☬ Ajj da mukhwak/ hukamnama ☬

Student of kalgidhar

Prime VIP
Staff member
Amrit Vale da Hukamnama Sri Darbar Sahib Sri Amritsar, Ang 682, 05-11-18

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥

Dhanaasaree, Fifth Mehl: He does not let His devotees see the difficult times; this is His innate nature. Giving His hand, He protects His devotee; with each and every breath, He cherishes him. ||1|| My consciousness remains attached to God. In the beginning, and in the end, God is always my helper and companion; blessed is my friend. ||Pause|| My mind is delighted, gazing upon the marvelous, glorious greatness of the Lord and Master. Remembering, remembering the Lord in meditation, Nanak is in ecstasy; God, in His perfection, has protected and preserved his honor. ||2||15||46||


ਅਉਖੀ = ਦੁੱਖ ਦੇਣ ਵਾਲੀ। ਦੇਈ = ਦੇਂਦਾ। ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਸਮਾਲੇ = ਚੇਤੇ ਰੱਖਦਾ ਹੈ।ਦੇਇ = ਦੇ ਕੇ। ਰਾਖੈ = ਰੱਖਿਆ ਕਰਦਾ ਹੈ। ਕਉ = ਨੂੰ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ ॥੧॥ ਸਿਉ = ਨਾਲ। ਆਦਿ ਅੰਤਿ = ਸ਼ੁਰੂ ਤੋਂ ਅਖ਼ੀਰ ਤਕ, ਸਦਾ ਹੀ। ਸਹਾਈ = ਮਦਦਗਾਰ। ਧੰਨੁ = ਸਲਾਹੁਣ ਜੋਗ ॥ ਮਨਿ = ਮਨ ਵਿਚ। ਬਿਲਾਸ = ਖ਼ੁਸ਼ੀਆਂ। ਦੇਖਿ = ਵੇਖ ਕੇ। ਸਿਮਰਿ = ਸਿਮਰ ਕੇ। ਕਰਿ = ਮਾਣ। ਪ੍ਰਭਿ = ਪ੍ਰਭੂ ਨੇ। ਪੈਜ = ਇੱਜ਼ਤ ॥੨॥੧੫॥੪੬॥

ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ॥੧॥ ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤ ਕਰਨੀ ਚਾਹੀਦੀ ਹੈ) ॥ ਰਹਾਉ॥ ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ॥੨॥੧੫॥੪੬॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
Amrit vele da Hukamnama Sri Darbar Sahib, Sri Amritsar, Ang 670, 06-11-18
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

Dhanaasaree, Fourth Mehl: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||



ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
Sachkhand Sri Harmandir Sahib Sri Amritsar Sahib Ji Vekha Hoea Amrit Vele Da Mukhwak: 07-11-18

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਪਦਅਰਥ: ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧। ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ– ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ। ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ। ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ।੨। ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ। ਪਾਤੀ = ਪਤਿ, ਇੱਜ਼ਤ।੩। ਠਾਕੁਰੁ = ਮਾਲਕ। ਭਾਤੀ = ਭਾਂਤਿ, ਵਿਓਂਤ, ਢੰਗ। ਭਗਾਤੀ = ਭਗਤਾਂ ਦੀ।੪।

ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥

Dhhanaasaree Mahalaa 4 || Har Har Boond Bhae Har Suaamee Ham Chaatrik Bilal Bil_laatee || Har Har Kirpaa Karahu Prabh Apnee Mukh Devahu Har Nimkhaatee ||1|| Har Bin Reh N Sakau Ik Raatee || Jiu Bin Amlai Amlee Mar Jaaee Hai Tiu Har Bin Ham Mar Jaatee || Rahaau || Tum Har Sarvar At Agaah Ham Leh N Sakeh Ant Maatee || Too Parai Parai Aprampar Suaamee Mit Jaanahu Aapan Gaatee ||2|| Har Ke Sant Janaa Har Japeo Gur Rang Chaloolai Raatee || Har Har Bhagat Banee At Sobhaa Har Japeo Ootam Paatee ||3|| Aape Thaakur Aape Sevak Aap Banaavai Bhaatee || Naanak Jan Tumree Sarnaaee Har Raakhahu Laaj Bhagaatee ||4||5||

Meaning: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. ||1|| Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. ||2|| The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. ||3|| He Himself is the Lord and Master, and He Himself is the servant; He Himself creates His environments. Daas Nanak has come to Your Sanctuary, O Lord; protect and preserve the honor of Your devotee. ||4||5||

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
Amrit vele da Hukamnama Sri Darbar Sahib, Sri Amritsar, Ang 694, 08-11-18

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

Dhanaasaree, Devotee Ravi Daas Jee: One Universal Creator God. By The Grace Of The True Guru: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ =ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ ॥੨॥੧॥

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
Amrit vele da Hukamnama Sri Darbar Sahib Sri Amritsar, Ang-704, 09-11-18

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

Jaitsree, Fifth Mehl, Second House, Chhant:
One Universal Creator God. By The Grace Of The True Guru: Shalok: God is lofty, unapproachable and infinite. He is indescribable – He cannot be described. Nanak seeks the Sanctuary of God, who is all-powerful to save us. ||1|| Chhant: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. ||1||


ਅਗਮ = ਅਪਹੁੰਚ। ਕਥਨੁ ਨ ਜਾਇ = ਬਿਆਨ ਨਹੀਂ ਹੋ ਸਕਦਾ। ਅਕਥੁ = ਬਿਆਨ ਤੋਂ ਪਰੇ। ਪ੍ਰਭ = ਹੇ ਪ੍ਰਭੂ! ਰਾਖਨ ਕਉ = ਰੱਖਿਆ ਕਰਨ ਲਈ। ਸਮਰਥੁ = ਤਾਕਤ ਵਾਲਾ।੧। ਪ੍ਰਭ = ਹੇ ਪ੍ਰਭੂ! ਗਨਉ = ਮੈਂ ਗਿਣਾਂ, ਗਨਉਂ। ਅਸੰਖ = ਗਿਣਤੀ ਤੋਂ ਪਰੇ, ਅਣਗਿਣਤ। ਖਤੇ = ਪਾਪ। ਫੇਰੇ = ਗੇੜੇ। ਨਿਤ ਪ੍ਰਤਿ = ਸਦਾ ਹੀ। ਸਦ = ਸਦਾ। ਬਿਕਰਾਲ = ਭਿਆਨਕ। ਤਉ ਪ੍ਰਸਾਦੀ = ਤੇਰੀ ਕਿਰਪਾ ਨਾਲ। ਘੂਲੀਐ = ਬਚ ਸਕੀਦਾ ਹੈ। ਲੂਕ ਕਰਤ = ਲੁਕਾਉ ਕਰਦਿਆਂ। ਬਿਖੜੇ = ਔਖੇ। ਨੇਰ ਹੂ ਤੇ ਨੇਰਿਆ = ਨੇੜੇ ਤੋਂ ਨੇੜੇ। ਭਵਜਲ = ਸੰਸਾਰ-ਸਮੁੰਦਰ। ਫੇਰਿਆ = ਗੇੜਾਂ ਵਿਚੋਂ ॥੧॥

ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
Amritvele da Hukamnama Sri Darbar Sahib Sri Amritsar, Ang 554, 11-Nov-2018
ਸਲੋਕੁ ਮ: ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਮ: ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥

Shalok, Third Mehl: O Nanak, without meeting the True Guru, the world is blind, and it does blind deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. ||1|| Third Mehl: The True Guru has commanded us to do this: through the Guru’s Gate, meditate on the Lord Master. The Lord Master is ever-present. He tears away the veil of doubt, and installs His Light within the mind. The Name of the Lord is Ambrosial Nectar – take this healing medicine! Enshrine the Will of the True Guru in your consciousness, and make the True Lord’s Love your self-discipline. O Nanak, you shall be kept in peace here, and hereafter, you shall celebrate with the Lord. ||2||



ਬਿਨੁ ਭੇਟੇ = ਮਿਲਣ ਤੋਂ ਬਿਨਾ। ਸਚਾ = ਪ੍ਰਭੂ (ਦਾ ਰੂਪ) ਤਾਮਸਿ = ਤਮੋਗੁਣੀ ਭਾਵ ਵਿਚ। ਅਹਿ = ਦਿਨ। ਨਿਸਿ = ਰਾਤ। ਕਾਰੀ = ਕੰਮ। ਸੰਮਾਲੇਹੁ = ਯਾਦ ਕਰੋ। ਹਜੂਰਿ = ਅੰਗ ਸੰਗ। ਛਉੜ = ਪਰਦੇ, ਉਹ ਜਾਲਾ ਜੋ ਅੱਖਾਂ ਅੱਗੇ ਆ ਕੇ ਨਜ਼ਰ ਬੰਦ ਕਰ ਦੇਂਦਾ ਹੈ। ਚਿਤਿ = ਚਿੱਤ ਵਿਚ। ਸੰਜਮੁ = ਰਹਿਣੀ। ਕੇਲ = ਆਨੰਦ, ਲਾਡ ॥੨॥

ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ। ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ ॥੧॥ ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ। ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ), ਮਾਲਕ ਨੂੰ ਯਾਦ ਕਰੋ। ਮਾਲਕ ਸਦਾ ਅੰਗ ਸੰਗ ਹੈ, (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ। ਹਰੀ ਦਾ ਨਾਮ ਅਮਰ ਕਰਨ ਵਾਲਾ ਹੈ, ਇਹ ਦਾਰੂ ਵਰਤੋ। ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ ਧਾਰਨ ਕਰੋ। ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ ॥੨॥

हे नानक! गुरु को मिलने के बिना संसार अँधा है और अंधे ही काम करता है। सतगुरु के शब्द के साथ मन नहीं जोड़ता जिससे हृदय में सुख आ बसे। तमो गुण में मस्त हुआ सदा भटकता है और दिन रात (तमो गुण में) जलते हुए (उस की सारी उम्र) बीत जाती है। (इस बारे में) कुछ कहा नहीं जा सकता, जो प्रभु को अच्छा लगता है, सो ही होता है॥१॥ सतगुरु ने हुकम दिया है (भ्रम का साथ छोड़ने के लिए) यह काम (भावार्थ, इलाज) करो। गुरु के दर पर जा कर (गुर के चरण लग कर), मालिक को याद करो। मालिक सदा संग है, (आँखों के आगे से भ्रम के जाले को उतार कर हृदय में उस की जोत टिकाओ। हरी का नाम अमर करने वाला है, यह दावा इस्तेमाल करो। सतगुरु का भाना (सतगुरु का किया) (मानना) चित में रखो और सच्चा प्यार (रूप) रहनी धारण करो। हे नानक! (यह दारु(दवा)) यहाँ (संसार में) सुखी रखेगा और आगे (परलोक में )हरी के साथ आनंद मनाओगे॥२॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
Hukamnama Sahib – Sachkhand Sri Harmandir Sahib, Amritsar 14-11-18 Morning (ANG 709)

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

Shalok: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. ||2|| Pauree: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. ||17||

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਮੱਘਰ ਸੰਗਰਾਂਦ ਮਹੀਨੇ ਦਾ ਪਾਵਨ ਮੁੱਖਵਾਕ 16-11-2018 ਅੰਗ – ੧੩੫ (135)

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥

ਪਦ ਅਰਥ: ਮੰਘਿਰਿ = ਮੰਘਰ ਵਿਚ। ਮਾਹਿ = ਮਹੀਨੇ ਵਿਚ। ਪਿਰ ਸੰਗਿ = ਪਤੀ ਦੇ ਨਾਲ। ਕਿਆ ਗਣੀ = ਮੈਂ ਕੀਹ ਦੱਸਾਂ? ਬਿਆਨ ਨਹੀਂ ਹੋ ਸਕਦੀ। ਜਿ = ਜਿਨ੍ਹਾਂ ਨੂੰ। ਸਾਹਿਬਿ = ਸਾਹਿਬ ਨੇ। ਰਾਮ ਸਿਉ = ਪਰਮਾਤਮਾ ਨਾਲ। ਸਾਧ ਸਹੇਲੜੀਆਹ ਸੰਗਿ = ਸਤ ਸੰਗੀਆਂ ਨਾਲ। ਬਾਹਰੀ = ਬਿਨਾ। ਤੇ = ਤੋਂ। ਦਿਸਹਿ = ਦਿੱਸਦੀਆਂ ਹਨ। ਖੜੀਆਹ = ਸਾਵਧਾਨ, ਸੁਚੇਤ। ਕੰਠਿ = ਗਲ ਵਿਚ (ਭਾਵ, ਹਿਰਦੇ ਵਿਚ) । ਬਾਂਛੈ = ਮੰਗਦਾ ਹੈ। ਦਰਿ = ਦਰ ਉਤੇ। ਬਹੁੜਿ = ਮੁੜ, ਫਿਰ।

ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ। ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ। ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ। ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ। ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ।10।

Baareh Maahaa Maanjh Mehalaa 5 Ghar 4 Ik Oankaar Sathigur Prasaadh || Manghir Maahi Sohandheeaa Har Pir Sang Baitharreeaah || Thin Kee Sobhaa Kiaa Ganee J Saahib Maelarreeaah || Than Man Mouliaa Raam Sio Sang Saadhh Sehaelarreeaah || Saadhh Janaa Thae Baaharee Sae Rehan Eikaelarreeaah || Thin Dhukh N Kabehoo Outharai Sae Jam Kai Vas Parreeaah || Jinee Raaviaa Prabh Aapanaa Sae Dhisan Nith Kharreeaah || Rathan Javaehar Laal Har Kanth Thinaa Jarreeaah || Naanak Baanshhai Dhhoorr Thin Prabh Saranee Dhar Parreeaah || Manghir Prabh Aaraadhhanaa Bahurr N Janamarreeaah ||10||

