ਮੈਂ ਜਿਨਾਂ ਲੋਕਾਂ ਲਈ ਪੁਲ ਬਣ ਗਿਆ ਸਾਂ ਉਹ ਜਦੋਂ ਮੇਰੇ ਤੋਂ ਲੰਘ ਕੇ ਜਾ ਰਹੇ ਸਨ ਮੈਂ ਸੁਣਿਆ ਮੇਰੇ ਬਾਰੇ ਕਹਿ ਰਹੇ ਸਨ: ਉਹ ਕਿੱਥੇ ਰਹਿ ਗਿਆ ਹੈ ਚੁੱਪ ਜਿਹਾ ਬੰਦਾ ਸ਼ਾਇਦ ਪਿੱਛੇ ਮੁੜ ਗਿਆ ਹੈ ਸਾਨੂੰ ਪਹਿਲਾਂ ਪਤਾ ਸੀ ਕਿ ਉਸ ਵਿੱਚ ਦਮ ਨਹੀਂ ਹੈ