ਅਬ ਹਮ ਗੁੰਮ ਹੂਏ, ਪ੍ਰੇਮ ਨਗਰ ਕੇ ਸ਼ਹਿਰ । ਆਪਣੇ ਆਪ ਨੂੰ ਸੋਧ ਰਿਹਾ ਹੂੰ, ਨਾ ਸਿਰ ਹਾਥ ਨਾ ਪੈਰ । ਖੁਦੀ ਖੋਈ ਅਪਨਾ ਪਦ ਚੀਤਾ, ਤਬ ਹੋਈ ਗੱਲ ਖ਼ੈਰ । ਲੱਥੇ ਪਗੜੇ ਪਹਿਲੇ ਘਰ ਥੀਂ, ਕੌਣ ਕਰੇ ਨਿਰਵੈਰ ? ਬੁੱਲ੍ਹਾ ਸ਼ਹੁ ਹੈ ਦੋਹੀਂ ਜਹਾਨੀਂ, ਕੋਈ ਨਾ ਦਿਸਦਾ ਗ਼ੈਰ ।