Gill Saab
Yaar Malang
ਨਵੀਂ ਦਿੱਲੀ — ਦਿੱਲੀ ਪੁਲਸ ਨੇ ਹਰਿਆਣਾ ਮੇਵਾਤ ਇਲਾਕੇ ਤੋਂ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਸ਼ੱਕੀ ਅੱਤਵਾਦੀ ਮੁਹੰਮਦ ਸ਼ਾਹਿਦ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਸ ਨੇ ਰਾਸ਼ਟਰੀ ਰਾਜਧਾਨੀ ਦੇ ਵੱਡੇ ਬਾਜ਼ਾਰਾਂ ਵਾਲੀਆਂ ਥਾਵਾਂ 'ਤੇ ਹਮਲੇ ਦੀ ਯੋਜਨਾ ਬਣਾ ਰਹੇ ਅੱਤਵਾਦੀ ਮਾਡਿਊਲ ਦਾ ਖੁਲਾਸਾ ਕਰਨ ਦਾ ਦਾਅਵਾ ਕੀਤਾ। ਅੱਤਵਾਦੀ ਮਾਡਿਊਲ ਦਿੱਲੀ, ਹਰਿਆਣਾ ਤੇ ਰਾਜਸਥਾਨ ਵਿਚ ਫੈਲਿਆ ਹੋਇਆ ਸੀ। ਮੰਨਿਆ ਜਾਂਦਾ ਹੈ ਕਿ ਪਾਕਿਸਤਾਨ ਵਿਚ ਕੰਮ ਕਰ ਰਿਹਾ ਜਾਵੇਦ ਬਾਲੂਚੀ ਉਸਦਾ ਆਕਾ ਸੀ। ਪੁਲਸ ਨੇ ਕਿਹਾ ਕਿ ਦੋਸ਼ੀ ਨੂੰ 21 ਦਸੰਬਰ ਤੱਕ ਪੁਲਸ ਹਿਰਾਸਤ ਵਿਚ ਰੱਖਿਆ ਜਾਵੇਗਾ। ਇਸ ਦੌਰਾਨ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨੇ ਕਿਹਾ ਕਿ ਦਿੱਲੀ ਪੁਲਸ ਵਲੋਂ ਗ੍ਰਿਫਤਾਰ ਲਸ਼ਕਰ-ਏ-ਤੋਇਬਾ ਦੇ ਸ਼ੱਕੀ ਮੈਂਬਰ ਮੁਹੰਮਦ ਸ਼ਾਹਿਦ ਦਾ ਪਿਛਲੇ ਇਕ ਹਫਤੇ ਤੋਂ ਪਿੱਛਾ ਕੀਤਾ ਜਾ ਰਿਹਾ ਸੀ। ਹੁਣ ਉਹ ਸਾਡੀ ਗ੍ਰਿਫਤ ਵਿਚ ਹੈ।