ਸਿਖ ਇਤਿਹਾਸ ਦਾ ਸ਼ਹੀਦੀ ਹਫਤਾ

Dhillon

Dhillon Sa'aB™
Staff member
*ajj ਤੋਂ ਸਿਖ ਇਤਿਹਾਸ ਦਾ ਸ਼ਹੀਦੀ ਹਫਤਾ ਸ਼ੁਰੂ ਹੋ ਰਿਹਾ ਹੈ ਆਪਣੇ ਆਪਣੇ ਪਰਿਵਾਰਾਂ ਵਿਚ ਵੱਧ ਤੋਂ ਵੱਧ ਬਾਣੀ ਪੜ੍ਹ ਕੇ ਅਤੇ ਬੱਚਿਆਂ ਨੂੰ ਇਤਿਹਾਸ ਬਾਰੇ ਦੱਸ ਕੇ ਮਨਾਓ ਜੀ।*

ਸ਼ਹੀਦੀ ਹਫਤਾ

*6 ਪੋਹ /20 ਦਿਸੰਬਰ* : ਸਵੇਰੇ ਗੁਰੂ ਸਾਹਿਬ ਨੇ ਪਰਿਵਾਰ ਸਮੇਤ ਅਨੰਦਪੁਰ ਸਾਹਿਬ ਦਾ ਕਿਲਾ ਖਾਲੀ ਕੀਤਾ
*6 ਪੋਹ /20 ਦਿਸੰਬਰ* : ਰਾਤ ਗੁਰੂ ਜੀ ਅਤੇ ਵਡੇ ਸਾਹਿਬਜ਼ਾਦੇ ਕੋਟਲਾ ਨਿਹੰਗ ਰੋਪੜ ਵਿਖੇ ਨਿਹੰਗ ਖਾਂ ਕੋਲ ਰਹੇ

ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਕੁੰਮੇ ਮਾਸ਼ਕੀ ਦੀ ਝੁਗੀ ਵਿਚ ਰਹੇ

*7 ਪੋਹ/21 ਦਿਸੰਬਰ* : ਗੁਰੂ ਸਾਹਿਬ ਅਤੇ ਵਡੇ ਸਾਹਿਬਜ਼ਾਦੇ ਸ਼ਾਮੀ ਚਮਕੌਰ ਸਾਹਿਬ ਪਹੁੰਚੇ
ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨੂੰ ਗੰਗੂ ਬ੍ਰਾਹਮਣ ਆਪਣੇ ਪਿੰਡ ਖੇੜੀ ਲੈ ਗਿਆ

*8 ਪੋਹ/ 22 ਦਿਸੰਬਰ* : ਚਮਕੋਰ ਦੀ ਜੰਗ ਸ਼ੁਰੂ ਬਾਬਾ ਅਜੀਤ ਸਿੰਘ ਜੀ ਉਮਰ 17 ਸਾਲ ਭਾਈ ਮੋਹਕਮ ਸਿੰਘ (ਪੰਜਾ ਪਿਆਰਿਆਂ ਵਿਚੋਂ ) ਅਤੇ 7 ਹੋਰ ਸਿੰਘਾ ਨਾਲ ਸ਼ਹੀਦ ਹੋਏ ਬਾਬਾ ਜੁਝਾਰ ਸਿੰਘ ਉਮਰ 14 ਸਾਲ ਭਾਈ ਹਿੰਮਤ ਸਿੰਘ ਅਤੇ ਭਾਈ ਸਾਹਿਬ ਸਿੰਘ (ਪੰਜਾ ਪਿਆਰਿਆਂ ਵਾਲੇ ) ਅਤੇ ਤਿੰਨ ਹੋਰ ਸਿੰਘਾਂ ਸਮੇਤ ਸ਼ਹੀਦ ਹੋਏ

*8 ਪੋਹ / 22 ਦਿਸੰਬਰ* : ਦੀ ਰਾਤ ਗੁਰੂ ਸਾਹਿਬ ਸਿੰਘਾ ਦੇ ਹੁਕਮ ਅੰਦਰ ਚਮਕੋਰ ਦੀ ਗੜੀ ਵਿਚੋਂ ਨਿਕਲ ਗਏ

*8 ਪੋਹ / 22 ਦਿਸੰਬਰ* : ਮੋਰਿੰਡੇ ਦੇ ਚੋਧਰੀ ਗਨੀ ਖਾਨ ਅਤੇ ਮਨੀ ਖਾਨ ਮਾਤਾ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਦੇ ਘਰੋਂ ਗ੍ਰਿਫਤਾਰ ਕਰਕੇ ਤੁਰ ਪਏ

*9 ਪੋਹ /23 ਦਿਸੰਬਰ* : ਤਿੰਨੋ ਸਰਹਿੰਦ ਪਹੁੰਚਾਏ ਗਏ ਅਤੇ ਠੰਡੇ ਬੁਰਜ ਵਿਚ ਰਾਤ ਰਖੇ ਗਏ

*10 ਅਤੇ 11 ਪੋਹ/ 24 ਅਤੇ 25 ਦਿਸੰਬਰ* : ਨਵਾਬ ਵਜ਼ੀਰ ਖਾਨ ਦੀ ਕਚਹਿਰੀ ਵਿਚ ਛੋਟੇ ਸਾਹਿਬਜ਼ਾਦਿਆਂ ਨੂੰ ਪੇਸ਼ ਕੀਤਾ ਗਿਆ

*12 ਪੋਹ / 26 ਦਿਸੰਬਰ* : ਬਾਬਾ ਜ਼ੋਰਾਵਰ ਸਿੰਘ ਉਮਰ 8 ਸਾਲ ਅਤੇ ਬਾਬਾ ਫਤਿਹ ਸਿੰਘ ਉਮਰ 6 ਸਾਲ ਸ਼ਹੀਦ ਕੀਤੇ ਗਏ।
ਮਾਤਾ ਗੁਜਰੀ ਜੀ ਠੰਢੇ ਬੁਰਜ ਵਿੱਚ ਸਵਾਸ ਤਿਆਗ ਗਏ।
 
Top