Meaning: Baarah Maahaa : The Twelve Months: Maajh, Fifth Mehl, Fourth House: One Universal Creator God. By The Grace Of The True Guru: In the month of Maghar, those who sit with their Beloved Husband Lord are beautiful. How can their glory be measured? Their Lord and Master blends them with Himself. Their bodies and minds blossom forth in the Lord; they have the companionship of the Holy Saints. Those who lack the Company of the Holy, remain all alone. Their pain never departs, and they fall into the grip of the Messenger of Death. Those who have ravished and enjoyed their God, are seen to be continually exalted and uplifted. They wear the Necklace of the jewels, emeralds and rubies of the Lord’s Name. Nanak seeks the dust of the feet of those who take to the Sanctuary of the Lord’s Door. Those who worship and adore God in Maghar, do not suffer the cycle of reincarnation ever again. ||10||


ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 

Student of kalgidhar

Prime VIP
Staff member
Amrit vele da hukamnama Sri Darbar Sahib, Sri Amritsar, Ang 648, 18-11-18
ਸਲੋਕੁ ਮ: ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮ: ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥

Shalok, Third Mehl: O Nanak, the blind, ignorant fools do not remember the Naam, the Name of the Lord; they involve themselves in other activities. They are bound and gagged at the door of the Messenger of Death; they are punished, and in the end, they rot away in manure. ||1|| Third Mehl: O Nanak, those humble beings are true and approved, who serve their True Guru. They remain absorbed in the Name of the Lord, and their comings and goings cease. ||2|| Pauree: Gathering the wealth and property of Maya, brings only pain in the end. Homes, mansions and adorned palaces will not go with anyone. He may breed horses of various colors, but these will not be of any use to him. O human, link your consciousness to the Lord’s Name, and in the end, it shall be your companion and helper. Servant Nanak meditates on the Naam, the Name of the Lord; the Gurmukh is blessed with peace. ||15||



ਨਾਇ = ਨਾਮ ਵਿਚ।੨। ਸੰਪੈ = ਦੌਲਤ। ਸੰਚੀਐ = ਇਕੱਠਾ ਕਰੀਦਾ ਹੈ। ਸਵਾਰੀਅਹਿ = ਬਣਾਈਦੇ ਹਨ। ਹਰ ਰੰਗੀ = ਹਰੇਕ ਕਿਸਮ ਦੇ।੧੫।

ਹੇ ਨਾਨਕ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ, (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ।੧। ਹੇ ਨਾਨਕ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ।੨। ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ।੧੫।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
AMRIT WELE DA HUKAMNAMA SAHIB SACHKHAND SRI DARBAR SAHIB NOV 19,2018

ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫
ਵਿਆਖਿਆ : ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥

Dhhanaasaree Mahalaa 5 Ghar 12 Ik Oankaar Satgur Parsaad || Bandanaa Har Bandanaa Gun Gaavahu Gopaal Raae || Rahaau || Vaddai Bhaag Bhette Gurdevaa || Kott Praadh Mitte Har Sevaa ||1|| Charan Kamal Jaa Kaa Man Raapai || Sog Agan Tis Jan Na Biaapai ||2|| Saagar Tareaa Saadhhoo Sange || Nirbhau Naam Japahu Har Range ||3|| Par Dhhan Dokh Kishh Paap Na Ferre || Jam Jandaar Na Aavai Nerre ||4|| Trisnaa Agan Prabh Aap Bujhaaee || Naanak Udhhre Prabh Sarnaaee ||5||1||55||

Meaning: Dhhanaasaree, Fifth Mahalaa, Twelfth House: One Universal Creator God. By The Grace Of The True Guru: I bow in reverence to the Lord, I bow in reverence. I sing the Glorious Praises of the Lord, my King. || Pause || By great good fortune, one meets the Divine Guru. Millions of sins are erased by serving the Lord. ||1|| One whose mind is imbued with the Lord’s lotus feet. Is not afflicted by the fire of sorrow. ||2|| He crosses over the world-ocean in the Saadh Sangat, the Company of the Holy. He chants the Name of the Fearless Lord, and is imbued with the Lord’s Love. ||3|| One who does not steal the wealth of others, who does not commit evil deeds or sinful acts – the Messenger of Death does not even approach him. ||4|| God Himself quenches the fires of desire. O Nanak Ji, in God’s Sanctuary, one is saved. ||5||1||55||


ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
Amrit vele da Hukamnama Sri Darbar Sahib, Sri Amritsar, Ang 740, 20-11-18

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

ਪਦਅਰਥ: ਕੈ ਬਚਨਿ = ਦੇ ਬਚਨ ਦੀ ਰਾਹੀਂ। ਰਿਦੈ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਧਾਰਦਾ ਹਾਂ। ਰਸਨਾ = ਜੀਭ (ਨਾਲ) । ਜਪਉ = ਜਪਉਂ, ਮੈਂ ਜਪਦਾ ਹਾਂ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ।੧। ਮੂਰਤਿ = ਹਸਤੀ, ਹੋਂਦ, ਸਰੂਪ। ਸਫਲ ਮੂਰਤਿ = (ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀ = ਸਦਕੇ। ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀ = ਆਸਰਾ ਬਣਾਂਦਾ ਹਾਂ।੧।ਰਹਾਉ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਨਿਵਾਰੀ = ਨਿਵਾਰੀਂ, ਮੈਂ ਦੂਰ ਕਰਦਾ ਹਾਂ। ਅੰਮ੍ਰਿਤ ਕਥਾ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ। ਕਰਨ ਅਧਾਰੀ = ਕੰਨਾਂ ਨੂੰ ਆਸਰਾ ਦੇਂਦਾ ਹਾਂ।੨। ਤਜਾਰੀ = ਤਿਆਗਦਾ ਹਾਂ। ਦ੍ਰਿੜੁ = (ਹਿਰਦੇ ਵਿਚ) ਪੱਕਾ ਟਿਕਾਣਾ। ਦਾਨੁ = ਦੂਜਿਆਂ ਦੀ ਸੇਵਾ। ਇਸਨਾਨੁ = ਪਵਿਤ੍ਰ ਆਚਰਨ। ਸੁਚਾਰੀ = ਚੰਗੀ ਜੀਵਨ = ਮਰਯਾਦਾ।੩। ਨਾਨਕ = ਹੇ ਨਾਨਕ! ਤਤੁ = ਨਿਚੋੜ, ਅਸਲੀਅਤ। ਜਪਿ = ਜਪ ਕੇ। ਉਤਾਰੀ = ਉਤਾਰਿ, ਲੰਘਾ।੪।

ਅਰਥ: ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ॥੧॥ ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ॥੧॥ ਰਹਾਉ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ॥੨॥ ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ – ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ॥੩॥ ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ॥੪॥੧੨॥੧੮॥

