☬ Ajj da mukhwak/ hukamnama ☬

Student of kalgidhar

Prime VIP
Staff member
Sachkhand Sri Harmandir Sahib Amritsar Vekhe Hoea Ajh Amrit Wela Da Mukhwak: 10-01-19

ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥

ਅਰਥ: ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ। (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ ॥੧॥ ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ), ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੧॥ ਰਹਾਉ ॥ ਹੇ ਭਾਈ! ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ। (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ, (ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ ॥੨॥ ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਜੇਹੜਾ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ॥੩॥ ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ ਜੀ! (ਆਖੋ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ ॥੪॥੭॥੫੭॥



सोरठि महला ५ ॥ विचि करता पुरखु खलोआ ॥ वालु न विंगा होआ ॥ मजनु गुर आंदा रासे ॥ जपि हरि हरि किलविख नासे ॥१॥ संतहु रामदास सरोवरु नीका ॥ जो नावै सो कुलु तरावै उधारु होआ है जी का ॥१॥ रहाउ ॥ जै जै कारु जगु गावै ॥ मन चिंदिअड़े फल पावै ॥ सही सलामति नाइ आए ॥ अपणा प्रभू धिआए ॥२॥ संत सरोवर नावै ॥ सो जनु परम गति पावै ॥ मरै न आवै जाई ॥ हरि हरि नामु धिआई ॥३॥ इहु ब्रहम बिचारु सु जानै ॥ जिसु दइआलु होइ भगवानै ॥ बाबा नानक प्रभ सरणाई ॥ सभ चिंता गणत मिटाई ॥४॥७॥५७॥

अर्थ: सरब व्यापक करतार स्वयं उसकी सहायता करता है, (उस की आतमिक रास-पूंजी का) जरा भी नुक्सान नहीं होता। (हे भाई! साध संगत में जिस मनुष्य का) आतमिक स्नान गुरु ने सफल कर दिया, वह मनुष्य सदा परमात्मा का नाम जप जप के (अपने सारे) पाप नाश कर लेता है ॥१॥ हे संत जनों! साध संगत (एक) सुंदर (स्थान) है। जो मनुष्य साध संगत में आतमिक स्नान करता है (मन को नाम-जल से पवित्र करता है), उस की जिंद का (विकारों से) पार-उतारा हो जाता है, वह अपनी सारी कुल को भी (संसार-समुंद्र से) पार ले जाता है ॥१॥ रहाउ ॥ हे भाई! सारा जगत उस की शोभा का गीत गाता है, वह मनुष्य मन-चितवे फल हासिल कर लेता है। (वह मनुष्य इस सत्संग-सरोवर में आतमिक) स्नान कर के अपनी आतमिक जीवन की रास-पूंजी को पूर्न रूप से बचा लेता है, (जो मनुष्य राम के दासों के सरोवर में टिक के) अपने परमात्मा का अराधन करता है ॥२॥ हे भाई! जो मनुष्य संतों के सरोवर में (साध संगत में) आतमिक स्नान करता है, वह मनुष्य सब से आतमिक अवस्था हासिल कर लेता है। वह मनुष्य जन्म मरण के चक्र में नहीं पड़ता, जो सदा परमात्मा का नाम सिमरता रहता है ॥३॥ हे भाई! परमात्मा से मिलाप की इस विचार को वह मनुष्य समझता है, जिस पर परमात्मा आप दयावान होता है। हे नानक जी! (कहो-) हे भाई! जो मनुष्य परमात्मा की सरन पड़ा रहता है, वह अपनी प्रत्येक प्रकार की चिंता-फ़िक्र दूर कर लेता है ॥४॥७॥५७॥



Sorath Mahalaa 5 || Vich Kartaa Purakh Khaloaa || Vaal N Vingaa Hoaa || Majan Gur Aandaa Raase || Jap Har Har Kilvikh Naase ||1|| Santahu Raamdaas Sarovar Neekaa || Jo Naavai So Kul Taraavai Oudhhaar Hoaa Hai Jee Kaa ||1|| Rahaau || Jai Jai Kaar Jag Gaavai || Man Chindearre Fal Paavai || Sahee Salaamat Naae Aae || Apnaa Prabhoo Dhhiaae ||2|| Sant Sarovar Naavai || So Jan Param Gat Paavai || Marai N Aavai Jaaee || Har Har Naam Dhhiaaee ||3|| Ehu Breham Bichaar Su Jaanai || Jis Daeaal Hoe Bhagvaanai || Baabaa Naanak Prabh Sarnaaee || Sabh Chintaa Ganat Mittaaee ||4||7||57||

Meaning: The Creator Lord Himself stood between us, And not a hair upon my head was touched. The Guru made my cleansing bath successful; Meditating on the Lord, Har, Har, my sins were erased. ||1|| O Saints, the purifying pool of Ram Das is sublime. Whoever bathes in it, his family and ancestry are saved, and his soul is saved as well. ||1|| Pause || The world sings cheers of victory, And the fruits of his mind’s desires are obtained. Whoever comes and bathes here, And meditates on his God, is safe and sound. ||2|| One who bathes in the healing pool of the Saints, That humble being obtains the supreme status. He does not die, or come and go in reincarnation; He meditates on the Name of the Lord, Har, Har. ||3|| He alone knows this about God, Whom God blesses with His kindness. Baba Nanak Ji seeks the Sanctuary of God; All his worries and anxieties are dispelled. ||4||7||57||



ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 

Student of kalgidhar

Prime VIP
Staff member
AMRIT VELE DA HUKAMNAMA SRI DARBAR SAHIB SRI AMRITSAR, ANG 658, 14-01-19
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

रागु सोरठि बाणी भगत रविदास जी की ੴ सतिगुर प्रसादि ॥ जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो दुखु अजहू सहीऐ ॥४॥२॥



