ਪੱਥਰਾਂ ਦੇ ਸ਼ਹਿਰ ...........,,,,,,,,,,,,,,,,,,,,,,,,

Saini Sa'aB

K00l$@!n!
:soਪੱਥਰਾਂ ਦੇ ਸ਼ਹਿਰ ਨੂੰ ਅਜਮਾਉਂਦਾ ਹੈ ਕਿਉਂ ਕੋਈ.....?
ਪਹਿਲਾਂ ਹੀ ਰੋਂਦੇ ਦਿਲ ਨੂੰ ਹੋਰ ਰਵਾਉਂਦਾ ਹੈ ਕਿਉਂ ਕੋਈ.....?

ਪਤਾ ਸੀ ਕਿ ਉਸਨੇ ਕਦਰਾਂ ਨਹੀਂ ਪਾਉਣੀਆਂ,
ਫਿਰ ਵੀ ਪਲਕਾਂ 'ਚ ਉਸਨੂੰ ਸਜਾਉਂਦਾ ਹੈ ਕਿਉਂ ਕੋਈ.....?

ਲੱਗਣ ਉਸਦੀਆਂ ਗਲੀਆਂ ਸੁੰਨੀਆਂ ਹਰ ਪਾਸੇ ਤੋਂ,
ਫਿਰ ਵੀ ਉੱਥੇ ਜਾ ਐਵੇਂ ਦਿਲ ਨੂ ਭਰਮਾਉਂਦਾ ਹੈ ਕਿਉਂ ਕੋਈ.....?

ਜ਼ਿਕਰ ਕਰਨਾ ਨਹੀਂ ਦਿਲ ਉਸਦਾ ਰਤਾ ਵੀ,
ਫਿਰ ਵੀ ਬੀਤੀਆਂ ਗੱਲਾਂ ਕਰ ਵਕਤ ਗਵਾਉਂਦਾ ਹੈ ਕਿਉਂ ਕੋਈ.....?

ਬਹੁਤ ਪਰੇ ਹੋ ਗਿਆ ਏ ਓਹ ਦਿਲ ਤੋਂ,
ਫਿਰ ਵੀ ਹੰਝੂ ਬਣ ਅੱਖਾਂ 'ਚ ਸਮਾਉਂਦਾ ਹੈ ਕਿਉਂ ਕੋਈ.....?
ਫਿਰ ਵੀ ਹੰਝੂ ਬਣ ਅੱਖਾਂ 'ਚ ਸਮਾਉਂਦਾ ਹੈ ਕਿਉਂ ਕੋਈ
 

GREWAL BAI

Member
ਜ਼ਿਕਰ ਕਰਨਾ ਨਹੀਂ ਦਿਲ ਉਸਦਾ ਰਤਾ ਵੀ,
ਫਿਰ ਵੀ ਬੀਤੀਆਂ ਗੱਲਾਂ ਕਰ ਵਕਤ ਗਵਾਉਂਦਾ ਹੈ ਕਿਉਂ ਕੋਈ.....?
 
Top