ਸੰਤ ਰਾਮ ਉਦਾਸੀ ਦੀ ਇਸ ਰਚਨਾ ਨੂੰ ਜਸਬੀਰ ਜੱਸੀ ਨੇ ਵ&#

ਸੰਤ ਰਾਮ ਉਦਾਸੀ ਦੀ ਇਸ ਰਚਨਾ ਨੂੰ ਜਸਬੀਰ ਜੱਸੀ ਨੇ ਵੀ ਗਾਈਆ ਹੈ

ਮਾਂ ਧਰਤੀਏ ਤੇਰੀ ਗੋਦ ਨੂੰ,
ਮਾਂ ਧਰਤੀਏ ਤੇਰੀ ਗੋਦ ਨੂੰ, ਚੰਨ ਹੋਰ ਬਥੇਰੇ,
ਮਾਂ ਧਰਤੀਏ ਤੇਰੀ ਗੋਦ ਨੂੰ, ਚੰਨ ਹੋਰ ਬਥੇਰੇ,
ਤੂੰ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!
ਹਾਏ ! ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ !
ਮਾਂ ਧਰਤੀਏ ਤੇਰੀ ਗੋਦ ਨੂੰ, ਓ ਮਾਂ ਧਰਤੀਏ ਤੇਰੀ ਗੋਦ ਨੂੰ, ਚੰਨ ਹੋਰ ਬਥੇਰੇ,
ਤੂੰ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!
ਹਾਏ !ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!

ਜਿੱਥੇ ਤੰਗ ਨਾ ਸਮਝਣ ਤੰਗੀਆਂ ਨੂੰ, ਹਾਏ!
ਜਿੱਥੇ ਮਿਲਣ ਅੰਗੂਠੇ ਸੰਘੀਆਂ ਨੂੰ, ਹੋ ਓ ਓ
ਜਿੱਥੇ ਤੰਗ ਨਾ ਸਮਝਣ ਤੰਗੀਆਂ ਨੂੰ, ਹਾਏ!
ਜਿੱਥੇ ਮਿਲਣ ਅੰਗੂਠੇ ਸੰਘੀਆਂ ਨੂੰ, ਹੋ ਓ ਓ
ਜਿੱਥੇ ਵਾਲ ਤਰਸਦੇ ਕੰਘੀਆਂ ਨੂੰ,
ਵਾਲ ਤਰਸਦੇ ਕੰਘੀਆਂ ਨੂੰ,ਨੱਕ ਵਗਦੇ, ਅੱਖਾਂ ਸੁੰਨੀਆਂ, ਤੇ ਦੰਦ ਤਰੇੜੇ,
ਤੂੰ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ! ਹਾਏ!
ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!

ਜਿੱਥੇ ਬੰਦਾ ਜੰਮਦਾ ਸੀਰ੍ਹੀ ਹੈ, ਹਾਏ!
ਡੱਕਿਆਂ ਦੀ ਮੀਰੀ-ਪੀਰੀ ਹੈ, ਹੋ ਓ ਓ
ਜਿੱਥੇ ਬੰਦਾ ਜੰਮਦਾ ਸੀਰ੍ਹੀ ਹੈ, ਹਾਏ!
ਡੱਕਿਆਂ ਦੀ ਮੀਰੀ-ਪੀਰੀ ਹੈ,
ਜਿੱਥੇ ਕਰਜ਼ੇ ਹੇਠ ਪੰਜ਼ੀਰੀ ਹੈ,
ਕਰਜ਼ੇ ਹੇਠ ਪੰਜ਼ੀਰੀ ਹੈ,
ਬਾਪੂ ਦੇ ਕਰਜ਼ ਦਾ ਸੂਦ ਨੇ ਪੁੱਤ ਜੰਮਦੇ ਘੇਰੇ,
ਤੂੰ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ! ਹਾਏ!
ਤੂੰ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!
ਤੂੰ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!

ਜਿੱਥੇ ਹਾਰ ਮੰਨ ਲਈ ਚਾਵਾਂ ਨੇ,
ਜਿੱਥੇ ਕੂੰਜ ਘੇਰ ਲਈ ਕਾਵਾਂ ਨੇ, ਹਾਏ!

ਜਿੱਥੇ ਹਾਰ ਮੰਨ ਲਈ ਚਾਵਾਂ ਨੇ,
ਜਿੱਥੇ ਕੂੰਜ ਘੇਰ ਲਈ ਕਾਵਾਂ ਨੇ, ਹਾਏ!
ਜਿੱਥੇ ਅਣਵਿਆਈਆਂ ਹੀ ਮਾਵਾਂ ਨੇ,
ਅਣਵਿਆਈਆਂ ਹੀ ਮਾਵਾਂ ਨੇ,
ਜਿੱਥੇ ਧੀਆਂ ਹੌਕੇ ਲੈਂਦੀਆਂ ਅਸਮਾਨ ਜਡੇਰੇ,
ਤੂੰ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ! ਹਾਏ!
ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!
ਹਾਏ! ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!

