ਪ੍ਰਧਾਨ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿ&#267

[JUGRAJ SINGH]

Prime VIP
Staff member
ਨਵੀਂ ਦਿੱਲੀ, 17 ਦਸੰਬਰ (ਉਪਮਾ ਡਾਗਾ ਪਾਰਥ, ਜਗਤਾਰ ਸਿੰਘ)-ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਅੱਜ ਇਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸ: ਬੇਅੰਤ ਸਿੰਘ ਦੇ ਸਨਮਾਨ 'ਚ ਇਕ ਡਾਕ ਟਿਕਟ ਜਾਰੀ ਕੀਤੀ। ਪੰਜਾਬ ਵਿਚ ਖਾੜਕੂਵਾਦ ਦੇ ਦੌਰ ਵਿਚ ਮੁੱਖ ਮੰਤਰੀ ਰਹੇ। ਸ: ਬੇਅੰਤ ਸਿੰਘ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਬੇਅੰਤ ਸਿੰਘ ਨੂੰ ਪੰਜਾਬ ਸਰਕਾਰ ਦੇ ਸਭ ਤੋਂ ਮੁਸ਼ਕਿਲ ਸਮੇਂ ਦੌਰਾਨ ਮਜ਼ਬੂਤ ਅਤੇ ਸਥਿਰ ਸਰਕਾਰ ਦੇਣ ਲਈ ਯਾਦ ਕੀਤਾ ਜਾਂਦਾ ਹੈ।
ਸ: ਬੇਅੰਤ ਸਿੰਘ ਜਿਸ ਨੇ ਆਪਣੇ ਲੰਬੇ ਸਿਆਸੀ ਸਫ਼ਰ ਦੌਰਾਨ ਬਲਾਕ ਸੰਮਤੀ ਦੇ ਚੇਅਰਮੈਨ ਵਜੋਂ 5 ਵਾਰ ਪੰਜਾਬ ਕਿਸਾਨ ਸਭਾ ਦੇ ਮੈਂਬਰ ਵਜੋਂ ਅਤੇ ਪੰਜਾਬ ਸਰਕਾਰ 'ਚ ਮੰਤਰੀ ਦੇ ਅਹੁਦੇ 'ਤੇ ਕੰਮ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ 1992 ਤੋਂ 1995 'ਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਕੰਮ ਕਰਕੇ ਉਨ੍ਹਾਂ ਨੇ ਪੰਜਾਬ 'ਚ ਆਸ ਦੀ ਨਵੀਂ ਕਿਰਨ ਜਗਾਈ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਵੰਡ-ਪਾਉ ਤਾਕਤਾਂ ਵਿਰੁੱਧ ਲੜਾਈ ਜਾਰੀ ਰੱਖਣੀ, ਜਿਸ ਦੇ ਖਿਲਾਫ ਲੜਦਿਆਂ ਸ: ਬੇਅੰਤ ਸਿੰਘ ਨੇ ਆਪਣੀ ਜਾਨ ਗੁਆ ਦਿੱਤੀ।
 
Top