ਸੁਪਨੇ ਤਾਂ ਇਨਸਾਨ ਬਹੁਤ ਸਾਰੇ ਦੇਖਦਾ ,

ਸੁਪਨੇ ਤਾਂ ਇਨਸਾਨ ਬਹੁਤ ਸਾਰੇ ਦੇਖਦਾ ,
ਪਰ ਹੁੰਦਾ ਪੂਰਾ ਕੋਈ ਕੋਈ ।
ਜਿੰਦਗੀ ਦੇ ਸਫਰ ਵਿੱਚ ਦੋਸਤ ਤਾਂ ਬਹੁਤ ਮਿਲਦੇ,
ਪਰ ਦਿਲੋਂ ਬਣਦਾ ਕੋਈ ਕੋਈ ।

ਚਿਰਾਗ ਤਾਂ ਸਾਰੇ ਰੌਸ਼ਨੀ ਕਰਦੇ ਨੇ,
ਪਰ ਦਿਲ ਦੇ ਹਨੇਰੇ ਦੂਰ ਕਰਦਾ ਕੋਈ ਕੋਈ ।
ਕੋਈ ਨਾ ਕੋਈ ਗਲਤੀ ਤਾਂ ਹਰ ਕੋਈ ਇਨਸਾਨ ਕਰਦਾ,
ਪਰ ਗਲਤੀ ਕਰਕੇ ਮਂਨਣ ਦੀ ਹਿੰਮਤ ਕਰਦਾ ਕੋਈ ਕੋਈ ।

ਸੁੱਖ ਵੇਲੇ ਤਾਂ ਬਹੁਤ ਦੋਸਤ ਬਣਦੇ ,
ਪਰ ਦੁੱਖ ਵੇਲੇ ਨਾਲ ਖਡ਼ਦਾ ਕੋਈ ਕੋਈ ।
ਵਾਇਦੇ ਤਾਂ ਦੂਜੇ ਨੂੰ ਜਾਨ ਦੇਣ ਦੇ ਹਰ ਕੋਈ ਕਰ ਦਿਂਦਾ,
ਪਰ ਲੋਡ਼ ਪੈਣ ਤੇ ਜਾਨ ਦਿਂਦਾ ਕੋਈ ਕੋਈ
 
Top