ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਨਵ&#2622

[JUGRAJ SINGH]

Prime VIP
Staff member
ਦਰਸ਼ਨ ਅਭਿਲਾਸ਼ੀ ਸੰਸਥਾ ਵਲੋਂ 157ਵੀਂ ਅਰਦਾਸ 30 ਜਨਵਰੀ ਨੂੰ
ਜਲੰਧਰ (ਜੁਗਿੰਦਰ ਸੰਧੂ)-ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਮਿਲਣ ਨਾਲ ਭਾਰਤ ਅਤੇ ਪਾਕਿਸਤਾਨ ਦੇ ਸੰਬੰਧਾਂ ਦਰਮਿਆਨ ਇਕ ਨਵਾਂ ਅਧਿਆਏ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਗੁਰੂ ਨਾਨਕ ਨਾਮਲੇਵਾ ਸੰਗਤਾਂ ਦੀ ਕਈ ਸਾਲਾਂ ਦੀ ਉਹ ਮੁਰਾਦ ਪੂਰੀ ਹੋਵੇਗੀ, ਜਿਸ ਅਨੁਸਾਰ ਉਹ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਇਸ ਇਤਿਹਾਸਕ ਗੁਰਧਾਮ ਵਿਖੇ ਨਤਮਸਤਕ ਹੋ ਕੇ ਖੁਸ਼ੀਆਂ ਪ੍ਰਾਪਤ ਕਰ ਸਕਣਗੇ। ਇਸ ਗੱਲ ਦਾ ਪ੍ਰਗਟਾਵਾ ਗੁਰਦੁਆਰਾ ਕਰਤਾਰਪੁਰ ਸਾਹਿਬ (ਰਾਵੀ) ਦਰਸ਼ਨ ਅਭਿਲਾਸ਼ੀ ਸੰਸਥਾ ਦੇ ਮੁੱਖ ਸੇਵਾਦਾਰ ਅਤੇ ਬਜ਼ੁਰਗ ਅਕਾਲੀ ਆਗੂ ਜੱਥੇਦਾਰ ਕੁਲਦੀਪ ਸਿੰਘ ਵਡਾਲਾ ਨੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਲਾਂਘੇ ਦੀ ਪ੍ਰਾਪਤੀ ਲਈ ਸੰਸਥਾ ਵਲੋਂ 157ਵੀਂ ਅਰਦਾਸ 30 ਜਨਵਰੀ ਨੂੰ ਮੱਸਿਆ ਵਾਲੇ ਦਿਨ ਦਰਿਆ ਰਾਵੀ ਦੇ ਬੰਨ੍ਹ 'ਤੇ ਪਹੁੰਚ ਕੇ ਕੀਤੀ ਜਾਵੇਗੀ।
ਜੱਥੇਦਾਰ ਵਡਾਲਾ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੇ ਲੋਕ ਚਾਹੁੰਦੇ ਹਨ ਕਿ ਇਹ ਲਾਂਘਾ ਛੇਤੀ ਤੋਂ ਛੇਤੀ ਖੋਲ੍ਹਿਆ ਜਾਵੇ। ਇਸ ਨਾਲ ਜਿੱਥੇ ਦੋਹਾਂ ਦੇਸ਼ਾਂ ਦੀ ਅਰਥ ਵਿਵਸਥਾ ਨੂੰ ਚੰਗਾ ਹੁਲਾਰਾ ਮਿਲੇਗਾ, ਉੱਥੇ ਆਪਸੀ ਸੰਬੰਧ ਵੀ ਮਜ਼ਬੂਤੀ ਦੇ ਰਾਹ 'ਤੇ ਅੱਗੇ ਵਧਣਗੇ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅਪੀਲ ਕੀਤੀ ਕਿ ਉਹ ਨਿਜੀ ਦਖਲ ਦੇ ਕੇ ਇਹ ਲਾਂਘਾ ਛੇਤੀ ਤੋਂ ਛੇਤੀ ਖੁਲ੍ਹਵਾਉਣ ਤਾਂ ਜੋ ਸੰਗਤਾਂ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰ ਸਕਣ। ਇਸ ਮੌਕੇ 'ਤੇ ਸੰਸਥਾ ਦੇ ਸੀਨੀਅਰ ਆਗੂ ਜੱਥੇਦਾਰ ਊਧਮ ਸਿੰਘ, ਅਵਤਾਰ ਸਿੰਘ ਕੁਰਾਲੀ, ਪਰਮਜੀਤ ਸਿੰਘ ਮਾਨ, ਪਰਮਿੰਦਰ ਸਿੰਘ, ਗੁਰਦੇਵ ਸਿੰਘ ਨਿੱਜਰ, ਹਰਭਜਨ ਸਿੰਘ ਅਤੇ ਚਰਨਜੀਤ ਸਿੰਘ ਵੀ ਮੌਜੂਦ ਸਨ।
 
Top