Raag Sorat’h, The Word Of Devotee Ravi Daas Jee: One Universal Creator God. By The Grace Of The True Guru: If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. ||1|| O Lord, You know my love for You. Now, what will You do? ||1||Pause|| A fish is caught, cut up, and cooked it in many different ways. Bit by bit, it is eaten, but still, it does not forget the water. ||2|| The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. ||3|| Says Ravi Daas, my devotion to the One Lord is increasing; now, who can I tell this to? That which brought me to worship and adore You – I am still suffering that pain. ||4||2||



ਅਰਥ:- ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2।

अर्थ :-हे माधो ! तेरे भक्त जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं), अजिही प्रीति के होते तूँ जरूर उनको मोह से बचाए रखता हैं।1।रहाउ। (सो, हे माधो !) अगर हम मोह की रस्सी में बंधे हुए थे, तो हमने तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर के निकल आए हैं, तूँ हमारे प्यार की जकड़ में से कैसे निकलेंगा ?। (हमारा तेरे साथ प्रेम भी वह है जो मछली को पानी के साथ होता है, हम मर के भी तेरी याद नहीं छोडेगे) मछली (पानी में से) पकड़ के फांकाँ कर दें, टोटे कर दें और कई तरह उबाल लें, फिर रता रता कर के खा लें, फिर भी उस मछली को पानी नहीं भूलता (जिस खान वाले के पेट में जाती है उस को भी पानी की प्यास लगा देती है)।2। जगत का स्वामी हरि किसी के पिता की (की मलकीअत) नहीं है, वह तो प्रेम का बंधा हुआ है। (इस प्रेम से दूर हुआ सारा जगत) मोह के परदे में फँसा पड़ा है, पर (भगवान के साथ प्रेम करने वाले) भक्तों को (इस मोह का) कोई कलेश नहीं होता।3। रविदास कहते है-(हे माधो !) मैं एक तेरी भक्ति (अपने मन में) इतनी द्रिड़ह की है कि मुझे अब किसी के साथ यह गिला करने की जरूरत ही नहीं रह गई जु जिस मोह से बचने के लिए मैं तेरा सुमिरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निशान ही नहीं रह गया)।4।2।




ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
Amritvele da Hukamnama Sri Darbar Sahib, Sri Amritsar, Ang 893, 18-Jan-2019
ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗੋੁਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥ …

Raamkalee mehlaa 5. rain dinas japa-o har naa-o. aagai dargeh paava-o thaa-o. sadaa anand na hovee sog. kabhoo na bi-aapai ha-umai rog. ||1|| khojahu santahu har barahm gi-aanee. bisman bisam bha-ay bismaadaa param gat paavahi har simar paraanee. ||1|| rahaa-o. gan min daykhhu sagal beechaar. naam binaa ko sakai na taar. sagal upaav na chaaleh sang. bhavjal taree-ai parabh kai rang. ||2|| dayhee Dho-ay na utrai mail. ha-umai bi-aapai dubiDhaa fail. har har a-ukhaDh jo jan khaa-ay. taa kaa rog sagal mit jaa-ay. ||3|| kar kirpaa paarbarahm da-i-aal. man tay kabahu na bisar gopaal. tayray daas kee hovaa Dhoor. naanak kee parabh sarDhaa poor. ||4||22||33||

ਅਰਥ:- (ਹੇ ਪ੍ਰਭੂ! ਕਿਰਪਾ ਕਰ) ਮੈਂ ਦਿਨ ਰਾਤ ਹਰਿ-ਨਾਮ ਜਪਦਾ ਰਹਾਂ, (ਤੇ ਇਸ ਤਰ੍ਹਾਂ) ਪਰਲੋਕ ਵਿਚ ਤੇਰੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲਵਾਂ। (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਨੂੰ) ਸਦਾ ਆਨੰਦ ਬਣਿਆ ਰਹਿੰਦਾ ਹੈ, ਕਦੇ ਉਸ ਨੂੰ ਚਿੰਤਾ ਨਹੀਂ ਵਾਪਰਦੀ; ਹਉਮੈ ਦਾ ਰੋਗ ਕਦੇ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ।1। ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਹੇ ਸੰਤ ਜਨੋ! ਸਦਾ ਪਰਮਾਤਮਾ ਦੀ ਖੋਜ ਕਰਦੇ ਰਹੋ। ਹੇ ਪ੍ਰਾਣੀ! (ਸਦਾ) ਪਰਮਾਤਮਾ ਦਾ ਸਿਮਰਨ ਕਰਦਾ ਰਹੁ; (ਸਿਮਰਨ ਦੀ ਬਰਕਤਿ ਨਾਲ) ਬੜੀ ਹੀ ਹੈਰਾਨ ਕਰਨ ਵਾਲੀ ਅਸਚਰਜ ਆਤਮਕ ਅਵਸਥਾ ਬਣ ਜਾਇਗੀ, ਤੂੰ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਏਂਗਾ।1। ਰਹਾਉ। ਹੇ ਸੰਤ ਜਨੋ! ਸਾਰੇ ਗਹੁ ਨਾਲ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘਾ ਸਕਦਾ। (ਨਾਮ ਤੋਂ ਬਿਨਾ) ਹੋਰ ਸਾਰੇ ਹੀ ਹੀਲੇ (ਮਨੁੱਖ ਦੇ) ਨਾਲ ਨਹੀਂ ਜਾਂਦੇ (ਸਹਾਇਤਾ ਨਹੀਂ ਕਰਦੇ)। ਪ੍ਰਭੂ ਦੇ ਪ੍ਰੇਮ-ਰੰਗ ਵਿਚ ਰਿਹਾਂ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ।2। (ਹੇ ਸੰਤ ਜਨੋ! ਤੀਰਥ ਆਦਿਕਾਂ ਤੇ) ਸਰੀਰ ਨੂੰ ਧੋਤਿਆਂ (ਮਨ ਦੀ ਵਿਕਾਰਾਂ ਵਾਲੀ) ਮੈਲ ਦੂਰ ਨਹੀਂ ਹੁੰਦੀ, (ਸਗੋਂ ਇਹ) ਹਉਮੈ ਆਪਣਾ ਦਬਾਉ ਪਾ ਲੈਂਦੀ ਹੈ (ਕਿ ਮੈਂ ਤੀਰਥਾਂ ਦੇ ਇਸ਼ਨਾਨ ਕਰ ਆਇਆ ਹਾਂ। ਮਨੁੱਖ ਦੇ ਅੰਦਰ) ਅੰਦਰੋਂ ਹੋਰ ਤੇ ਬਾਹਰੋਂ ਹੋਰ ਹੋਣ ਦਾ ਪਸਾਰਾ ਪਸਰ ਜਾਂਦਾ ਹੈ (ਮਨੁੱਖ ਪਖੰਡੀ ਹੋ ਜਾਂਦਾ ਹੈ)। ਹੇ ਸੰਤ ਜਨੋ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਦੀ ਦਵਾਈ ਖਾਂਦਾ ਹੈ, ਉਸ ਦਾ ਸਾਰਾ (ਮਾਨਸਕ) ਰੋਗ ਦੂਰ ਹੋ ਜਾਂਦਾ ਹੈ।3। ਹੇ ਪਾਰਬ੍ਰਹਮ! ਹੇ ਦਇਆ ਦੇ ਘਰ! (ਮੇਰੇ ਉਤੇ) ਕਿਰਪਾ ਕਰ। ਹੇ ਗੋਪਾਲ! ਤੂੰ ਮੇਰੇ ਮਨ ਤੋਂ ਕਦੇ ਭੀ ਨਾਹ ਵਿੱਸਰ। ਹੇ ਪ੍ਰਭੂ! ਮੈਂ ਤੇਰੇ ਦਾਸਾਂ ਦੇ ਚਰਨਾਂ ਦੀ ਧੂੜ ਬਣਿਆ ਰਹਾਂ—ਨਾਨਕ ਦੀ ਇਹ ਤਾਂਘ ਪੂਰੀ ਕਰ।4। 22। 33।



