Punjab News ਬਾਜਵਾ ਨੇ ਬਾਦਲ ਨੂੰ ਸ਼ਰੇਆਮ ਕੀਤਾ ਚੈਲੇਂਜ!

[MarJana]

Prime VIP


ਤਰਨਤਾਰਨ : ਸੂਬਾ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਪੰਜਾਬ ਅਤੇ ਸਰਕਾਰੀ ਅਫਸਰਾਂ ਨੂੰ ਸ਼ਰੇਆਮ ਚੈਲੇਂਜ ਕੀਤਾ ਹੈ। ਪੱਟੀ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਜੇਕਰ ਨਗਰ ਕੌਂਸਲ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦੇ ਪਰਚੇ ਜਾਣ ਬੁੱਝ ਕੇ ਰੱਦ ਕੀਤੇ ਗਏ ਤਾਂ ਉਨ੍ਹਾਂ ਨੂੰ ਇਸ ਦਾ ਜਵਾਬ ਵੀ ਦਿੱਤਾ ਜਾਵੇਗਾ।
ਇਥੇ ਇਹ ਜ਼ਿਕਰਯੋਗ ਹੈ ਕਿ ਨਵੇਂ ਸਾਲ ਦੀ ਸ਼ੁਰੂਆਤ 'ਚ ਨਗਰ ਪੰਚਾਇਤ ਚੋਣਾਂ ਹੋਣ ਦੀ ਆਸ ਹੈ। ਕਾਂਗਰਸ ਪਾਰਟੀ ਨੇ ਕੋਈ ਕਸਰ ਨਾ ਛੱਡਦਿਆਂ ਹੁਣੇ ਤੋਂ ਹੀ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀ ਹਨ।​
 
Top