ਫੇਸਬੁੱਕ 'ਤੇ ਪਾਈਆਂ ਇਤਰਾਜ਼ਯੋਗ ਟਿੱਪਣੀਆਂ ਖਿਲਾ&#2603

[JUGRAJ SINGH]

Prime VIP
Staff member
ਮਾਲੇਰਕੋਟਲਾ(ਸ਼ਹਾਬੂਦੀਨ, ਜ਼ਹੂਰ, ਯਾਸੀਨ, ਮਹਿਬੂਬ)- ਲੁਧਿਆਣਾ ਵਿਖੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਪਿਛਲੇ ਦਿਨੀਂ ਮੁਸਲਿਮ ਭਾਈਚਾਰੇ ਖਿਲਾਫ ਕੀਤੀ ਭੜਕਾਊ ਨਾਅਰੇਬਾਜ਼ੀ ਤੋਂ ਬਾਅਦ ਉਕਤ ਭੜਕਾਊ ਟਿੱਪਣੀਆਂ ਨੂੰ ਫੇਸਬੁੱਕ 'ਤੇ ਪਾਉਣ ਨੂੰ ਲੈ ਕੇ ਜਿਥੇ ਮੁਸਲਿਮ ਭਾਈਚਾਰੇ ਦੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਉਥੇ ਫੇਸਬੁੱਕ 'ਤੇ ਇਹ ਇਤਰਾਜ਼ਯੋਗ ਟਿੱਪਣੀਆਂ ਪਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਰੋਸ ਵਜੋਂ ਅੱਜ ਮੁਸਲਿਮ ਫੈੱਡਰੇਸ਼ਨ ਆਫ ਪੰਜਾਬ ਵਲੋਂ ਪ੍ਰਧਾਨ ਮੁਬੀਨ ਫਾਰੂਕੀ ਦੀ ਅਗਵਾਈ ਹੇਠ ਬੱਸ ਸਟੈਂਡ ਨੇੜੇ ਸਥਿਤ ਮੁਹੰਮਦੀ ਮਸਜਿਦ 'ਚ ਰੱਖੇ ਗਏ ਇਕੱਠ ਵਿਚ ਇਲਾਕੇ ਭਰ ਤੋਂ ਹਜ਼ਾਰਾਂ ਦੀ ਗਿਣਤੀ ਮੁਸਲਿਮ ਭਾਈਚਾਰੇ ਦੇ ਲੋਕ ਸ਼ਾਮਲ ਹੋਏ।
ਅੱਜ ਦੇ ਇਸ ਮੁਸਲਿਮ ਇਕੱਠ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਵੇਰ ਤੋਂ ਹੀ ਬੱਸ ਸਟੈਂਡ ਦੇ ਆਲੇ-ਦੁਆਲੇ ਅਤੇ ਸ਼ਹਿਰ ਦੇ ਵੱਖ-ਵੱਖ ਚੌਕਾਂ 'ਚ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਪੂਰੇ ਸੁਰੱਖਿਆ ਪ੍ਰਬੰਧਾਂ ਦੀ ਅਗਵਾਈ ਖੁਦ ਡੀ. ਐੱਸ. ਪੀ. ਵਿਲੀਅਮ ਜੈਜੀ ਕਰ ਰਹੇ ਸਨ।
ਮੁਸਲਿਮ ਫੈੱਡਰੇਸ਼ਨ ਆਫ ਪੰਜਾਬ ਦੇ ਇਸ ਭਾਰੀ ਇਕੱਠ ਨੂੰ ਸੰਬੋਧਨ ਦੌਰਾਨ ਮੁਸਲਿਮ ਧਾਰਮਿਕ ਵਿਦਵਾਨ ਮੁਫਤੀ ਮੁਹੰਮਦ ਨਜ਼ੀਰ ਕਾਸਮੀ ਨੇ ਇਕੱਤਰ ਮੁਸਲਮਾਨਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਸਬਰ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਭੜਕਾਊ ਕਾਰਵਾਈ ਦੇ ਪ੍ਰਤੀਕਰਮ ਵਜੋਂ ਮੁਸਲਿਮ ਭਾਈਚਾਰੇ ਨੂੰ ਰੱਬੀ ਹਦਾਇਤਾਂ ਵੱਲ ਜ਼ਿਆਦਾ ਰੂਚਿਤ ਹੋਣ ਦੀ ਲੋੜ ਹੈ।
ਉਨ੍ਹਾਂ ਮੁਸਲਿਮ ਵਰਗ ਨੂੰ ਪਵਿੱਤਰ ਕੁਰਆਨ ਸ਼ਰੀਫ ਦੀਆਂ ਹਦਾਇਤਾਂ ਦੀ ਜੀਵਤ ਵਿਆਖਿਆ ਬਣਨ ਅਤੇ ਹਰ ਵਿਵਾਦ ਸਮੇਂ ਸੰਜੀਦਾ ਪਹੁੰਚ ਅਪਨਾਉਣ ਦੀ ਵੀ ਅਪੀਲ ਕੀਤੀ।
ਮੁਸਲਿਮ ਫੈੱਡਰੇਸ਼ਨ ਪੰਜਾਬ ਦੇ ਪ੍ਰਧਾਨ ਜਨਾਬ ਮੁਬੀਨ ਫਾਰੂਕੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਕਤ ਭੜਕਾਊ ਟਿੱਪਣੀਆਂ ਕਰਨ ਵਾਲੇ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਵਾਉਣ ਲਈ ਉਨ੍ਹਾਂ ਵਲੋਂ ਆਰੰਭ ਕੀਤਾ ਗਿਆ ਸੰਘਰਸ਼ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਸ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਨਹੀਂ ਮਿਲ ਜਾਂਦੀ। ਇਸ ਇਕੱਠ ਨੂੰ ਹੋਰਨਾਂ ਤੋਂ ਇਲਾਵਾ ਮੌਲਵੀ ਮੁਹੰਮਦ ਅਨਵਾਰ ਕਾਸਮੀ, ਨੌਸ਼ਾਦ ਖਾਂ ਅਤੇ ਸ਼ਹਿਜਾਦ ਹੁਸੈਨ ਨੇ ਵੀ ਸੰਬੋਧਨ ਕੀਤਾ।
 
Top