अर्थ :- (हे भगवान ! कृपा कर) मैं दिन रात हरि-नाम जपता रहूँ, (और इस तरह) परलोक में तेरी हजूरी में जगह प्राप्त कर लूं। (जो मनुख नाम जपता है, उस को) सदा आनंद बना रहता है, कभी उस को चिंता नहीं सताती; हऊमै का रोग कभी उसके ऊपर अपना जोर नहीं डाल सकता।1। भगवान के साथ गहरी साँझ रखने वाले हे संत जनो ! सदा परमात्मा की खोज करते रहो। हे प्राणी ! (सदा) परमात्मा का सुमिरन करता रह; (सुमिरन की बरकत के साथ) बड़ी ही हैरान करने वाली आश्चर्ज आत्मिक अवस्था बन जाएगी, तूं सब से ऊँची आत्मिक अवस्था प्राप्त कर लेगा।1।रहाउ। हे संत जनो ! सारे ध्यान के साथ भली प्रकार विचार के देख लो, परमात्मा के नाम के बिना ओर कोई भी (संसार-सागर से) पार नहीं निकाल सकता। (नाम के बिना) ओर अन्य उपाए (मनुख के) के साथ नहीं जाते (सहायता नहीं करते)। भगवान के प्रेम-रंग में रंगे रहने से ही संसार-सागर से पार निकल सकते है।2। (हे संत जनो ! तीर्थ आदिक और) शरीर को धोने से (मन की विकारों वाली) मैल दूर नहीं होती, (बलिक यह) हऊमै अपना दबाव डाल लेती है (कि मैं तीर्थों के स्नान कर आया हूँ। मनुख के अंदर) से और बाहर से अहंकार का पसारा पसर जाता है (मनुख पखंडी हो जाता है)। हे संत जनो ! जो मनुख परमात्मा के नाम की दवाई खाता है, उस का सारा (मानसिक) रोग दूर हो जाता है।3। हे पारब्रह्म ! हे दया के घर ! (मेरे ऊपर) कृपा कर। हे गोपाल ! तूं मेरे मन से कभी भी ना विसर। हे भगवान ! मैं तेरे दासो के चरणों की धूल बना रहूँ-नानक की यह चाह पूरी कर।4।22।33।


ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !
 

Student of kalgidhar

Prime VIP
Staff member
AMRIT VELE DA HUKAMNAMA SRI DARBAR SAHIB, SRI AMRITSAR, ANG 717, 19-01-19

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥

टोडी महला ५ ॥ साधसंगि हरि हरि नामु चितारा ॥ सहजि अनंदु होवै दिनु राती अंकुरु भलो हमारा ॥ रहाउ ॥ गुरु पूरा भेटिओ बडभागी जा को अंतु न पारावारा ॥ करु गहि काढि लीओ जनु अपुना बिखु सागर संसारा ॥१॥

Todee, Fifth Mehl: In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. ||Pause|| I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. ||1||

