Punjab News ਕੇਜਰੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿ&#2566

[JUGRAJ SINGH]

Prime VIP
Staff member
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਕੁਝ ਪਲ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਪਿਛੋਂ ਉਨ੍ਹਾਂ ਜਲ੍ਹਿਆਂ ਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਜਲ੍ਹਿਆਂ ਵਾਲਾ ਬਾਗ ਵਿਖੇ ਹੀ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜ਼ਰੀਵਾਲ ਨੇ ਕਿਹਾ ਕਿ ਢਾਈ ਸਾਲ ਬਾਅਦ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਸਾਰੀਆਂ ਸੀਟਾਂ 'ਤੇ ਚੋਣ ਲੜੇਗੀ ਅਤੇ ਇਥੇ 'ਆਮ ਆਦਮੀ ਪਾਰਟੀ' ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਤੋਂ ਤੰਗ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਕਾਲੀ,-ਭਾਜਪਾ ਗਠਜੋੜ ਅਤੇ ਕਾਂਗਰਸ ਤੋਂ ਖਹਿੜਾ ਛੁਡਾਉਣ ਲਈ 'ਆਮ ਆਦਮੀ ਪਾਰਟੀ' ਨੂੰ ਰਾਜਸੀ ਤਾਕਤ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਚਾਰ ਲੋਕ ਸਭਾ ਮੈਂਬਰਾਂ ਨੂੰ ਜਿੱਤਾ ਕੇ ਸੰਸਦ 'ਚ ਭੇਜਿਆ ਹੈ, ਜੋ ਉਨ੍ਹਾਂ ਦੀ ਆਵਾਜ਼ ਬੁਲੰਦ ਕਰਨ ਲਈ ਵਚਨਬੱਧ ਹਨ। ਇਸ ਮੌਕੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਉਹ ਸੰਸਦ 'ਚ ਹਰਸਿਮਰਤ ਕੌਰ ਬਾਦਲ ਨੂੰ ਪੁੱਛਣਗੇ ਕਿ ਕੇਂਦਰ ਵਿਚ ਹੁਣ ਤਾਂ ਭਾਜਪਾ ਦੀ ਸਰਕਾਰ ਹੈ ਤੇ ਪੰਜਾਬ ਵਿਚ ਵਿਕ ਰਹੇ ਨਸ਼ਿਆਂ ਲਈ ਕੌਣ ਜਿੰਮੇਵਾਰ ਹੈ? ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ: ਪ੍ਰਤਾਪ ਸਿੰਘ ਸਹਾਇਕ ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਨੇ ਗੁਰੂ ਦੀ ਬਖਸ਼ਿਸ਼ ਸਿਰੋਪਾਓ ਤੇ ਧਾਰਮਿਕ ਕਿਤਾਬਾਂ ਦਾ ਸੈਟ ਭੇਟ ਕਰਕੇ ਸਨਮਾਨ ਕੀਤਾ। ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਹਮਾਇਤੀ ਦੁਰਗਿਆਨਾ ਮੰਦਰ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਬਾਅਦ ਵਿਚ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਬਾਰੇ ਵਿਸਥਾਰ ਨਾਲ ਦੱਸਿਆ ਤੇ ਭਵਿੱਖ ਦੀ ਰਣਨੀਤੀ ਤਹਿ ਕੀਤੀ। ਇਸ ਮੌਕੇ ਮੁਨੀਸ਼ ਸਿਸੋਦੀਆ, ਕੁਮਾਰ ਵਿਸ਼ਵਾਸ, ਲੋਕ ਸਭਾ ਮੈਂਬਰ ਪ੍ਰੋ: ਸਾਧੂ ਸਿੰਘ, ਸੁੱਚਾ ਸਿੰਘ ਛੋਟੇਪੁਰ, ਤਰਲੋਚਨ ਸਿੰਘ ਤੁੜ, ਲੋਕ ਸਭਾ ਮੈਂਬਰ ਡਾ: ਧਰਮਵੀਰ ਗਾਂਧੀ, ਐਡਵੋਕੇਟ ਐਚ. ਐਸ. ਫੂਲਕਾ, ਕੁਲਤਾਰ ਸਿੰਘ ਸੰਧਵਾਂ, ਡਾ: ਦਲਜੀਤ ਸਿੰਘ ਆਦਿ ਹਾਜਰ ਸਨ।
 
Top