Soohee Mahalaa 5 ||
Gur Kai Bachan Ridai Dhhiaan Dhhaaree || Rasnaa Jaap Japau Banvaaree ||1|| Safal Moorat Darsan Balehaaree || Charan Kamal Man Praan Adhhaaree ||1|| Rahaau || Saadhhsang Janam Maran Nivaaree || Amrit Kathhaa Sun Karan Adhhaaree ||2|| Kaam Krodhh Lobh Moh Tajaaree || Dhrirr Naam Daan Isnaan Suchaaree ||3|| Kahu Naanak Ehu Tat Beechaaree || Raam Naam Jap Paar Outaaree ||4||12||18||

Meaning: Within my heart, I meditate on the Word of the Guru’s Teachings. With my tongue, I chant the Chant of the Lord. ||1|| The image of His vision is fruitful; I am a sacrifice to it. His Lotus Feet are the Support of the mind, the Support of the very breath of life. ||1|| Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. ||2|| I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. ||3|| Says Nanak Ji, I have contemplated this essence of reality; chanting the Name of the Lord, I am carried across. ||4||12||18||

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 23-November-2018

ਸਲੋਕ ॥ ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥ ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥੧॥ ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ ॥ ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥੨॥ ਪਉੜੀ ॥ ਪ੍ਰਭ ਦਇਆਲ ਬੇਅੰਤ ਪੂਰਨ ਇਕੁ ਏਹੁ ॥ ਸਭੁ ਕਿਛੁ ਆਪੇ ਆਪਿ ਦੂਜਾ ਕਹਾ ਕੇਹੁ ॥ ਆਪਿ ਕਰਹੁ ਪ੍ਰਭ ਦਾਨੁ ਆਪੇ ਆਪਿ ਲੇਹੁ ॥ ਆਵਣ ਜਾਣਾ ਹੁਕਮੁ ਸਭੁ ਨਿਹਚਲੁ ਤੁਧੁ ਥੇਹੁ ॥ ਨਾਨਕੁ ਮੰਗੈ ਦਾਨੁ ਕਰਿ ਕਿਰਪਾ ਨਾਮੁ ਦੇਹੁ ॥੨੦॥੧॥

ਪਦਅਰਥ: ਏਕੋ = ਇਕ ਪ੍ਰਭੂ ਹੀ। ਦ੍ਰਿਸਟੰਤ = ਦਿੱਸਦਾ ਹੈ। ਵਰਤੰਤ = ਮੌਜੂਦ ਹੈ। ਨਰਹਰਹ = ਨਰਾਂ ਦਾ ਸਾਈਂ, ਖ਼ਲਕਤ ਦਾ ਮਾਲਕ। ਜਾਚੰਤਿ = ਜੋ ਮੰਗਦੇ ਹਨ। ਦਾਨੁ = ਖੈਰ।੧। ਸੇਵੀ = ਮੈਂ ਸਿਮਰਾਂ। ਸੰਮਲਾ = ਮੈਂ ਹਿਰਦੇ ਵਿਚ ਸੰਭਾਲ ਰੱਖਾਂ। ਵਖਰੁ = ਸਉਦਾ। ਸੰਚਿਆ = ਜੋੜਿਆ ਹੈ। ਰਾਸਿ = ਪੂੰਜੀ।੨। ਪੂਰਨ = ਹਰ ਥਾਂ ਵਿਆਪਕ। ਇਕੁ ਏਹੁ = ਸਿਰਫ਼ ਇਕ ਬੇਅੰਤ ਪ੍ਰਭੂ। ਕਹਾ ਕੇਹੁ = ਕੇਹੜਾ ਦੱਸਾਂ? (ਭਾਵ, ਕੋਈ ਹੋਰ ਦੱਸ ਨਹੀਂ ਸਕਦਾ) । ਆਪੇ = ਆਪ ਹੀ। ਆਵਣ ਜਾਣਾ = ਜੰਮਣਾ ਤੇ ਮਰਨਾ। ਨਿਹਚਲੁ = ਅਟੱਲ। ਥੇਹੁ = ਟਿਕਾਣਾ। ਤੁਧੁ = ਤੇਰਾ।

ਅਰਥ: ਸਿਰਫ਼ ਇਹ ਦਿਆਲ ਤੇ ਬੇਅੰਤ ਪ੍ਰਭੂ ਹੀ ਹਰ ਥਾਂ ਮੌਜੂਦ ਹੈ, ਉਹ ਆਪ ਹੀ ਆਪ ਸਭ ਕੁਝ ਹੈ, ਹੋਰ ਦੂਜਾ ਕੇਹੜਾ ਦੱਸਾਂ (ਜੇ ਉਸ ਵਰਗਾ ਹੋਵੇ) ? ਹੇ ਪ੍ਰਭੂ! ਤੂੰ ਆਪ ਹੀ ਦਾਨ ਕਰਨ ਵਾਲਾ ਹੈਂ ਤੇ ਆਪ ਹੀ ਉਹ ਦਾਨ ਲੈਣ ਵਾਲਾ ਹੈਂ। (ਜੀਵਾਂ ਦਾ) ਜੰਮਣਾ ਤੇ ਮਰਨਾ-ਇਹ ਤੇਰਾ ਹੁਕਮ ਹੈ (ਭਾਵ, ਤੇਰੀ ਖੇਡ ਹੈ) , ਤੇਰਾ ਆਪਣਾ ਟਿਕਾਣਾ ਸਦਾ ਅਟੱਲ ਹੈ। ਨਾਨਕ (ਤੈਥੋਂ) ਖ਼ੈਰ ਮੰਗਦਾ ਹੈ, ਮੇਹਰ ਕਰ ਤੇ ਨਾਮ ਬਖ਼ਸ਼।੨੦।੧। ਹੇ ਨਾਨਕ! ਜਿਨ੍ਹਾਂ ਉਤੇ ਦਿਆਲ ਪ੍ਰਭੂ ਮੇਹਰ ਕਰਦਾ ਹੈ ਉਹ ਉਸ ਪਾਸੋਂ ਬੰਦਗੀ ਦਾ ਖ਼ੈਰ ਮੰਗਦੇ ਹਨ, ਉਹਨਾਂ ਨੂੰ ਹਰ ਥਾਂ ਉਹ ਖ਼ਲਕਤਿ ਦਾ ਸਾਈਂ ਹੀ ਦਿੱਸਦਾ ਹੈ, ਸੁਣੀਦਾ ਹੈ, ਵਿਆਪਕ ਜਾਪਦਾ ਹੈ।੧। ਮੇਰੀ ਇਕ ਪ੍ਰਭੂ ਦੇ ਪਾਸ ਹੀ ਅਰਜ਼ੋਈ ਹੈ ਕਿ ਮੈਂ ਪ੍ਰਭੂ ਨੂੰ ਹੀ ਸਿਮਰਾਂ ਤੇ ਪ੍ਰਭੂ ਨੂੰ ਹੀ ਹਿਰਦੇ ਵਿਚ ਸੰਭਾਲ ਰੱਖਾਂ। ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਨਾਮ-ਰੂਪ ਸੌਦਾ ਨਾਮ-ਰੂਪ ਧਨ ਜੋੜਿਆ ਹੈ, ਉਹਨਾਂ ਦੀ ਇਹ ਪੂੰਜੀ ਸਦਾ ਹੀ ਕਾਇਮ ਰਹਿੰਦੀ ਹੈ।੨। ਸਿਰਫ਼ ਇਹ ਦਿਆਲ ਤੇ ਬੇਅੰਤ ਪ੍ਰਭੂ ਹੀ ਹਰ ਥਾਂ ਮੌਜੂਦ ਹੈ, ਉਹ ਆਪ ਹੀ ਆਪ ਸਭ ਕੁਝ ਹੈ, ਹੋਰ ਦੂਜਾ ਕੇਹੜਾ ਦੱਸਾਂ (ਜੇ ਉਸ ਵਰਗਾ ਹੋਵੇ) ? ਹੇ ਪ੍ਰਭੂ! ਤੂੰ ਆਪ ਹੀ ਦਾਨ ਕਰਨ ਵਾਲਾ ਹੈਂ ਤੇ ਆਪ ਹੀ ਉਹ ਦਾਨ ਲੈਣ ਵਾਲਾ ਹੈਂ। (ਜੀਵਾਂ ਦਾ) ਜੰਮਣਾ ਤੇ ਮਰਨਾ-ਇਹ ਤੇਰਾ ਹੁਕਮ ਹੈ (ਭਾਵ, ਤੇਰੀ ਖੇਡ ਹੈ) , ਤੇਰਾ ਆਪਣਾ ਟਿਕਾਣਾ ਸਦਾ ਅਟੱਲ ਹੈ। ਨਾਨਕ (ਤੈਥੋਂ) ਖ਼ੈਰ ਮੰਗਦਾ ਹੈ, ਮੇਹਰ ਕਰ ਤੇ ਨਾਮ ਬਖ਼ਸ਼।੨੦।੧।