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧

हे भाई! जो मनुख गुरु की सांगत में टिक के परमात्मा का नाम सिमरन करता रहता है (उस के अन्दर आत्मिक अदोलता पैदा हो जाती है, उस) आत्मिक अदोलता के कारण (उस के अन्दर) दिन रात (हर समय) आनंद बना रहता है। ( हे भाई! साध संगरकी बरकत से) हम जीवों के पिछले किये कर्मो का भला अंगूर फूट पड़ता है। हे भाई! जिस परमात्मा के गुणों का अंत नहीं पाया जा सकता, जिस की हस्ती का आर पार का किनारा नहीं मिल सकता, वह परमात्मा अपने सेवक को (उसका) हाथ पकड़ के खाली संसार समुन्दर से बहार निकाल लेता है, (जिस सेवक को) बड़ी किस्मत से पूरा गुरु प्राप्त होता है ।१।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
Sachkhand Sri Harmandir Sahib Amritsar Vekhe Hoea Ajh Amrit Wela Da Mukhwak: 21-January-2019
ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨ੍ਹ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥ …
ਪਦਅਰਥ: ਹਉ = ਮੈਂ, ਹਉਂ। ਬਲਿਹਾਰੀ = ਕੁਰਬਾਨ। ਅਧਾਰੋ = ਆਸਰਾ। ਗੁਰਿ = ਗੁਰੂ ਨੇ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕੀਤਾ। ਬਿਖੁ = ਜ਼ਹਿਰ। ਭਉ ਜਲੁ = ਸੰਸਾਰ = ਸਮੁੰਦਰ। ਤਾਰਣਹਾਰੋ = ਤਾਰਨ ਦੀ ਸਮਰਥਾ ਵਾਲਾ। ਇਕ ਮਨਿ = ਇਕਾਗ੍ਰਤਾ ਨਾਲ, ਇਕ ਮਨ ਨਾਲ। ਜੈਕਾਰੋ = ਸੋਭਾ। ਜਪਿ = ਜਪ ਕੇ। ਸਭਿ = ਸਾਰੇ।੧। ਸਾ = {ਇਸਤ੍ਰੀ ਲਿੰਗ} ਉਹ। ਰਸਨਾ = ਜੀਭ। ਕੇਰੇ = ਦੇ। ਤੇ = {ਬਹੁ-ਵਚਨ} ਉਹ। ਸ੍ਰਵਨ = ਕੰਨ। ਹਹਿ = ਹਨ। ਸੁਣਹਿ = ਸੁਣਦੇ ਹਨ। ਸੀਸੁ = ਸਿਰ। ਪਾਵਨੁ = ਪਵਿਤ੍ਰ। ਜਾਇ = ਜਾ ਕੇ। ਵਿਟਹੁ = ਤੋਂ। ਵਾਰਿਆ = ਕੁਰਬਾਨ ਜਾਂਦਾ ਹੈ। ਚਿਤੇਰੇ = ਚੇਤੇ ਕਰਾਇਆ ਹੈ।੨। ਤੇ ਨੇਤ੍ਰ = ਉਹ ਅੱਖਾਂ। ਪਰਵਾਣੁ = ਕਬੂਲ, ਸਫਲ। ਹਹਿ = ਹਨ {ਬਹੁ-ਵਚਨ}। ਸਾਧੂ = ਗੁਰੂ। ਦੇਖਹਿ = ਵੇਖਦੀਆਂ ਹਨ। ਹਸਤ = {हस्त} ਹੱਥ। ਪੁਨੀਤ = ਪਵਿਤ੍ਰ। ਜਸੁ = ਸਿਫ਼ਤਿ-ਸਾਲਾਹ। ਲੇਖਹਿ = ਲਿਖਦੇ ਹਨ। ਪਗ = ਪੈਰ। ਪੂਜੀਅਹਿ = ਪੂਜੇ ਜਾਂਦੇ ਹਨ। ਮਾਰਗਿ ਧਰਮ = ਧਰਮ ਦੇ ਰਸਤੇ ਉਤੇ। ਚਲੇਸਹਿ = ਚੱਲਣਗੇ, ਚੱਲਦੇ ਹਨ। ਸੁਣਿ = ਸੁਣ ਕੇ। ਮਨੇਸਹਿ = ਮੰਨਦੇ ਹਨ, ਮੰਨਣਗੇ।੩। ਪਉਣੁ = ਹਵਾ। ਬੈਸੰਤਰੋ = ਬੈਸੰਤਰੁ, ਅੱਗ। ਜਸੁ = ਸਿਫ਼ਤਿ-ਸਾਲਾਹ ਦਾ ਗੀਤ। ਵਣੁ = ਜੰਗਲ। ਤ੍ਰਿਣੁ = ਘਾਹ। ਸਭੁ = ਸਾਰਾ। ਆਕਾਰੁ = ਦਿੱਸਦਾ ਸੰਸਾਰ। ਮੁਖਿ = ਮੂੰਹ ਨਾਲ। ਨਾਨਕ = ਹੇ ਨਾਨਕ! ਤੇ = (ਬਹੁ-ਵਚਨ) ਉਹ ਬੰਦੇ। ਦਰਿ = ਦਰ ਉਤੇ। ਪੈਨ੍ਹ੍ਹਾਇਆ = (ਸਿਰੋਪਾ) ਪਹਿਨਾਏ ਜਾਂਦੇ ਹਨ, ਸਤਕਾਰੇ ਜਾਂਦੇ ਹਨ। ਜੋ = ਜੋ ਜੋ, ਜੇਹੜਾ ਜੇਹੜਾ। ਭਗਤਿ ਮਨੁ ਲਾਵੈ = ਭਗਤੀ ਵਿਚ ਮਨ ਜੋੜਦਾ ਹੈ।੪।

