jassmehra
(---: JaSs MeHrA :---)
ਅੰਮ੍ਰਿਤਸਰ 10 ਸਤੰਬਰ-(ਜਸਬੀਰ ਸਿੰਘ) ਸਿੱਖ ਇਤਿਹਾਸ ਦੇ ਕਰੀਬ ਕਈ ਸਦੀਆ ਦੇ ਇਤਿਹਾਸ ਵਿੱਚ ਸ਼ਾਇਦ ਪਹਿਲੀ ਵਾਰੀ ਵਾਪਰਿਆ ਹੋਵੇਗਾ ਕਿ ਕਿਸੇ ਵਿਸ਼ੇਸ਼ ਵਿਅਕਤੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋ ਕਿਸੇ ਵਿਅਕਤੀ ਵਿਸ਼ੇਸ਼ ਨੂੰ ”ਸ਼੍ਰੋਮਣੀ ਸੇਵਕ” ਅਵਾਰਡ ਦਿੱਤਾ ਗਿਆ ਹੋਵੇ ਜਦ ਕਿ ਮਾਸਟਰ ਤਾਰਾ ਸਿੰਘ , ਕਰੀਬ 27 ਵਾਰੀ ਪ੍ਰਧਾਨ ਰਹੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਆਦਿ ਨੂੰ ਵੀ ਜਿਉਦੇ ਜੀਅ ਇਹ ਅਵਾਰਡ ਲੈਣ ਦਾ ਸੁਭਾਗ ਪ੍ਰਾਪਤ ਨਹੀ ਹੋਇਆ ਸੀ।
ਸਿੱਖ ਗੁਰੂ ਸਾਹਿਬਾਨ ਦੇ ਗੁਰਪੁਰਬ ਸਾਹਿਬ ਸਮੇਂ ਵੀ ਸ਼ਾਇਦ ਇਸ ਤਰ•ਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸ਼ਾਇਦ ਇਸ ਤਰ•ਾ ਸ਼ਿੰਗਾਰਿਆ ਨਾ ਗਿਆ ਹੋਵੇ ਜਿਸ ਤਰ•ਾ ਅੱਜ ਅੱਧੀ ਰਾਤ ਵੇਲੇ ਹੀ ਸ਼ਿਗਾਰ ਦਿੱਤਾ ਗਿਆ ਸੀ ਤੇ ਸ਼੍ਰੋਮਣੀ ਕਮੇਟੀ ਦੇ ਲੱਠਮਾਰਾਂ ਦੀਆ ਡਿਊਟੀਆ ਲਗਾ ਦਿੱਤੀਆ ਗਈਆ ਸਨ ਕਿ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਨਾ ਬੈਠਣ ਦਿੱਤਾ ਜਾਵੇ। ਸਵੇਰੇ ਅੱਠ ਵਜੇ ਤੋ ਲੈ ਕੇ ਸਾਢੇ ਅੱਠ ਵਜੇ ਤੱਕ ਗੁਰਬਾਣੀ ਦਾ ਮਨੋਹਰ ਕੀਤਰਨ ਹੋਇਆ ਤੇ ਉਪਰੰਤ ਜਥੇਦਾਰ ਅਵਤਾਰ ਸਿੰਘ ਮੱਕੜ ਨੂੰ ਪੰਜ ਸਿੰਘ ਸਾਹਿਬਾਨ ਜਿਹਨਾਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਕੇਸਗੜ• ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਤੇ ਤਖਤ ਸ੍ਰੀ ਹਜੂਰ ਸਾਹਿਬ ਵੱਲੋ ਗਿਆਨੀ ਰਾਮ ਸਿੰਘ ਨੇ ਸ੍ਰ ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੇ ਕਾਰਜਕਾਲ ਦੌਰਾਨ ਸਿੱਖ ਪੰਥ ਦੀ ਚੜ•ਦੀ ਕਲਾ, ਵਿਦਿਆ, ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਮਨੁੱਖਤਾ ਦੇ ਭਲੇ ਲਈ ਕੀਤੀਆਂ ਸ਼ਾਨਦਾਰ ਸੇਵਾਵਾਂ ਬਦਲੇ ਅਕਾਲ ਤਖ਼ਤ ਸਾਹਿਬ ਤੋਂ ਉਸੇ ਤਰ•ਾ ਹੀ ‘ਸ਼੍ਰੋਮਣੀ ਸੇਵਕ’ ਅਵਾਰਡ ਨਾਲ ਸਨਮਾਨਿਤ ਕੀਤਾ ਜਿਸ ਤਰ•ਾ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੂੰ ਫਖਰੇ-ਏ- ਕੌਮ ਦੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਨੇਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਿਛਲੇ ਦਸ ਸਾਲਾਂ ਤੋਂ ਨਿਰੰਤਰ ਪ੍ਰਧਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਚਾਂਸਲਰ ਵਜੋਂ ਜਥੇਦਾਰ ਅਵਤਾਰ ਸਿੰਘ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ, ਕੁਦਰਤੀ ਆਫਤਾਂ ਸਮੇਂ ਸਰਬੱਤ ਦੇ ਭਲੇ ਲਈ ਕੀਤੀਆਂ ਵੱਡਮੁੱਲੀਆਂ ਤੇ ਇਤਿਹਾਸਕ ਸੇਵਾਵਾਂ ਦਾ ਸਤਿਕਾਰ ਕਰਦਿਆਂ ਗੁਰੂ ਪੰਥ ਦੇ ਸਰਵ-ਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਸੇਵਕ’ ਦੀ ਪਦਵੀ ਨਾਲ ਸਨਮਾਨਿਤ ਕੀਤਾ ਜਾਂਦਾ ਹੈ ਤੇ ਉਨ•ਾਂ ਨੂੰ ਯਾਦਗਾਰੀ ਤਸਕਰੀ, ਸਨਮਾਨ ਪੱਤਰ, ਸ੍ਰੀ ਸਾਹਿਬ ਤੇ ਸਿਰੋਪਾਓ ਨਾਲ ਸਨਮਾਨਿਤ ਗਿਆ ਹੈ।
ਸੂਚਨਾਂ ਕੇਂਦਰ ਘੱਟ ਤੇ ਤਾਲਮੇਲ ਦਫਤਰ ਵੱਧ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰ ਮੱਕੜ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਕਾਰਜਕਾਰੀ ਕਮੇਟੀ ਵੱਲੋ ਲਏ ਗਏ ਫੈਸਲੇ ਅਨੁਸਾਰ ਪੰਜ ਸਿੰਘ ਸਾਹਿਬਾਨ ਨੇ ਵਿਚਾਰ ਕਰਨ ਉਪਰੰਤ 9 ਮਾਰਚ 2015 ਨੂੰ ਅਵਾਰਡ ਦੇਣ ਦਾ ਫੈਸਲਾ ਕੀਤਾ ਸੀ ਤੇ ਅੱਜ ਉਸ ਫੈਸਲੇ ਤੇ ਪਹਿਰਾ ਦਿੰਦਿਆ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ।ਉਹਨਾਂ ਸਮੂਹ ਸਿੰਘ ਸਾਹਿਬਾਨ, ਅੰਤ੍ਰਿੰਗ ਕਮੇਟੀ ਮੈਂਬਰ, ਸੰਤਾਂ-ਮਹਾਂਪੁÐਖਾਂ ਸਮੁੱਚੀਆਂ ਨਿਹੰਗ ਸਿੰਘ ਤੇ ਸਿੱਖ ਧਾਰਮਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦਾ ਵੀ ਧੰਨਵਾਦ ਕਰਦਿਆ ਕਿਹਾ ਕਿ ਉਹ ਕੋਟਿੰਵ ਕੋਟਿ ਧੰਨਵਾਦੀ ਹਨ। ਉਹਨਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਅਤੇ ਓਕਾਫ ਬੋਰਡ ਵਲੋਂ ਸ਼੍ਰੋਮਣੀ ਕਮੇਟੀ ਨੂੰ ਗੁਰਦਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੀ ਕਾਰ ਸੇਵਾ ਕਰਨ ਦਾ ਨਿਉਤਾ ਦਿੱਤਾ ਗਿਆ ਹੈ ਜਿਸ ਲਈ ਉਹ ਉਕਾਫ ਬੋਰਡ ਅਤੇ ਪਾਕਿਸਤਾਨ ਗੁਰਦਆਰਾ ਕਮੇਟੀ ਦੇ ਪ੍ਰਧਾਨ ਸ਼ਾਮ ਸਿੰਘ ਦੇ ਧੰਨਵਾਦੀ ਹਨ।ਉਨ•ਾਂ ਕਿਹਾ ਕਿ ਪਾਕਿਸਤਾਨ ਗੁਰਦੁਆਰਾ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਉਹਨਾਂ ਦੀ ਮੰਗ ਅਨੁਸਾਰ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇ ਜਾਣਗੇ।ਉਨ•ਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਕਾਰ ਸੇਵਾ 22 ਸਤੰਬਰ ਨੂੰ ਸ਼ੁਰੂ ਕਰ ਦਿੱਤੀ ਜਾਵੇਗੀ, ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਕ ਚਾਰ ਮੈਂਬਰੀ ਵਫ਼ਦ ਸ. ਨਿਰਮੈਲ ਸਿੰਘ ਜੌਲਾਂ ਤੇ ਸ. ਮੋਹਨ ਸਿੰਘ ਬੰਗੀ ਅੰਤ੍ਰਿੰਗ ਕਮੇਟੀ ਮੈਂਬਰ, ਡਾ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਸ. ਰਜਿੰਦਰ ਸਿੰਘ ਰੂਬੀ ਮੈਨੇਜਰ ਗੁਰਦੁਆਰਾ ਸਤਲਾਣੀ ਸਾਹਿਬ 20 ਸਤੰਬਰ ਨੂੰ ਓਥੇ ਪਹੁੰਚ ਜਾਣਗੇ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਤੇ ਭਾਈ ਰਾਏ ਸਿੰਘ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ ਅਤੇ ਹੁਕਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੈਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਰਵੇਲ ਸਿੰਘ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ, ਸ੍ਰ: ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ੍ਰ: ਰਜਿੰਦਰ ਸਿੰਘ ਮਹਿਤਾ, ਬੀਬੀ ਜੋਗਿੰਦਰ ਕੌਰ ਧਰਮਕੋਟ, ਬਾਬਾ ਨਿਰਮਲ ਸਿੰਘ ਨੌਸ਼ਿਹਰਾ ਢਾਲਾ, ਬਾਬਾ ਅਮਰਜੀਤ ਸਿੰਘ ਬਡਾਲਾ, ਸ੍ਰ: ਰਵਿੰਦਰ ਸਿੰਘ ਖਾਲਸਾ, ਸ੍ਰ: ਖੁਸ਼ਵਿੰਦਰ ਸਿੰਘ ਭਾਟੀਆ ਤੇ ਸ੍ਰ: ਅਮਰਜੀਤ ਸਿੰਘ ਭਲਾਈਪੁਰ ਮੈਂਬਰ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਬਾਬਾ ਪ੍ਰੇਮ ਸਿੰਘ ਤੇ ਸਾਬਕਾ ਮੀਤ ਸਕੱਤਰ ਸ੍ਰ: ਰਾਮ ਸਿੰਘ, ਬਾਬਾ ਲਾਭ ਸਿੰਘ ਕਿਲ•ਾ ਅਨੰਦਗੜ• ਸਾਹਿਬ ਵੱਲੋਂ ਬਾਬਾ ਹਰਭਜਨ ਸਿੰਘ ਭਲਵਾਨ, ਬਾਬਾ ਤੇਜਾ ਸਿੰਘ ਖੁਡਾਕੁਰਾਲਾ ਨਿਰਮਲ ਪੰਥ, ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਲੁਧਿਆਣਾ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਵੱਲੋਂ ਬਾਬਾ ਬਲਵਿੰਦਰ ਸਿੰਘ ਰਾਜਿਸਥਾਨੀ, ਬਾਬਾ ਸੁਬੇਗ ਸਿੰਘ ਕਾਰ ਸੇਵਾ ਵਾਲੇ, ਮਹੰਤ ਤੇਜਾ ਸਿੰਘ ਖੁੱਡੇ ਵਾਲੇ, ਬਾਬਾ ਦਲਬੀਰ ਸਿੰਘ ਮੁਕਤਸਰ ਵਾਲੇ, ਬਾਬਾ ਨਾਰੰਗ ਸਿੰਘ, ਬਾਬਾ ਸੰਤੋਖ ਸਿੰਘ ਗੋਇੰਦਵਾਲ, ਬਾਬਾ ਅਜੀਤ ਸਿੰਘ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ-ਦਲ ਤੇ ਬਾਬਾ ਜੋਗਾ ਸਿੰਘ ਨਾਨਕਸਰ ਕਰਨਾਲ, ਸੰਤ ਹਰੀਦੇਵ ਸਿੰਘ ਈਸਾਪੁਰ, ਬਾਬਾ ਹਰਸ਼ਰਨ ਸਿੰਘ ਭਗਤ ਰਾਮਪੁਰ ਖੇੜਾ, ਸ.ਉਂਕਾਰ ਸਿੰਘ ਛਾਬੜਾ, ਸ.ਸੁਖਵਿੰਂਦਰ ਸਿੰਘ ਗਰੇਵਾਲ ਮੈਨੇਜਰ ਤਖ਼ਤ ਸ੍ਰੀ ਕੇਸਗੜ• ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਸ.ਦਰਬਾਰਾ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸੈਕਸ਼ਨ 85 ਤੇ 87 ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰਾਂ ਨੇ ਵੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।