Punjab News ਆਰਥਿਕ ਤੰਗੀ ਕਾਰਨ ਕਿਸਾਨ ਦੇ ਨੌਜਵਾਨ ਪੁੱਤਰ ਵੱਲ&#263

[JUGRAJ SINGH]

Prime VIP
Staff member
ਸ੍ਰੀ ਮੁਕਤਸਰ ਸਾਹਿਬ, 22 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਬੂੜਾ ਗੁੱਜਰ ਵਿਖੇ ਆਰਥਿਕ ਤੰਗੀ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇਕ ਕਿਸਾਨ ਦੇ ਨੌਜਵਾਨ ਪੁੱਤਰ ਨੇ ਖੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਉਰਫ ਮੋਹਰ ਪੁੱਤਰ ਜਗਦੇਵ ਸਿੰਘ ਜੱਗਾ ਉਮਰ ਕਰੀਬ 17 ਸਾਲ ਘਰੇਲੂ ਤੰਗੀ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ | ਅੱਜ ਕੁਲਵਿੰਦਰ ਸਿੰਘ ਬੱਕਰੀਆਂ ਚਾਰਨ ਲਈ ਖੇਤਾਂ 'ਚ ਗਿਆ ਹੋਇਆ ਸੀ ਤੇ ਉਸ ਨੇ ਉਥੇ ਹੀ ਦਰੱਖ਼ਤ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ, ਜਸਪਾਲ ਸਿੰਘ ਪੋਹਲੀ, ਕੁਲਵੰਤ ਸਿੰਘ, ਗੁਰਚਰਨ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਦੇਵ ਸਿੰਘ ਕਾਨਿਆਂਵਾਲੀ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬੂੜਾ ਗੁੱਜਰ ਨੇ ਨੌਜਵਾਨ ਦੀ ਮੌਤ 'ਤੇ ਕਿਸਾਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਸਰਕਾਰ ਤੋਂ ਆਰਥਿਕ ਤੰਗੀ ਦਾ ਸ਼ਿਕਾਰ ਇਸ ਪਰਿਵਾਰ ਦੀ ਸਹਾਇਤਾ ਦੀ ਮੰਗ ਕੀਤੀ | ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ |
 
Top