ਅਰਥ: ਹੇ ਮੇਰੀ ਸੋਹਣੀ ਜਿੰਦੇ! ਮੈਂ ਉਹਨਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਾਮਤਮਾ ਦੇ ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾ ਲਿਆ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੇ, ਸਤਿਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦਿੱਤਾ ਹੈ। ਗੁਰੂ (ਮਾਇਆ ਦੇ ਮੋਹ ਦੇ) ਜ਼ਹਿਰ (-ਭਰੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਸੰਤ ਜਨਾਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ (ਹਰ ਥਾਂ) ਸੋਭਾ-ਵਡਿਆਈ ਹੁੰਦੀ ਹੈ। ਹੇ ਨਾਨਕ ਜੀ! ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰੱਥਾ ਵਾਲਾ ਹੈ ॥੧॥ ਹੇ ਮੇਰੀ ਸੋਹਣੀ ਜਿੰਦੇ! ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ (ਸਦਾ) ਪਰਾਮਤਮਾ ਦੇ ਗੁਣ ਗਾਂਦੀ ਰਹਿੰਦੀ ਹੈ। ਹੇ ਮੇਰੀ ਸੋਹਣੀ ਜਿੰਦੇ! ਹੇ ਪ੍ਰਭੂ! ਉਹ ਕੰਨ ਸੋਹਣੇ ਹਨ ਚੰਗੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹ ਸਿਰ ਭਾਗਾਂ ਵਾਲਾ ਹੈ ਪਵਿਤ੍ਰ ਹੈ, ਜੇਹੜਾ ਗੁਰੂ ਦੇ ਚਰਨਾਂ ਵਿਚ ਜਾ ਲੱਗਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਨਾਨਕ ਜੀ (ਉਸ) ਗੁਰੂ ਤੋਂ ਕੁਰਬਾਨ ਜਾਂਦੇ ਹਨ ਜਿਸ ਨੇ ਪਰਮਾਤਮਾ ਦਾ ਨਾਮ ਚੇਤੇ ਕਰਾਇਆ ਹੈ ॥੨॥ ਹੇ ਮੇਰੀ ਸੋਹਣੀ ਜਿੰਦੇ! ਉਹ ਅੱਖਾਂ ਭਲੀਆਂ ਹਨ ਸਫਲ ਹਨ ਜੋ ਗੁਰੂ ਦਾ ਦਰਸਨ ਕਰਦੀਆਂ ਰਹਿੰਦੀਆਂ ਹਨ। ਹੇ ਮੇਰੀ ਸੋਹਣੀ ਜਿੰਦੇ! ਉਹ ਹੱਥ ਪਵਿਤ੍ਰ ਹਨ ਜੇਹੜੇ ਪਰਮਾਤਮਾ ਦੀ ਸਿਫ਼ਤ-ਸਾਲਾਹ ਲਿਖਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ (ਉਹ) ਪੈਰ ਸਦਾ ਪੂਜੇ ਜਾਂਦੇ ਹਨ ਜੇਹੜੇ (ਪੈਰ) ਧਰਮ ਦੇ ਰਾਹ ਉਤੇ ਤੁਰਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਨਾਨਕ ਜੀ ਉਹਨਾਂ (ਵਡ-ਭਾਗੀ) ਮਨੁੱਖਾਂ ਤੋਂ ਕੁਰਬਾਨ ਜਾਂਦੇ ਹਨ ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਨਾਮ ਨੂੰ ਮੰਨਦੇ ਹਨ (ਜੀਵਨ* *ਅਧਾਰ ਬਣਾ ਲੈਂਦੇ ਹਨ) ॥੩॥ ਹੇ ਮੇਰੀ ਸੋਹਣੀ ਜਿੰਦੇ! ਧਰਤੀ, ਪਾਤਾਲ, ਆਕਾਸ਼-ਹਰੇਕ ਹੀ ਪਰਮਾਤਮਾ ਦਾ ਨਾਮ ਸਿਮਰ ਰਿਹਾ ਹੈ। ਹੇ ਮੇਰੀ ਸੋਹਣੀ ਜਿੰਦੇ! ਹਵਾ ਪਾਣੀ, ਅੱਗ-ਹਰੇਕ ਤੱਤ ਭੀ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾ ਰਿਹਾ ਹੈ। ਹੇ ਮੇਰੀ ਸੋਹਣੀ ਜਿੰਦੇ! ਜੰਗਲ, ਘਾਹ, ਇਹ ਸਾਰਾ ਦਿੱਸਦਾ ਸੰਸਾਰ-ਆਪਣੇ ਮੂੰਹ ਨਾਲ ਹਰੇਕ ਹੀ ਪਰਮਾਤਮਾ ਦਾ ਨਾਮ ਜਪ ਰਿਹਾ ਹੈ। ਹੇ ਨਾਨਕ ਜੀ! ਹੇ ਮੇਰੀ ਸੋਹਣੀ ਜਿੰਦੇ! ਜੇਹੜਾ ਜੇਹੜਾ ਜੀਵ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਵਿਚ ਆਪਣਾ ਮਨ ਜੋੜਦਾ ਹੈ, ਉਹ ਸਾਰੇ ਪਰਾਮਤਮਾ ਦੇ ਦਰ ਤੇ ਸਤਕਾਰੇ ਜਾਂਦੇ ਹਨ ॥੪॥੪॥

बिहागड़ा महला ४ ॥ हउ बलिहारी तिन्ह कउ मेरी जिंदुड़ीए जिन्ह हरि हरि नामु अधारो राम ॥ गुरि सतिगुरि नामु द्रिड़ाइआ मेरी जिंदुड़ीए बिखु भउजलु तारणहारो राम ॥ जिन इक मनि हरि धिआइआ मेरी जिंदुड़ीए तिन संत जना जैकारो राम ॥ नानक हरि जपि सुखु पाइआ मेरी जिंदुड़ीए सभि दूख निवारणहारो राम ॥१॥ सा रसना धनु धंनु है मेरी जिंदुड़ीए गुण गावै हरि प्रभ केरे राम ॥ ते स्रवन भले सोभनीक हहि मेरी जिंदुड़ीए हरि कीरतनु सुणहि हरि तेरे राम ॥ सो सीसु भला पवित्र पावनु है मेरी जिंदुड़ीए जो जाइ लगै गुर पैरे राम ॥ गुर विटहु नानकु वारिआ मेरी जिंदुड़ीए जिनि हरि हरि नामु चितेरे राम ॥२॥ ते नेत्र भले परवाणु हहि मेरी जिंदुड़ीए जो साधू सतिगुरु देखहि राम ॥ ते हसत पुनीत पवित्र हहि मेरी जिंदुड़ीए जो हरि जसु हरि हरि लेखहि राम ॥ तिसु जन के पग नित पूजीअहि मेरी जिंदुड़ीए जो मारगि धरम चलेसहि राम ॥ नानकु तिन विटहु वारिआ मेरी जिंदुड़ीए हरि सुणि हरि नामु मनेसहि राम ॥३॥ धरति पातालु आकासु है मेरी जिंदुड़ीए सभ हरि हरि नामु धिआवै राम ॥ पउणु पाणी बैसंतरो मेरी जिंदुड़ीए नित हरि हरि हरि जसु गावै राम ॥ वणु त्रिणु सभु आकारु है मेरी जिंदुड़ीए मुखि हरि हरि नामु धिआवै राम ॥ नानक ते हरि दरि पैन्हाइआ मेरी जिंदुड़ीए जो गुरमुखि भगति मनु लावै राम ॥४॥४॥

