ਪੰਜਾਬੀ ਯੂਨੀਵਰਸਿਟੀ ਬਣੀ ਕੁਲ ਹਿੰਦ ਅੰਤਰਵਰਸਿਟ

[JUGRAJ SINGH]

Prime VIP
Staff member
ਪਟਿਆਲਾ, 5 ਜਨਵਰੀ (ਚਹਿਲ)-6ਵੀਂ ਕੁੱਲ ਹਿੰਦ ਅੰਤਰਵਰਸਿਟੀ ਤਲਵਾਰਬਾਜ਼ੀ (ਪੁਰਸ਼ ਅਤੇ ਮਹਿਲਾ) ਚੈਂਪੀਅਨਸ਼ਿਪ 'ਚ ਪੰਜਾਬੀ ਯੂਨੀਵਰਸਿਟੀ ਨੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ | ਇਸ ਚੈਂਪੀਅਨਸ਼ਿਪ ਦੇ ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਉਪ ਕੁਲਪਤੀ ਡਾ. ਜਸਪਾਲ ਸਿੰਘ ਨੇ ਅਦਾ ਕੀਤੀ | ਇਸ ਮੌਕੇ 'ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਵੀ ਉਚੇਚੇ ਤੌਰ 'ਤੇ ਪੁੱਜੇ | ਇਸ ਚੈਂਪੀਅਨਸ਼ਿਪ ਦੇ ਪੁਰਸ਼ ਵਰਗ 'ਚ ਪੰਜਾਬੀ ਯੂਨੀਵਰਸਿਟੀ ਨੇ 44 ਅੰਕਾਂ ਨਾਲ ਪਹਿਲਾ, ਜੈਨ ਯੂਨੀਵਰਸਿਟੀ ਬੰਗਲੌਰ ਨੇ 10 ਅੰਕਾਂ ਨਾਲ ਦੂਸਰਾ ਸਥਾਨ ਹਾਸਲ ਕੀਤਾ | ਔਰਤਾਂ ਦੇ ਵਰਗ ਵਿਚ ਕੰਨੂਰ ਯੂਨੀਵਰਸਿਟੀ ਕੇਰਲਾ ਨੇ 43 ਅੰਕਾਂ ਨਾਲ ਪਹਿਲਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 35 ਅੰਕਾਂ ਨਾਲ ਦੂਸਰਾ ਸਥਾਨ ਹਾਸਲ ਕੀਤਾ | ਆਖ਼ਰੀ ਦਿਨ ਹੋਏ ਔਰਤਾਂ ਦੇ ਵਿਅਕਤੀਗਤ ਮੁਕਾਬਲਿਆਂ ਤਹਿਤ ਫੋੋਇਲ ਵਰਗ 'ਚ ਪੰਜਾਬੀ ਯੂਨੀਵਰਸਿਟੀ ਦੀ ਜੈਸਮਿਨ ਨੇ ਸੋਨ ਤੇ ਕਵਨੀਤ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ | ਇੱਪੀ ਵਰਗ 'ਚ ਬੇਬੀ ਵਰਮਾ ਨੇ ਕਾਂਸੀ ਸੈਬਰ ਵਰਗ 'ਚ ਕੋਮਲਪ੍ਰੀਤ ਸ਼ੁਕਲਾ ਨੇ ਚਾਂਦੀ ਤੇ ਕਵਲਜੀਤ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ |
 
Top