ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿਚ ਹੰਗਾਮਾ

[JUGRAJ SINGH]

Prime VIP
Staff member
ਨਵੀਂ ਦਿੱਲੀ, 29 ਜਨਵਰੀ (ਉਪਮਾ ਡਾਗਾ ਪਾਰਥ)-ਵਿਗਿਆਨ ਭਵਨ 'ਚ ਕਰਵਾਏ ਵਕਫ਼ ਵਿਕਾਸ ਨਿਗਮ ਦੇ ਇਕ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪ੍ਰੋਗਰਾਮ ਦੌਰਾਨ ਇਕ ਵਿਅਕਤੀ ਨੇ ਸਰਕਾਰੀ ਯੋਜਨਾਵਾਂ ਖਿਲਾਫ਼ ਆਪਣਾ ਵਿਰੋਧ ਪ੍ਰਗਟਾਇਆ। ਪ੍ਰੋਗਰਾਮ 'ਚ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਅੱਜ ਵਕਫ਼ ਵਿਕਾਸ ਦੇ ਇਕ ਪ੍ਰੋਗਰਾਮ ਦੌਰਾਨ ਇਕ ਵਿਅਕਤੀ ਨੇ ਅਚਾਨਕ ਆਪਣੀ ਜਗ੍ਹਾ ਤੋਂ ਉਠ ਕੇ ਪ੍ਰਧਾਨ ਮੰਤਰੀ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਹੰਗਾਮਾ ਵੱਧਦਾ ਦੇਖ ਉਥੇ ਮੌਜੂਦ ਸੁਰੱਖਿਆ ਕਰਮੀਆਂ ਨੇ ਵਿਅਕਤੀ ਨੂੰ ਬਾਹਰ ਕੱਢਿਆ। ਵਿਰੋਧ ਕਰਨ ਵਾਲੇ ਵਿਅਕਤੀ ਐਮ ਫਹੀਮ ਬੇਗ ਨੇ ਕਿਹਾ ਕਿ ਸਰਕਾਰ ਦੀ ਕਿਸੇ ਵੀ ਯੋਜਨਾ ਦਾ ਲਾਭ ਆਮ ਜਨਤਾ ਨੂੰ ਨਹੀਂ ਮਿਲ ਰਿਹਾ। ਨੈਸ਼ਨਲ ਵਕਫ ਡਿਵੈਲਪਮੈਂਟ ਕਾਰਪੋਰੇਸ਼ਨ ਲਿ. ਦੇ ਲਾਂਚ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਨੂੰ ਸਮਰੱਥ ਬਣਾਉਣ ਲਈ ਹੋਰ ਕਦਮ ਚੁੱਕੇ ਜਾਣਗੇ। ਪ੍ਰਧਾਨ ਮੰਤਰੀ ਨੇ ਜਿਵੇਂ ਹੀ ਆਪਣਾ ਭਾਸ਼ਣ ਸਮਾਪਤ ਕੀਤਾ, ਬੇਗ ਨੇ ਉਚੀ ਆਵਾਜ਼ 'ਚ ਕਿਹਾ ਕਿ ਸਰਕਾਰ ਦੀ ਕਿਸੇ ਯੋਜਨਾ ਦਾ ਲਾਭ ਆਮ ਜਨਤਾ ਤੱਕ ਨਹੀਂ ਪਹੁੰਚ ਰਿਹਾ। ਬੇਗ ਨੇ ਮੰਚ 'ਤੇ ਬੈਠੇ ਮਨਮੋਹਨ ਸਿੰਘ, ਸੋਨੀਆ ਗਾਂਧੀ ਸਮੇਤ ਹੋਰਨਾਂ ਸ਼ਖਸੀਅਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਦ ਸਰਕਾਰ ਪਹਿਲਾਂ ਤੋਂ ਲਾਗੂ ਕਲਿਆਣਕਾਰੀ ਯੋਜਨਾਵਾਂ 'ਤੇ ਅਮਲ ਹੀ ਸਹੀ ਤਰੀਕੇ ਨਾਲ ਨਹੀਂ ਕਰ ਪਾ ਰਹੀ ਤਾਂ ਨਵੀਂਆਂ ਯੋਜਨਾਵਾਂ ਲਾਗੂ ਕਰਨ ਦੀ ਕੀ ਜ਼ਰੂਰਤ ਹੈ। ਬੇਗ ਨੇ ਕਿਹਾ ਕਿ ਉਹ ਹੁਣ ਤੱਕ ਡੇਢ ਸੌ ਪੱਤਰ ਉਨ੍ਹਾਂ ਨੂੰ ਲਿਖ ਚੁੱਕਾ ਹੈ ਪਰ ਉਸਦੀ ਗੱਲ ਨਹੀਂ ਸੁਣੀ ਜਾ ਰਹੀ। ਪ੍ਰਧਾਨ ਮੰਤਰੀ ਨੇ ਬਾਅਦ 'ਚ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਕੇ ਰਹਿਮਾਨ ਖਾਨ ਨੂੰ ਬੇਗ ਨਾਲ ਮਿਲ ਕੇ ਉਸਦੀ ਗੱਲ ਸੁਣਨ ਅਤੇ ਉਨ੍ਹਾਂ ਦੀ ਪਟੀਸ਼ਨ 'ਤੇ ਗੌਰ ਕਰਨ ਲਈ ਕਿਹਾ।
 
Top