अर्थ: हे मेरी सुंदर जिन्दे! मैं उन से कुर्बान हूँ जिन्होंने परमात्मा के नाम को (अपनी जिन्दगी का) सहारा बना लिया है। हे मेरी सुंदर जिन्दे! गुरू ने, सतिगुरू ने उनके हृदय में परमात्मा का नाम पक्की तरह टिका दिया है। गुरू (माया के मोह के) जहर (-भरे) संसार-समुँद्र से पार लगाने की समर्था रखता है। हे मेरी सुंदर जिन्दे! जिन संत जनों ने एक-मन हो कर परमात्मा का नाम सिमरिया है, उनकी (हर जगह) शोभा-वडियाई होती है। हे नानक जी! हे मेरी सुंदर जिन्दे! परमात्मा का नाम जप कर सुख मिल जाता है, हरी-नाम सभी दुखों को दूर करने की समर्था​ वाला है ॥१॥ हे मेरी सुंदर जिन्दे! वह जिव्हा भाग्य वाली है, मुबारक है, जो (सदा) परमात्मा के गुण गाती रहती है। हे मेरी सुंदर जिन्दे! हे प्रभू! वह कान सुंदर हैं अच्छे हैं जो तेरे कीर्तन सुनते रहते हैं। हे मेरी सुंदर जिन्दे! वह सिर भाग्य वाला है पवित्र है, जो गुरू के चरणों में जा लगता है। हे मेरी सुंदर जिन्दे! नानक जी (उस) गुरू से कुर्बान जाते हैं जिस ने परमात्मा का नाम चेते कराया है ॥२॥ हे मेरी सुंदर जिन्दे! वह आँखें भली हैं सफल हैं जो गुरू का दर्शन करती रहती हैं। हे मेरी सुंदर जिन्दे! वह हाथ पवित्र हैं जो परमात्मा की सिफ़त-सलाह लिखते रहते हैं। हे मेरी सुंदर जिन्दे! उस मनुष्य के (वह) पैर सदा पूजे जाते हैं जो (पैर) धर्म के रास्ते पर चलते रहते हैं। हे मेरी सुंदर जिन्दे! नानक जी उन (वड-भागी) मनुष्यों​ से कुर्बान जाते हैं जो परमात्मा का नाम सुन कर नाम को मानते हैं (जीवन आधार बना लेते हैं) ॥३॥ हे मेरी सुंदर जिन्दे! धरती, पाताल, आकाश़-प्रत्येक ही परमात्मा का नाम सिमर रहा है। हे मेरी सुंदर जिन्दे! हवा पानी, आग-प्रत्येक तत्त्व भी परमात्मा की सिफ़त-सलाह का गीत गा रहा है। हे मेरी सुंदर जिन्दे! जंगल, घास,* *यह सारा दिखता संसार-अपने मुँह से प्रत्येक ही परमात्मा का नाम जप रहा है। हे नानक जी! हे मेरी सुंदर जिन्दे! जो जो जीव गुरू की शरण पड़ कर परमात्मा की भगती में अपना मन जोड़ते हैं, वह सभी परमात्मा के द्वार पर आदर पाते हैं ॥४॥४॥

Bihaagrraa Mahalaa 4 || Hau Balehaaree Tinh Kau Meree Jindurree_e Jinh Har Har Naam Adhhaaro Raam || Gur Satgur Naam Dhrirraaeaa Meree Jindurree_e Bikh Bhaujal Taaranhaaro Raam || Jin Ik Man Har Dhhiaaeaa Meree Jindurree_e Tin Sant Janaa Jaikaaro Raam || Naanak Har Jap Sukh Paaeaa Meree Jindurree_e Sabh Dookh Nivaaranhaaro Raam ||1|| Saa Rasnaa Dhhan Dhhann Hai Meree Jindurree_e Gun Gaavai Har Prabh Kere Raam || Te Sravan Bhale Sobhneek Heh Meree Jindurree_e Har Keertan Suneh Har Tere Raam || So Sees Bhalaa Pavitar Paavan Hai Meree Jindurree_e Jo Jaae Lagai Gur Paire Raam || Gur Vittahu Naanak Vaareaa Meree Jindurree_e Jin Har Har Naam Chitere Raam ||2|| Te Netar Bhale Parvaan Heh Meree Jindurree_e Jo Saadhhoo Satgur Dekheh Raam || Te Hasat Puneet Pavitar Heh Meree Jindurree_e Jo Har Jas Har Har Lekheh Raam || Tis Jan Ke Pag Nit Poojeeahe Meree Jindurree_e Jo Maarag Dhharam Chaleseh Raam || Naanak Tin Vittahu Vaareaa Meree Jindurree_e Har Sun Har Naam Maneseh Raam ||3|| Dhharat Paataal Aakaas Hai Meree Jindurree_e Sabh Har Har Naam Dhhiaavai Raam || Paun Paanee Baisantaro Meree Jindurree_e Nit Har Har Har Jas Gaavai Raam || Van Trin Sabh Aakaar Hai Meree Jindurree_e Mukh Har Har Naam Dhhiaavai Raam || Naanak Te Har Dar Painhaaeaa Meree Jindurree_e Jo Gurmukh Bhagat Man Laavai Raam ||4||4||

