵੀਂ ਦਿੱਲੀ, 18 ਦਸੰਬਰ (ਏਜੰਸੀ)-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਬੁੱਧਵਾਰ ਨੂੰ ਮੰਨਿਆ ਕਿ ਹਾਲ ਹੀ 'ਚ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਲਈ ਅਨੁਸ਼ਾਸਨ ਤੇ ਏਕਤਾ ਦੀ ਕਮੀ ਵੀ ਇਕ ਕਾਰਨ ਰਿਹਾ | ਉਨ੍ਹਾਂ ਨੇ ਪਾਰਟੀ ਕਾਰਜਕਰਤਾਵਾਂ ਨੂੰ ਇਨ੍ਹਾਂ ਨਤੀਜਿਆਂ ਤੋਂ ਨਿਰਾਸ਼ ਨਾ ਹੋਣ ਤੇ 2014 'ਚ ਹੋਣ ਵਾਲੀਆਂ ਆਮ ਚੋਣਾਂ ਲਈ ਤਿਆਰ ਰਹਿਣ ਲਈ ਵੀ ਕਿਹਾ | ਸੋਨੀਆ ਗਾਂਧੀ ਨੇ ਇਥੇ ਕਾਂਗਰਸ ਸੰਸਦੀ ਦਲ ਦੀ ਬੈਠਕ 'ਚ ਕਿਹਾ ਕਿ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਹਾਰ ਲਈ ਕਈ ਕਾਰਨ ਹਨ | ਇਹ ਜ਼ਾਹਿਰ ਹੈ ਕਿ ਉਹ ਜਨਤਾ ਨੂੰ ਆਪਣੀਆਂ ਨੀਤੀਆਂ, ਪ੍ਰੋਗਰਾਮਾਂ ਤੇ ਉਪਲੱਬਧੀਆਂ ਬਾਰੇ ਦੱਸਣ 'ਚ ਸਫਲ ਨਹੀਂ ਹੋਏ | ਅਜਿਹਾ ਲਗਦਾ ਹੈ ਕਿ ਉਹ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਨਹੀਂ ਕਰ ਸਕੇ | ਪਾਰਟੀ ਪ੍ਰਧਾਨ ਨੇ ਮੱਧ ਪ੍ਰਦੇਸ਼, ਛੱਤੀਸਗੜ੍ਹ, ਦਿੱਲੀ ਤੇ ਰਾਜਸਥਾਨ 'ਚ ਪਾਰਟੀ ਹਾਰ ਲਈ ਅਨੁਸ਼ਾਸਨ ਤੇ ਏਕਤਾ ਦੀ ਕਮੀ ਨੂੰ ਜ਼ਿੰਮੇਵਾਰ ਠਹਿਰਾਇਆ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ, ਉਨ੍ਹਾਂ ਦੇ ਸਾਹਮਣੇ ਇਕ ਹੋਰ ਸੰਘਰਸ਼ ਹੈ, ਮਈ 2014 'ਚ, ਜਿਸ ਦੇ ਲਈ ਉਨ੍ਹਾਂ ਨੂੰ ਆਪਣੇ-ਆਪ ਨੂੰ ਤਿਆਰ ਕਰਨਾ ਹੋਵੇਗਾ | ਜਿੱਤ ਹੋਵੇ ਜਾਂ ਹਾਰ, ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਨਤਾ ਦੀ ਸੇਵਾ ਕਰਨਾ ਉਨ੍ਹਾਂ ਦਾ ਸਭ ਦਾ ਪਹਿਲਾ ਫ਼ਰਜ਼ ਹੈ | ਆਪਣੇ ਭਾਸ਼ਣ 'ਚ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਕਿਹਾ ਕਿ ਹਾਲ ਹੀ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਬੇਹੱਦ ਨਿਰਾਸ਼ਾਜਨਕ ਹਨ ਪਰ ਸਾਨੂੰ 2014 'ਚ ਹੋਣ ਵਾਲੀਆਂ ਆਮ ਚੋਣਾਂ ਨੂੰ ਲੈ ਕੇ ਨਿਰਾਸ਼ ਨਹੀਂ ਹੋਣਾ ਚਾਹੀਦਾ | ਉਨ੍ਹਾਂ ਕਿਹਾ ਕਿ ਕੁਝ ਰਾਜਾਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਨਿਸ਼ਚਿਤ ਰੂਪ ਨਾਲ ਇਸ ਗੱਲ ਦੇ ਸੰਕੇਤ ਨਹੀਂ ਹਨ ਕਿ ਕੁਝ ਮਹੀਨਿਆਂ ਦੇ ਬਾਅਦ ਹੋਣ ਜਾ ਰਹੀਆਂ ਆਮ ਚੋਣਾਂ 'ਚ ਕੀ ਹੋਵੇਗਾ |
 
Top