ਜਿੱਥੇ ਰੋਟੀ ਵਿੱਚ ਮਨ ਘੁੱਟਿਆ ਹੈ,
ਜਿੱਥੇ ਨ੍ਹੇਰਾ ਦੱਬ ਕੇ ਜੁੱਟਿਆ ਹੈ,
ਜਿੱਥੇ ਗ਼ੈਰਤ ਦਾ ਤਗ ਟੁੱਟਿਆ ਹੈ,
ਜਿੱਥੇ ਵੋਟਾਂ ਵਾਲਿਆਂ ਟਟਵੈਰ ਸਹੇੜੇ

ਤੂੰ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ! ਹਾਏ!
ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!
ਹਾਏ! ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!
ਤੂੰ ਆਪਣਾ ਆਪ ਹੀ ਮਚਾਂਦਾ ਹੈਂ,
ਪਰ ਆਪਾ ਹੀ ਰੁਸ਼ਨਾਂਦਾ ਹੈਂ,
ਕਿਉਂ ਕੰਮੀਆਂ ਤੋਂ ਸ਼ਰਮਾਂਦਾ ਹੈਂ
ਇਹ ਸਦਾ ਸਦਾ ਨਾ ਰਹਿਣਗੇ ਮੰਦਹਾਲ ਮਰੇੜੇ
ਤੂੰ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ! ਹਾਏ!
ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!
ਹਾਏ! ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!

ਜਿੱਥੇ ਲੋਕ ਬੜੇ ਮਜ਼ਬੂਰ ਜਿਹੇ, ਹਾਏ!
ਦਿੱਲੀ ਦੇ ਦਿਲ ਤੋਂ ਦੂਰ ਜਿਹੇ, ਹੋ ਓ ਓ
ਜਿੱਥੇ ਲੋਕ ਬੜੇ ਮਜ਼ਬੂਰ ਜਿਹੇ, ਹਾਏ!
ਦਿੱਲੀ ਦੇ ਦਿਲ ਤੋਂ ਦੂਰ ਜਿਹੇ,
ਤੇ ਭੁੱਖਾਂ ਵਿੱਚ ਮਸ਼ਹੂਰ ਜਿਹੇ,
ਭੁੱਖਾਂ ਵਿੱਚ ਮਸ਼ਹੂਰ ਜਿਹੇ,
ਜਿੱਥੇ ਮਰ ਕੇ ਚੰਮ ਲਿਜਾਂਵਦੇ,
ਹਨ ਪੂਜਕ ਤੇਰੇ!
ਤੂੰ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ! ਹਾਏ!
ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!
ਮਾਂ ਧਰਤੀਏੇ ਤੇਰੀ ਗੋਦ ਨੂੰ, ਮਾਂ ਧਰਤੀਏੇ ਤੇਰੀ ਗੋਦ ਨੂੰ,
ਮਾਂ ਧਰਤੀਏ ਤੇਰੀ ਗੋਦ ਨੂੰ, ਚੰਨ ਹੋਰ ਬਥੇਰੇ,

ਤੂੰ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ! ਹਾਏ!
ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!
ਹਾਏ! ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ !

ਸੰਤ ਰਾਮ ਉਦਾਸੀ
 
pps309

Prime VIP
Re: ਸੰਤ ਰਾਮ ਉਦਾਸੀ ਦੀ ਇਸ ਰਚਨਾ ਨੂੰ ਜਸਬੀਰ ਜੱਸੀ ਨੇ &#261

Sant Ram Udasi was a great poet, who always touched the social issues and soul of common ppl.
 
Re: ਸੰਤ ਰਾਮ ਉਦਾਸੀ ਦੀ ਇਸ ਰਚਨਾ ਨੂੰ ਜਸਬੀਰ ਜੱਸੀ ਨੇ &#261

i knw hez fabulous
 
Re: ਸੰਤ ਰਾਮ ਉਦਾਸੀ ਦੀ ਇਸ ਰਚਨਾ ਨੂੰ ਜਸਬੀਰ ਜੱਸੀ ਨੇ &#261

main labh riha c eh
 
rajsandhu80

New member
Re: ਸੰਤ ਰਾਮ ਉਦਾਸੀ ਦੀ ਇਸ ਰਚਨਾ ਨੂੰ ਜਸਬੀਰ ਜੱਸੀ ਨੇ &#261

nice thoughts of sant ram udaasi
 
Top