ਜਦੋਂ ਕਦੇ ਪੰਜਾਬੀ ਦੀ ਗੱਲ ਕਰਾਂ, ਫਾਂ ਫਾਂ ਕਰਦਾ ਫੂੰ ਫੂੰ ਆਉਂਦਾ । ਤੂੰ ਪੰਜਾਬੀ ਪੰਜਾਬੀ ਕੀ ਲਾਈ ਹੋਈ ਏ, ਚਾਂ ਚਾਂ ਕਰਦਾ ਚੂੰ ਚੂੰ ਆਉਂਦਾ । ਉਹ ਬੋਲਦਾ ਬੋਲਦਾ ਟੁਰੀ ਜਾਂਦਾ, ਖ਼ੌਰੇ ਮੇਰੇ ਬੁੱਲ੍ਹਾਂ ਨੂੰ ਸਿਉਂ ਆਉਂਦਾ । ਇਹ ਗੱਲ ਹੈ ਮਾਂ ਤੇ ਪੁੱਤਰਾਂ ਦੀ, ਕੋਈ ਤੀਸਰਾ ਇਹਦੇ ਵਿਚ ਕਿਉਂ ਆਉਂਦਾ ।