'ਫੁੱਟ ਪਾਓ ਤੇ ਰਾਜ ਕਰੋ ਦੀ ਨੀਤੀ ਕਾਂਗਰਸ ਦੀ'

[JUGRAJ SINGH]

Prime VIP
Staff member
ਕਾਂਗਰਸ ਦੀ ਅਗਵਾਈ ਵਾਲੀ ਸਾਂਝਾ ਪ੍ਰਗਤੀਸ਼ੀਲ ਗਠਜੋੜ ਸਰਕਾਰ ਉਪਰ ਭਿ੍ਸ਼ਟਾਚਾਰ ਤੇ ਮਹਿੰਗਾਈ ਵਿਰੁੱਧ ਕੋਈ ਕਦਮ ਚੁੱਕਣ 'ਚ ਨਾਕਾਮ ਰਹਿਣ ਦੇ ਦੋਸ਼ ਲਾਉਂਦਿਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਰਾਜਨਾਥ ਸਿੰਘ ਨੇ ਅੱਜ ਦਾਅਵਾ ਕੀਤਾ ਹੈ ਕਿ ਦੇਸ਼ ਦੇ ਲੋਕ ਨਰਿੰਦਰ ਮੋਦੀ ਨੂੰ ਅਗਲਾ ਪ੍ਰਧਾਨ ਮੰਤਰੀ ਬਣਿਆ ਵੇਖਣਾ ਚਹੁੰਦੇ ਹਨ | ਭਾਜਪਾ ਦੀ ਦੋ ਦਿਨਾ ਰਾਸ਼ਟਰੀ ਕੌਾਸਲ ਦੀ ਮੀਟਿੰਗ ਜੋ ਰਾਮ ਲੀਲ੍ਹਾ ਮੈਦਾਨ ਵਿਚ ਸ਼ੁਰੂ ਹੋਈ, ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਦੋਸ਼ ਲਾਇਆ ਕਿ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਨੇ ਭਿ੍ਸ਼ਟਾਚਾਰ ਵਿਚ ਰਿਕਾਰਡ ਬਣਾਇਆ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੇ ਰਵੱਈਏ ਵਿਚ ਤਬਦੀਲੀ ਆਈ ਹੈ ਤੇ ਲੋਕ ਤਬਦੀਲੀ ਚਹੁੰਦੇ ਹਨ | ਸਾਂਝਾ ਪ੍ਰਗਤੀਸ਼ੀਲ ਗਠਜੋੜ ਸਰਕਾਰ ਲੋਕਾਂ ਦੀਆਂ ਆਸਾਂ ਉਪਰ ਖਰਾ ਉਤਰਨ 'ਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਕੇਂਦਰ ਵਿਚ ਮਜਬੂਤ ਸਰਕਾਰ ਨਹੀਂ ਚਾਹੁੰਦੀ ਤੇ ਉਹ ਆਮ ਚੋਣਾਂ ਦੌਰਾਨ ਭਾਜਪਾ ਨੂੰ ਬਹੁ-ਗਿਣਤੀ ਸੀਟਾਂ ਹਾਸਲ ਕਰਨ ਤੋਂ ਰੋਕਣ ਲਈ ਹਰ ਦਾਅਪੇਚ ਵਰਤਣ ਦੀ ਕੋਸ਼ਿਸ਼ ਵਿਚ ਹੈ | ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਗੁਜਰਾਤ ਵਿਚ ਸ਼ਿਵਰਾਜ ਸਿੰਘ ਚੌਹਾਨ, ਰਮਨ ਸਿੰਘ ਤੇ ਨਰਿੰਦਰ ਮੋਦੀ ਨੇ ਕਾਂਗਰਸ ਅਗੇ ਸਵਾਲੀਆ ਚਿੰਨ੍ਹ ਲਾ ਦਿੱਤਾ ਹੈ | ਕਾਂਗਰਸ ਨੂੰ ਡਰ ਹੈ ਕਿ ਜੇਕਰ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਮਜ਼ਬੂਤ ਸਰਕਾਰ ਬਣਾ ਲੈਂਦੀ ਹੈ ਤਾਂ ਉਸ ਦਾ ਭਵਿੱਖ ਸਦਾ ਵਾਸਤੇ ਸੰਕਟ ਵਿਚ ਪੈ ਜਾਵੇਗਾ |
 
Top