Meaning: I am a sacrifice, O my soul, to those who take the Support of the Name of the Lord, Har, Har. The Guru, the True Guru, implanted the Name within me, O my soul, and He has carried me across the terrifying world-ocean of poison. Those who have meditated one-pointedly on the Lord, O my soul – I proclaim the Victory of those saintly beings. Nanak Ji has found peace, meditating on the Lord, O my soul; the Lord is the Destroyer of all pain. ||1|| Blessed, blessed is that tongue, O my soul, which sings the Glorious Praises of the Lord God. Sublime and splendid are those ears, O my soul, which listen to the Kirtan of the Lord’s Praises. Sublime, pure and pious is that head, O my soul, which falls at the Guru’s Feet. Nanak Ji is a sacrifice to that Guru, O my soul; the Guru has placed the Name of the Lord, Har, Har, in my mind. ||2|| Blessed and approved are those eyes, O my soul, which gaze upon the Holy True Guru. Sacred and sanctified are those hands, O my soul, which write the Praises of the Lord, Har, Har. I worship continually the feet of that humble being, O my soul, who walks on the Path of Dharma – the path of righteousness. Nanak Ji is a sacrifice to those, O my soul, who hear of the Lord, and believe in the Lord’s Name. ||3|| The earth, the nether regions of the underworld, and the Akaashic ethers, O my soul, all meditate on the Name of the Lord, Har, Har. Wind, water and fire, O my soul, continually sing the Praises of the Lord, Har, Har, Har. The woods, the meadows* *and the whole world, O my soul, chant with their mouths the Lord’s Name, and meditate on the Lord. O Nanak Ji, one who, as Gurmukh, focuses his consciousness on the Lord’s devotional worship – O my soul, he is robed in honor in the Court of the Lord. ||4||4||

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 

Student of kalgidhar

Prime VIP
Staff member
Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 22-01-19
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ …

ਭਾਵ:ਹੇ ਮੇਰੇ ਰਾਜਾ! (ਦਇਆ), ਮੈਂ ਤੇਰੇ ਦਰਸ਼ਨ ਦੀ ਖੁਸ਼ੀ ਨੂੰ ਪ੍ਰਾਪਤ ਕਰਾਂਗਾ. ਹੇ ਮੇਰੇ ਰਾਜਾ! ਤੁਸੀਂ ਸਿਰਫ ਮੇਰੇ ਦਿਲ ਦੇ ਦਰਦ ਨੂੰ ਜਾਣਦੇ ਹੋ. ਕੋਈ ਹੋਰ ਕੀ ਜਾਣ ਸਕਦਾ ਹੈ? . ਆਰਾਮ ਕਰੋ ਹੇ ਮੇਰੇ ਰਾਜਾ! ਤੂੰ ਸੱਚਾ ਸੁਆਮੀ ਹੈ, ਤੂੰ ਸੱਚਾ ਸੁਆਮੀ ਹੈਂ. ਤੁਸੀਂ ਜੋ ਵੀ ਕਰੋਗੇ, ਇਹ ਵੀ ਅਸਾਧਾਰਣ ਹੈ (ਇਸਦੀ ਕੋਈ ਕਮੀ ਵੀ ਨਹੀਂ). ਹੇ ਰਾਜਾ! ਇੱਥੇ ਕੋਈ ਹੋਰ ਨਹੀਂ ਹੈ (ਤੁਹਾਡੇ ਤੋਂ ਇਲਾਵਾ ਸਾਰੇ ਸੰਸਾਰ ਵਿਚ) (ਇਸ ਕਾਰਨ ਕਰਕੇ) ਕੋਈ ਵੀ ਝੂਠ ਨੂੰ ਨਹੀਂ ਦੱਸ ਸਕਦਾ. ਹੇ ਮੇਰੇ ਰਾਜਾ! ਤੁਸੀਂ ਸਾਰੇ ਪ੍ਰਾਣੀਆਂ ਵਿੱਚ ਹਾਜ਼ਰ ਹੋ, ਸਾਰੇ ਜੀਵ ਦਿਨ ਅਤੇ ਰਾਤ ਦਾ ਸਿਮਰਨ ਕਰਦੇ ਹਨ. ਹੇ ਮੇਰੇ ਰਾਜਾ! ਸਾਰੇ ਭਿਖਾਰੀ ਤੁਹਾਡੇ ਤੋਂ ਮੰਗ (ਮੰਗ) ਕਰਦੇ ਹਨ. ਇੱਕ ਸਭ ਜੀਵਾਂ ਨੂੰ ਤੋਹਫਾ ਦਿੰਦਾ ਹੈ ਹੇ ਮੇਰੇ ਰਾਜਾ! ਹਰ ਇੱਕ ਪ੍ਰਾਣੀ ਤੁਹਾਡੇ ਹੁਕਮ ਵਿੱਚ ਹੈ, ਤੁਹਾਡੇ ਵਿਚੋਂ ਕੋਈ ਵੀ ਪ੍ਰਾਣੀ ਨਹੀਂ ਹੋ ਸਕਦਾ. ਹੇ ਮੇਰੇ ਰਾਜਾ! ਸਾਰੇ ਜੀਵ ਤੇਰੇ ਦੁਆਰਾ ਬਣਾਏ ਗਏ ਹਨ, ਅਤੇ ਇਹ ਸਾਰੇ ਤੁਹਾਡੇ ਵਿੱਚ ਲੀਨ ਹਨ. ਹੇ ਮੇਰੇ ਪ੍ਰੀਤਮ ਪਾਤਸ਼ਾਹ! ਤੁਸੀਂ ਸਾਰੇ ਜੀਵਣ ਜੀਵਾਂ ਦੀਆਂ ਉਮੀਦਾਂ ਨੂੰ ਪੂਰਾ ਕਰਦੇ ਹੋ, ਸਾਰੇ ਜੀਵ ਤੁਹਾਡੇ ਬਾਰੇ ਚਿੰਤਾ ਕਰਦੇ ਹਨ. ਹੇ ਨਾਨਕ! ਰਾਜਿਆਂ ਦਾ ਰਾਜਾ! ਹੇ ਮੇਰੇ ਪਿਆਰੇ! ਜਿਵੇਂ ਤੁਹਾਨੂੰ ਪਸੰਦ ਹੈ, ਮੈਨੂੰ (ਆਪਣੇ ਪੈਰਾਂ 'ਤੇ) ਰੱਖੋ. ਤੂੰ ਹੇ ਸੱਚੇ ਸੁਆਮੀ!