Salok || Dhrisattanth Eaeko Suneeanth Eaeko Varathanth Eaeko Narehareh || Naam Dhaan Jaachanth Naanak Dhaeiaal Purakh Kirapaa Kareh ||1|| Hik Saevee Hik Sanmalaa Har Eikas Pehi Aradhaas || Naam Vakhar Dhhan Sanchiaa Naanak Sachee Raas ||2|| Pourree || Prabh Dhaeiaal Baeanth Pooran Eik Eaehu || Sabh Kishh Aapae Aap Dhoojaa Kehaa Kaehu || Aap Karahu Prabh Dhaan Aapae Aap Laehu || Aavan Jaanaa Hukam Sabh Nihachal Thudhh Thhaehu || Naanak Mangai Dhaan Kar Kirapaa Naam Dhaehu ||20||1||

Meaning: Shalok: I see only the One Lord; I hear only the One Lord; the One Lord is all-pervading. Nanak begs for the gift of the Naam; O Merciful Lord God, please grant Your Grace. ||1|| I serve the One Lord, I contemplate the One Lord, and to the One Lord, I offer my prayer. Nanak has gathered in the wealth, the merchandise of the Naam; this is the true capital. ||2|| Pauree: God is merciful and infinite. The One and Only is all-pervading. He Himself is all-in-all. Who else can we speak of? God Himself grants His gifts, and He Himself receives them. Coming and going are all by the Hukam of Your Will; Your place is steady and unchanging. Nanak begs for this gift; by Your Grace, Lord, please grant me Your Name. ||20||1||

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 

Student of kalgidhar

Prime VIP
Staff member
Sachkhand Sri Harmandir Sahib Sri Amritsar Sahib Ji Vekha Hoea Ajh Amrit Velr Da Mukhwak: 24-11-18

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥

ਪਦਅਰਥ: ਕਾਇਆ = ਸਰੀਰ। ਕਾਗਦੁ = ਕਾਗ਼ਜ਼। ਪਰਵਾਣਾ = ਪਰਵਾਨਾ, ਲਿਖਿਆ ਹੋਇਆ ਹੁਕਮ। ਇਆਣਾ = ਅੰਞਾਣਾ ਜੀਵ। ਦਰਗਹ = ਦਰਗਾਹੀ ਨਿਯਮ ਅਨੁਸਾਰ। ਘੜੀਅਹਿ = ਘੜੇ ਜਾਂਦੇ ਹਨ, ਉੱਕਰੇ ਜਾਂਦੇ ਹਨ। ਤੀਨੇ ਲੇਖ = (ਰਜੋ ਤਮੋ ਸਤੋ) ਤ੍ਰਿਗੁਣੀ ਕੀਤੇ ਕੰਮਾਂ ਦੇ ਸੰਸਕਾਰ = ਰੂਪ ਲੇਖ। ਕਾਮਿ = ਕੰਮ ਵਿਚ। ਖੋਟਾ = ਖੋਟਾ ਸੰਸਕਾਰ। ਕਾਮਿ ਨ ਆਵੈ = ਲਾਭਦਾਇਕ ਨਹੀਂ ਹੁੰਦਾ।੧। ਨਾਨਕ = ਹੇ ਨਾਨਕ! ਵਿਚਿ = ਆਤਮਕ ਜੀਵਨ ਵਿਚ। ਰੁਪਾ = ਚਾਂਦੀ, ਸੁੱਧ ਧਾਤ, ਪਵਿਤ੍ਰਤਾ। ਸਭੁ ਕੋਇ = ਹਰੇਕ ਜੀਵ।੧।ਰਹਾਉ। ਕਾਦੀ = ਕਾਜ਼ੀ {ਨੋਟ: ਅਰਬੀ ਲਫ਼ਜ਼ ‘ਕਾਜ਼ੀ’ ਦੇ ਦੋ ਉਚਾਰਨ ਹਨ– ਕਾਜ਼ੀ ਅਤੇ ਕਾਦੀ}। ਕੂੜੁ = ਝੂਠ। ਮਲੁ = ਮੈਲ, ਹਰਾਮ ਦਾ ਮਾਲ। ਨਾਵੈ = ਨ੍ਹਾਉਂਦਾ ਹੈ, ਤੀਰਥ = ਇਸ਼ਨਾਨ ਕਰਦਾ ਹੈ। ਜੀਆ ਘਾਇ = ਜੀਵਾਂ ਨੂੰ ਮਾਰ ਕੇ, ਅਨੇਕਾਂ ਬੰਦਿਆਂ ਨੂੰ ਸ਼ੂਦਰ = ਬਹਾਨੇ ਪੈਰਾਂ ਹੇਠ ਲਤਾੜ ਕੇ। ਜੁਗਤਿ = ਜੀਵਨ ਦੀ ਜਾਚ। ਅੰਧੁ = ਅੰਨ੍ਹਾ। ਬੰਧੁ = ਬੰਨਾ। ਓਜਾੜੇ ਕਾ ਬੰਧੁ = ਉਜਾੜੇ ਦਾ ਬੰਨਾ, ਆਤਮਕ ਜੀਵਨ ਵਲੋਂ ਉਜਾੜ ਹੀ ਉਜਾੜ।੨। ਗੁਰ ਪਰਸਾਦੀ = ਗੁਰੂ ਦੀ ਕਿਰਪਾ ਨਾਲ। ਉਲਟੀ ਕਰੈ = ਸੁਰਤਿ ਨੂੰ ਹਰਾਮ ਦੇ ਮਾਲ ਰਿਸ਼ਵਤ ਵਲੋਂ ਪਰਤਾਂਦਾ ਹੈ। ਜੀਵਤੁ ਮਰੈ = ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਹਟਦਾ ਹੈ। ਬ੍ਰਹਮੁ = ਪਰਮਾਤਮਾ।੩। ਦਾਨਸ = ਅਕਲ, ਦਾਨਸ਼। ਦਾਨਸਬੰਦੁ = ਦਾਨਸ਼ਮੰਦ, ਅਕਲਮੰਦ। ਦਿਲਿ = ਦਿਲ ਵਿਚ (ਟਿਕੀ ਹੋਈ ਬੁਰਾਈ) । ਮਲੁ = ਵਿਕਾਰਾਂ ਦੀ ਮੈਲ। ਖੋਵੈ = ਨਾਸ ਕਰਦਾ ਹੈ। ਪੜਿਆ = ਵਿਦਵਾਨ। ਬੂਝੈ = ਸਮਝਦਾ ਹੈ। ਜਿਸੁ ਸਿਰਿ = ਜਿਸ ਦੇ ਸਿਰ ਉਤੇ, ਜਿਸ ਦੇ ਮੱਥੇ ਉਤੇ। ਨੀਸਾਣੁ = ਨਿਸ਼ਾਨ, ਟਿੱਕਾ।੪।



ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ)। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ॥੧॥ ਹੇ ਨਾਨਕ ਜੀ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ, ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ॥੧॥ ਰਹਾਉ ॥ ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ॥੨॥ ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ, ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ, ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ॥੩॥ ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ, ਜਿਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ॥੪॥੫॥੭॥

Dhhanaasaree Mahalaa 1 || Kaaeaa Kaagad Man Parvaanaa || Sir Ke Lekh N Parrai Eaanaa || Dargeh Gharreeah Teene Lekh || Khottaa Kaam N Aavai Vekh ||1|| Naanak Je Vich Rupaa Hoe || Kharaa Kharaa Aakhai Sabh Koe ||1|| Rahaau || Kaadee Koorr Bol Mal Khaae || Braahman Naavai Jeeaa Ghaae || Jogee Jugat N Jaanai Andh || Teene Ojaarre Kaa Bandh ||2|| So Jogee Jo Jugat Pashhaanai || Gur Parsaadee Eko Jaanai || Kaajee So Jo Ulattee Karai || Gur Parsaadee Jeevat Marai || So Braahman Jo Breham Beechaarai || Aap Tarai Sagle Kul Taarai ||3|| Daanasband Soee Dil Dhovai || Musalmaan Soee Mal Khovai || Parreaa Boojhai So Parvaan || Jis Sir Dargeh Kaa Neesaan ||4||5||7||

Meaning: The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. ||1|| O Nanak Ji, if there is silver in it, Then everyone proclaims, “”It is* *genuine, it is genuine.””||1|| Pause || The Qazi tells lies and eats filth; The Brahmin kills and then takes cleansing baths. The Yogi is blind, and does not know the Way. The three of them devise their own destruction. ||2|| He alone is a Yogi, who understands the Way. By Guru’s Grace, he knows the One Lord. He alone is a Qazi, who turns away from the world, And who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. ||3|| One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. ||4||5||7||

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 

Student of kalgidhar

Prime VIP
Staff member
Amritvele da Hukamnama Sri Darbar Sahib, Amritsar Sahib, Ang 826, 25-Nov-2018

ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥

Bilaaval, Fifth Mehl: Meditating in remembrance on the Lord of the Universe, I am emancipated. Suffering is eradicated, and true peace has come, meditating on the Inner-knower, the Searcher of hearts. ||1||Pause|| All beings belong to Him – He makes them happy. He is the true power of His humble devotees. He Himself saves and protects His slaves, who believe in their Creator, the Destroyer of fear. ||1|| I have found friendship, and hatred has been eradicated; the Lord has rooted out the enemies and villains. Nanak has been blessed with celestial peace and poise and total bliss; chanting the Glorious Praises of the Lord, he lives. ||2||26||112||


ਸਿਮਰਿ = ਸਿਮਰ ਕੇ। ਕਲਿਆਣੁ = ਸੁਖ। ਉਪਾਧਿ = ਛਲ, ਧੋਖਾ। ਮਿਟੀ ਉਪਾਧਿ = ਕਿਸੇ ਦੀ ਕੀਤੀ ਚੋਟ ਸਫਲ ਨਹੀਂ ਹੁੰਦੀ। ਸਾਚਾ = ਸਦਾ ਕਾਇਮ ਰਹਿਣ ਵਾਲਾ। ਜਾਣੁ = ਸੁਜਾਨ ॥੧॥ ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਤਿਨਿ = ਉਸ (ਪ੍ਰਭੂ) ਨੇ। ਸੁਖਾਲੇ = ਸੁਖੀ। ਕਉ = ਨੂੰ। ਤਾਣੁ = ਸਹਾਰਾ। ਭੈ ਭੰਜਨ = ਸਾਰੇ ਡਰ ਦੂਰ ਕਰ ਸਕਣ ਵਾਲਾ। ਕਰਤੇ = ਕਰਦੇ ਹਨ। ਮਾਣੁ = ਫ਼ਖ਼ਰ, ਭਰੋਸਾ ॥੧॥ ਮਿਤ੍ਰਾਈ = ਮਿਤ੍ਰਤਾ, ਪਿਆਰ ਦੀ ਸਾਂਝ। ਬੁਰਾਈ = ਭੈੜੀ ਚਿਤਵਨੀ। ਦ੍ਰੁਸਟ = ਦੁਸ਼ਟ, ਮੰਦਾ ਚਿਤਵਨ ਵਾਲੇ। ਦੂਤ = ਵੈਰੀ। ਛਾਣਿ = ਚੁਣ ਕੇ। ਸਹਜ = ਆਤਮਕ ਅਡੋਲਤਾ, ਸ਼ਾਂਤੀ। ਜੀਵੈ = ਜੀਊਂਦਾ ਹੈ, ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਗੁਣਹ ਵਖਾਣਿ = (ਪ੍ਰਭੂ ਦੇ) ਗੁਣ ਉਚਾਰ ਕੇ ॥੨॥੨੬॥੧੧੨॥

ਹੇ ਭਾਈ! ਗੋਬਿੰਦ ਦਾ ਨਾਮ ਸਿਮਰ ਕੇ (ਉਸ ਮਨੁੱਖ ਦੇ ਮਨ ਅੰਦਰ) ਸੁਖ ਹੀ ਸੁਖ ਬਣ ਗਿਆ, ਜਿਸ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ। ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ ॥੧॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ)। ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ ॥੧॥ (ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ। ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ। ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ ॥੨॥੨੬॥੧੧੨॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 28-November-2018
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

