ਪੰਜ ਤਖ਼ਤ ਸਾਹਿਬ

Pardeep

๑۩۩๑┼●ℛŐŶ
ਪੰਜ ਤਖ਼ਤ ਸਾਹਿਬ


1.ਸ਼੍ਰੀ ਅਕਾਲ ਤਖਤ ਸਾਹਿਬ -ਇਸ ਦੀ ਸਿਰਜਣਾ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 1609 ਈ.ਨੂੰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਕਰਮਾਂ ਵਿੱਚ ਦਰਸ਼ਨੀ ਡਿਉੜੀ ਦੇ ਸਾਮ੍ਹਣੇ ਕੀਤੀ .ਸ਼੍ਰੀ ਅਕਾਲ ਤਖਤ ਸਾਹਿਬ ਦਾ ਕੌਮ ਵਿੱਚ ਪ੍ਰਮੁੱਖ ਸਥਾਨ ਹੈ. ਅਕਾਲ ਤਖਤ ਸਾਹਿਬ ਤੋਂ ਜੋ ਵੀ ਹੁਕਮ ਜਾਰੀ ਹੋਵੇ, ਹਰ ਸਿੱਖ ਲਈ ਮੰਨਣਾ ਲਾਜ਼ਮੀ ਹੈ.



2.ਤਖਤ ਸ਼੍ਰੀ ਪਟਨਾ ਸਾਹਿਬ -
ਤਖਤ ਸ਼੍ਰੀ ਪਟਨਾ ਸਾਹਿਬ ਬਿਹਾਰ ਸੂਬੇ ਦੀ ਰਾਜਧਾਨੀ ਪਟਨਾ ਵਿਖੇ ਸਥਾਪਿਤ ਹੈ. ਜਿੱਥੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਹੋਇਆ.




3.ਤਖਤ ਸ਼੍ਰੀ ਕੇਸਗੜ ਸਾਹਿਬ -
ਇਹ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸਥਿਤ ਹੈ . ਇਹ ਉਹ ਸਥਾਨ ਹੈ ,ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ. ਦੀ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਸਾਜਿਆ ਅਤੇ ਅੰਮ੍ਰਿਤ ਦੀ ਦਾਤ ਬਖਸ਼ੀ.



Img_Sachkhand03-1.jpg


4.ਤਖਤ ਸ਼੍ਰੀ ਹਜ਼ੂਰ ਸਾਹਿਬ -
ਤਖਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਵਿੱਚ ਸਥਿਤ ਹੈ. ਇਹ ਉਹ ਸਥਾਨ ਹੈ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰੀਰ ਪੰਜ ਤੱਤਾਂ ਵਿੱਚ ਮਿਲਾ ਕੇ ਆਤਮ ਜੋਤ ਪਰਮਾਤਮਾ ਵਿੱਚ ਮਿਲਾ ਦਿੱਤਾ. ਇੱਥੇ ਹੀ ਆਪ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪੀ .




5.ਤਖਤ ਸ਼੍ਰੀ ਦਮਦਮਾ ਸਾਹਿਬ - ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਵਿਸ਼ਰਾਮ ਕੀਤਾ ਅਤੇ ਦਮ ਲਿਆ ਜਿਸ ਕਰਕੇ ਇਸ ਦਾ ਨਾਮ ਦਮਦਮਾ ਸਾਹਿਬ ਰੱਖਿਆ ਗਿਆ.
 
Top