ਗੋਆ ਦੇ ਮੁੱਖ ਮੰਤਰੀ ਨੇ ਕੀਤਾ ਜੈੱਡ ਪਲੱਸ ਸਕਿਓਰਿ&#25

Android

Prime VIP
Staff member
ਪਣਜੀ— ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਨੇ ਉਨ੍ਹਾਂ ਨੂੰ ਪ੍ਰਸਤਾਵਿਤ ਕੀਤੀ ਗਈ ਜੈੱਡ ਪਲੱਸ ਸਕਿਓਰਿਟੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਹੋਰ ਮੰਤਰੀਆਂ ਨੂੰ ਦਿੱਤੀ ਗਈ ਵਿਸ਼ੇਸ਼ ਸੁਰੱਖਿਆ ਨੂੰ ਘੱਟ ਕਰਨ ਜਾਂ ਹਟਾਉਣ ਦਾ ਫੈਸਲਾ ਕੀਤਾ ਹੈ। ਅਧਿਕਾਰੀਆਂ ਨੇ ਅੱਜ ਕਿਹਾ ਕਿ ਇਹ ਫੈਸਲਾ ਸੁਰੱਖਿਆ ਸਮੀਖਿਆ ਬੈਠਕ 'ਚ ਲਿਆ ਗਿਆ। ਬੈਠਕ ਪਰੀਕਰ ਦੇ ਗੋਆ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਦੀ ਪਾਰਟੀ ਦੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਬਣਨ ਤੋਂ ਬਾਅਦ ਇਸ ਹਫਤੇ ਦੀ ਸ਼ੁਰੂਆਤ 'ਚ ਹੋਈ। ਬੈਠਕ 'ਚ ਮੌਜੂਦ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਜੈੱਡ ਪਲੱਸ ਸਕਿਓਰਿਟੀ ਲੈਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਕੋਈ ਖਤਰਾ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਮੰਨਣਾ ਹੈ ਕਿ ਉਨ੍ਹਾਂ ਨੂੰ ਚੁਣਨ ਵਾਲੇ ਲੋਕਾਂ ਤੋਂ ਉਨ੍ਹਾਂ ਨੂੰ ਡਰਨਾ ਨਹੀਂ ਚਾਹੀਦਾ। ਫਿਲਹਾਲ ਮੁੱਖ ਮੰਤਰੀ ਕੋਲ 'ਵਾਈ' ਕਲਾਸ ਦੀ ਸੁਰੱਖਿਆ ਹੈ ਜਿਸ ਤਹਿਤ ਉਨ੍ਹਾਂ ਨੂੰ ਬਿਨਾਂ ਵਾਹਨ ਦੇ ਇਕ ਪੁਲਸ ਅਧਿਕਾਰੀ ਮਿਲਦਾ ਹੈ। ਅਧਿਕਾਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਸਿਫਾਰਸ਼ 'ਤੇ ਹੋਰਨਾਂ ਸਾਰੇ ਮੰਤਰੀਆਂ ਦੀ ਸੁਰੱਖਿਆ ਨੂੰ ਵੀ 'ਵਾਈ' ਸੁਰੱਖਿਆ 'ਤੇ ਲਿਆਇਆ ਜਾ ਰਿਹਾ ਹੈ ਜਿਨ੍ਹਾਂ ਮੰਤਰੀਆਂ ਕੋਲ ਕਈ ਘਰ ਹਨ ਉਹ ਸਿਰਫ ਦੋ 'ਤੇ ਸੁਰੱਖਿਆ ਇੰਤਜ਼ਾਮ ਕਰ ਸਕਦੇ ਹਨ।
 
Top