ਉਦਾਸ ਵਕਤ 'ਚ ਮੈਂ ਆਪਣੀ ਡਾਇਰੀ ਨ ਲਿਖੀ

KARAN

Prime VIP
ਉਦਾਸ ਵਕਤ 'ਚ ਮੈਂ ਆਪਣੀ ਡਾਇਰੀ ਨ ਲਿਖੀ,
ਸਫੇਦ ਸਫਿਆਂ ਤੇ ਮੈਂ ਮੈਲੀ ਜਿੰਦਗੀ ਨ ਲਿਖੀ.....

ਲਿਖੀ ਕਿਤਾਬ ਤੇ 'ਆਤਮ ਕਥਾ' ਕਿਹਾ ਉਸ ਨੂੰ ,
ਪਰ ਉਸ ਕਿਤਾਬ 'ਚ ਵੀ ਆਪਣੀ ਜੀਵਨੀ ਨ ਲਿਖੀ.......

ਮਲੂਕ ਫੁੱਲਾਂ ਨੂੰ ਜਦ ਵੀ ਕਦੇ ਮੈਂ ਖ਼ਤ ਲਿਖਿਆ
ਤਾਂ ਆਪਣੇ ਤਪਦਿਆਂ ਰਾਹਾਂ ਦੀ ਗਲ ਕਦੀ ਨ ਲਿਖੀ.....

ਚਿਰਾਗ ਲਿਖਿਆ ਬਣਾ ਕੇ ਚਿਰਾਗ ਦੀ ਮੂਰਤ,
ਪਰ ਉਸ ਚਿਰਾਗ ਦੀ ਕਿਸਮਤ 'ਚ ਰੋਸ਼ਨੀ ਨ ਲਿਖੀ.....

ਜੁ ਉਡਦੀ ਜਾਏ ਹਵਾਵਾਂ 'ਚ ਪੰਛੀਆਂ ਵਾਂਗੂ,
ਬਹੁਤ ਮੈਂ ਲਿਖਿਆ ਏ ਪਰ ਐਸੀ ਡਾਰ ਹੀ ਨ ਲਿਖੀ....

ਬਹੁਤ ਜੁ ਲਿਖਿਆ ਗਿਆ ਮੈਂ ਓਹੀ ਲਿਖਦਾ ਰਿਹਾ,
ਉਹ ਬਾਤ ਜੋ ਸੀ ਅਜੇ ਤੀਕ ਅਣਲਿਖੀ ਨ ਲਿਖੀ.......

Surjit Patar
 
Top