ਵਿਆਖਿਆ: ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ, ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭॥



वडहंसु महला ३ ॥ रसना हरि सादि लगी सहजि सुभाइ ॥ मनु त्रिपतिआ हरि नामु धिआइ ॥१॥ सदा सुखु साचै सबदि वीचारी ॥ आपणे सतगुर विटहु सदा बलिहारी ॥१॥ रहाउ ॥ अखी संतोखीआ एक लिव लाइ ॥ मनु संतोखिआ दूजा भाउ गवाइ ॥२॥ देह सरीरि सुखु होवै सबदि हरि नाइ ॥ नामु परमलु हिरदै रहिआ समाइ ॥३॥ नानक मसतकि जिसु वडभागु ॥ गुर की बाणी सहज बैरागु ॥४॥७॥

अर्थ: जिस मनुष्य की जिव्हा परमात्मा के नाम के स्वाद में लगती है, वह मनुष्य आतमिक अडोलता में टिक जाता है, प्रभु-प्रेम में जुड़ जाता है। परमात्मा के नाम सिमर कर उस का मन (माया के तृष्णा की तरफ से) भर जाता है ॥१॥ जिस के सदा-थिर प्रभु की सिफत सलाह वाले शब्द में जुड़ने से विचारवान हो जाते हैं, और सदा आतमिक आनंद मिला रहता है, मैं अपने उस गुरु से सदा कुर्बान जाता हूँ ॥१॥ रहाउ ॥ (हे भाई! गुरु की सरन की बरकत से) एक परमात्मा में सुरत जोड़ के मनुष्य की आँखें (पराये रूप की तरफ) से भर जाती हैं, और माया के प्यार दूर कर के मनुष्य का मन (तृष्णा की तरफ से) भर जाता है ॥२॥ शब्द की बरकत से परमात्मा के नाम में जुड़े शरीर में आनन्द पैदा होता है, और आतमिक जीवन की सुगंधी देन वाला हरी-नाम मनुष्य के हिरदे में सदा टिका रहता है ॥३॥ नानक जी! जिस मनुष्य के माथे पर उच्ची किसमत जागती है, वह मनुष्य गुरू की बाणी में जुड़ता है जिस से उस के अंदर आतमिक अडोलता पैदा करन वाला वैराग उपजता है ॥४॥७॥

Waddhans Mahalaa 3 || Rasnaa Har Saad Lagee Sehaj Subhaae || Man Tripteaa Har Naam Dhhiaae ||1|| Sadaa Sukh Saachai Shabad Veechaaree|| Aapne Satgur Vitthu Sadaa Balehaaree ||1|| Rahaau || Akhee Santokheeaa Ek Liv Laae || Man Santokheaa Doojaa Bhaau Gavaae ||2|| Deh Sareer Sukh Hovai Shabad Har Naae || Naam Parmal Hirdai Raheaa Samaae ||3|| Naanak Mastak Jis Vaddbhaag || Gur Kee Baanee Sehaj Bairaag ||4||7||

Meaning: My tongue is intuitively attracted to the taste of the Lord. My tongue is intuitively attracted to the taste of the Lord. Lasting peace is obtained, contemplating the Shabad, the True Word of God. I am forever a sacrifice to my True Guru. ||1||Pause|| My eyes are content, lovingly focused on the One Lord. My mind is content, having forsaken the love of duality. ||2|| The frame of my body is at peace, through the Shabad, and the Name of the Lord. The fragrance of the Naam permeates my heart. ||3|| Nanak Ji, one who has such great destiny written upon his forehead, through the Bani of the Guru’s Word, easily and intuitively becomes free of desire. ||4||7||




ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 

Student of kalgidhar

Prime VIP
Staff member
AMRIT VELE DA HUKAMNAMA SRI DARBAR SAHIB SRI AMRITSAR, ANG 537, 29-11-18
ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥

Raag Bihaagraa, Chhant, Fourth Mehl, First House: One Universal Creator God. By The Grace Of The True Guru:



Meditate on the Name of the Lord, Har, Har, O my soul; as Gurmukh, meditate on the invaluable Name of the Lord. My mind is pierced through by the sublime essence of the Lord’s Name. The Lord is dear to my mind. With the sublime essence of the Lord’s Name, my mind is washed clean. Under Guru’s Instructions, hold your mind steady; O my soul, do not let it wander anywhere. One who utters the Bani of the Praises of the Lord God, O Nanak, obtains the fruits of his heart’s desires. ||1||



ਧਿਆਈਐ = ਧਿਆਉਣਾ ਚਾਹੀਦਾ ਹੈ। ਜਿੰਦੁੜੀਏ = ਹੇ ਸੋਹਣੀ ਜਿੰਦੇ! ਗੁਰਮੁਖਿ = ਗੁਰੂ ਦੀ ਸਰਨ ਪਿਆਂ। ਅਮੋਲੇ = ਜੇਹੜਾ ਕਿਸੇ ਮੁੱਲ ਤੋਂ ਨਾਹ ਮਿਲ ਸਕੇ। ਰਸਿ = ਰਸ ਵਿਚ, ਆਨੰਦ ਵਿਚ। ਬੀਧਾ = ਵਿੱਝਾ ਹੋਇਆ। ਨਾਮਿ = ਨਾਮ ਵਿਚ। ਝਕੋਲੇ = ਚੁੱਭੀ ਲਾਂਦਾ ਹੈ। ਠਹਰਾਈਐ = ਟਿਕਾਣਾ ਚਾਹੀਦਾ ਹੈ। ਅਨਤ = {अन्यत्र} ਹੋਰ ਪਾਸੇ। ਕਾਹੂ ਅਨਤ = ਕਿਸੇ ਹੋਰ ਪਾਸੇ। ਚਿੰਦਿਅੜਾ = ਚਿਤਵਿਆ।੧।

ਰਾਗ ਬੇਹਾਗੜਾ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 02-12-18
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥




ਪਦਅਰਥ: ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ = ਇਕ ਤੂ ਹੀ।੨। ਸਭੁ ਕੋ = ਹਰੇਕ ਜੀਵ। ਤੇ = ਤੋਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਮਾਹਿ = ਵਿਚ।੩। ਸਾਹ = ਹੇ ਸ਼ਾਹ! ਪਾਤਿਸ਼ਾਹ = ਹੇ ਪਾਤਿਸ਼ਾਹ! ਸਚੁ = ਸਦਾ-ਥਿਰ।੪।

ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

Dhhanaasaree Mahalaa 4 || Mere Saahaa Mai Har Darshan Sukh Hoe || Hamree Bedan Too Jaantaa Saahaa Avar Keaa Jaanai Koe || Rahaau || Saachaa Saahib Sach Too Mere Saahaa Teraa Keeaa Sach Sabh Hoe || Jhoothaa Kis Kau Aakheeai Saahaa Doojaa Naahee Koe ||1|| Sabhnaa Vich Too Vartdaa Saahaa Sabh Tujheh Dhiaaveh Din Raat || Sabh Tujh Hee Thhaavahu Mangde Mere Saahaa Too Sabhnaa Kareh Ik Daat ||2|| Sabh Ko Tujh Hee Vich Hai Mere Saahaa Tujh Te Baahar Koee Naahe || Sabh Jeea Teree Too Sabhas Daa Mere Saahaa Sabh Tujh Hee Maahe Samaahe ||3|| Sabhnaa Kee Too Aas Hai Mere Piaare Sabh Tujheh Dhhiaaveh Mere Saah || Jiu Bhaavai Tiu Rakh Too Mere Piaare Sach Naanak Ke Paatsaah ||4||7||13||

Meaning: O my King, beholding the Blessed Vision of the Lord’s Darshan, I am at peace. You alone know my inner pain, O King; what can anyone else know ? || Pause || O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all.||2|| All are under Your Power, O my King; none at all are beyond You. All beings are Yours-You belong to all, O my King. All shall merge and be absorbed in You. ||3|| You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak Ji. ||4||7||13||

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 

Student of kalgidhar

Prime VIP
Staff member
Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak: 03-December-2018

ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥


ਵਿਆਖਿਆ: ਹੇ ਭਾਈ! ਜਿਨ੍ਹਾਂ ਮਨੁੱਖਾਂ ਵਾਸਤੇ ਪਰਮਾਤਮਾ ਮਦਦਗਾਰ ਬਣ ਜਾਂਦਾ ਹੈ, (ਉਹਨਾਂ ਦੀ ਉਮਰ) ਆਤਮਕ ਅਡੋਲਤਾ ਦੇ ਸਾਰੇ ਸੁਖਾਂ ਆਨੰਦਾਂ ਨਾਲ (ਬੀਤਦੀ ਹੈ) ਉਹਨਾਂ ਨੂੰ ਕੋਈ ਰੋਗ ਨਹੀਂ ਪੋਂਹਦਾ ॥੧॥ ਰਹਾਉ ॥ ਹੇ ਭਾਈ! ਉਹ ਮਨੁੱਖ ਸਭਨਾਂ ਨਾਲ (ਵਰਤਦੇ) ਦਿੱਸਦੇ ਹਨ, ਪਰ ਉਹ (ਮਾਇਆ ਤੋਂ) ਨਿਰਲੇਪ ਰਹਿੰਦੇ ਹਨ, ਮਾਇਆ ਉਹਨਾਂ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ। ਉਹ ਇਕ ਪਰਮਾਤਮਾ ਦੇ ਪ੍ਰੇਮ ਵਿਚ ਟਿਕੇ ਰਹਿੰਦੇ ਹਨ, ਉਹ ਜੀਵਨ ਦੀ ਅਸਲੀਅਤ ਦੇ ਜਾਣਨ ਵਾਲੇ ਬਣ ਜਾਂਦੇ ਹਨ – ਇਹ ਅਕਲ ਉਹਨਾਂ ਗੁਰੂ ਪਾਸੋਂ ਪ੍ਰਾਪਤ ਕਰ ਲਈ ਹੁੰਦੀ ਹੈ ॥੧॥ ਉਹ ਮਨੁੱਖ ਪ੍ਰੇਮ-ਭਰੇ ਹਿਰਦੇ ਵਾਲੇ ਸੰਤ ਬਣ ਜਾਂਦੇ ਹਨ, ਜਿਨ੍ਹਾਂ ਉਤੇ ਮਾਲਕ-ਪ੍ਰਭੂ ਦੀ ਕਿਰਪਾ ਮੇਹਰ ਦਇਆ ਹੁੰਦੀ ਹੈ। ਹੇ ਨਾਨਕ ਜੀ! ਜੇਹੜੇ ਮਨੁੱਖ ਸਦਾ ਪ੍ਰੇਮ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ॥੨॥੩॥੭॥

जैतसरी महला ५ ॥ जा कउ भए गोविंद सहाई ॥ सूख सहज आनंद सगल सिउ वा कउ बिआधि न काई ॥१॥ रहाउ ॥ दीसहि सभ संगि रहहि अलेपा नह विआपै उन माई ॥ एकै रंगि तत के बेते सतिगुर ते बुधि पाई ॥१॥ दइआ मइआ किरपा ठाकुर की सेई संत सुभाई ॥ तिन कै संगि नानक निसतरीऐ जिन रसि रसि हरि गुन गाई ॥२॥३॥७॥

अर्थ: हे भाई! जिन मनुष्यों के लिए परमात्मा मददगार बन जाता है, (उन की उम्र) आतमिक अडोलता के सारे सुखों आनंदों के साथ (बीतती है) उनको कोई रोग नहीं सताता ॥१॥ हे भाई! वह मनुष्य सभी के साथ (वरतते) दिखते हैं, पर वह (माया से) निरलेप रहते हैं, माया उनके ऊपर अपना जोर नहीं डाल सकती। वह एक परमात्मा के प्रेम में टिके रहते हैं, वह जीवन की असलीयत के जानने वाले बन जाते हैं – यह समझ उन्होंने गुरु से प्राप्त कर ली होती है ॥१॥ रहाउ ॥ वह मनुष्य प्रेम-भरे हृदय वाले संत बन जाते हैं, जिनके ऊपर मालिक-प्रभू की कृपा दया होती है। हे नानक जी! जो मनुष्य सदा प्रेम के साथ परमात्मा के गुण गाते रहते हैं, उन की संगत में रह के संसार-समुंद्र को पार कर लईदा है ॥२॥३॥७॥

Jaitsaree Mahalaa 5 || Jaa Kau Bhae Govind Sahaaee || Sookh Sehaj Aanand Sagal Siu Vaa Kau Biaadhh N Kaaee ||1|| Rahaau || Deeseh Sabh Sang Raheh Alepaa Neh Viaapai Oun Maaee || Ekai Rang Tat Kae Bete Satgur Te Budhh Paaee ||1|| Daeaa Maeaa Kirpaa Thaakur Kee Se_ee Sant Subhaaee || Tin Kai Sang Naanak Nistareeai Jin Ras Ras Har Gun Gaaee ||2||3||7||

Meaning: One who has the Lord of the Universe as his help and support Is blessed with all peace, poise and bliss; no afflictions cling to him. ||1|| Pause || He appears to keep company with everyone, but he remains detached, and Maya does not cling to him. He is absorbed in love of the One Lord; he understands the essence of reality, and he is blessed with wisdom by the True Guru. ||1|| Those whom the Lord and Master blesses with His kindness, compassion and mercy are the sublime and sanctified Saints. Associating with them, Nanak Ji is saved; with love and exuberant joy, they sing the Glorious Praises of the Lord. ||2||3||7||


ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 
Top