ਮੈਨੂੰ ਕਈਆਂ ਨੇ ਆਖਿਆ ਕਈ ਵਾਰੀ, ਤੂੰ ਲੈਣਾ ਪੰਜਾਬੀ ਦਾ ਨਾਂ ਛੱਡ ਦੇ । ਗੋਦੀ ਜਿਦ੍ਹੀ 'ਚ ਪਲਕੇ ਜਵਾਨ ਹੋਇਓਂ, ਉਹ ਮਾਂ ਛੱਡ ਦੇ ਤੇ ਗਰਾਂ ਛੱਡ ਦੇ । ਜੇ ਪੰਜਾਬੀ, ਪੰਜਾਬੀ ਈ ਕੂਕਣਾ ਈਂ, ਜਿਥੇ ਖਲਾ ਖਲੋਤਾ ਉਹ ਥਾਂ ਛੱਡ ਦੇ । ਮੈਨੂੰ ਇੰਝ ਲੱਗਦਾ, ਲੋਕੀਂ ਆਖਦੇ ਨੇ, ਤੂੰ ਪੁੱਤਰਾ ਆਪਣੀ ਮਾਂ ਛੱਡ ਦੇ ।