ਧਨਸਾਰੀ ਮਹਲਾ 4 ਮੇਰੀ ਸਾਹਾ ਮਾਤਾ ਹਰੀ ਦਾਸਨ ਸੁਖੁਮ ਹੋਈ ਹਾਮਿਰੀ ਬੁਦਨੀ ਤੂੰ ਅਸਾਯਾਇਆਾਈਆਇਆਇਆਇਆਏ ਰਾਹੂ Sa Saihib Sachu ਤੂੰ ਮੇਰੇ ਸਹ ਹੈ ਤੇਰਾ ਕੇਆ ਸੱਚੀ Sahei Hoi ਝੂਠ ਕੀ ਕੀ ਅਹਾਏ ਸਾਹਾ ਦੁਜੇ ਕੋਈ ਕੋਈ .1 ਸਯਾਨਾ ਵਿਕੀ ਤੂੰ ਵੇਰਦਾ ਸਹਾ ਸਾਧਿ ਸਭਾ ਧਿਆਹਹਿ ਡਿਨੂ ਰਾਤੀ. ਤੁਹਾਨੂੰ ਸਭ ਕੁਝ ਕਰਨਾ ਪਏਗਾ, ਮੈਂ ਤੁਹਾਨੂੰ ਮੇਰੀ ਮਦਦ ਦਿਆਂਗਾ. ਮੇਰੇ ਹੱਥ ਵਿਚ ਤੁਹਾਡੇ ਸਾਰੇ ਫਰਕ ਹਨ, ਤੁਹਾਡੇ ਵਿਚੋਂ ਕੋਈ ਨਹੀਂ ਹੈ. ਸਾਦੀ ਜੀ ਤ੍ਰੇ ਤੂੰ ਸਮਝਾ ਦੇ ਮੇਰੇ ਸਹੇਹ ਤਾਏਹੁ ਮਾਹੀ ਸਮ੍ਹੈ .3. ਤੁਸੀਂ ਆਲੇ ਦੁਆਲੇ ਬੈਠਣਾ, ਮੇਰੇ ਪਾਇਰੇ, ਆਪਣੇ ਸਾਰੇ ਹੱਥ, ਮੇਰੀ ਹਿੰਮਤ. ਜਿਿਹੁ ਭਵੈ ਟੀ ਰਹੁ ਤੂੰ ਪਿਆਰਾ ਪਇਆ ਸੱਚਾ ਨਾਨਕ ਪਤੀਸਾਹ .4.7.13.

ਮਤਲਬ: ਮੇਰੇ ਮਾਲਕ! (ਕਿਰਪਾ ਕਰਕੇ) ਮੈਨੂੰ ਆਪਣੇ ਦਰਸ਼ਨ ਦੀ ਖੁਸ਼ੀ ਦਾ ਅਨੰਦ ਲਓ. ਹੇ ਮੇਰੇ ਮਾਲਕ! ਮੈਂ ਆਪਣੇ ਦਿਲ ਦੀ ਪੀੜ ਨੂੰ ਵੀ ਜਾਣਦਾ ਹਾਂ ਕੋਈ ਹੋਰ ਕੀ ਜਾਣ ਸਕਦਾ ਹੈ? . ਰਾਹੂ ਹੇ ਮੇਰੇ ਮਾਲਕ! ਪਰ ਇਹ ਸਦਾ ਰਹਿਣ ਲਈ * * ਮਾਲਕ ਹੋਣ ਦਾ ਹੈ, ਪਰ ਇਹ ਅਧੂਰਾ ਹੈ ਜੋ ਵੀ ਤੁਸੀਂ ਕਹਿੰਦੇ ਹੋ, ਇਹ ਬੇਯਕੀਨ ਵੀ ਹੈ (ਇਸ ਵਿੱਚ ਕੋਈ ਕਮਜ਼ੋਰੀ ਨਹੀਂ ਹੈ). ਹੇ ਪਾਤਸ਼ਾਹ! (ਤੁਹਾਡੇ ਤੋਂ ਬਿਨਾ ਸਾਰੀ ਦੁਨੀਆਂ ਵਿਚ) ਕੋਈ ਹੋਰ ਨਹੀਂ ਹੈ (ਇਸ ਕਾਰਨ ਕਰਕੇ) ਕਿਸੇ ਨੂੰ ਵੀ ਝੂਠਾ ਕਿਹਾ ਜਾ ਸਕਦਾ ਹੈ. ਹੇ ਮੇਰੇ ਮਾਲਕ! ਪਰ ਸਾਰੇ ਜੀਵ ਮੌਜੂਦ ਹਨ, ਸਾਰੇ ਜੀਵ ਤੁਹਾਡੇ ਦਿਨ ਅਤੇ ਰਾਤ ਦੀ ਸੰਭਾਲ ਕਰਦੇ ਹਨ. ਹੇ ਮੇਰੇ ਮਾਲਕ! ਸਾਰੇ ਜੀਵ ਤੁਹਾਡੇ ਤੋਂ ਮੰਗ (ਮੰਗ) ਕਰਦੇ ਹਨ. ਇੱਕ ਸਭ ਜੀਵੰਤ ਜੀਵਾਂ ਨੂੰ ਦੰਦ ਦੇ ਰਿਹਾ ਹੈ ਹੇ ਮੇਰੇ ਮਾਲਕ! ਹਰ ਪ੍ਰਾਣੀ ਤੁਹਾਡੇ ਹੁਕਮ ਵਿੱਚ ਹੈ, ਕੋਈ ਵੀ ਪ੍ਰਾਣੀ ਤੁਹਾਡੇ ਹੁਕਮ ਤੋਂ ਬਾਹਰ ਨਹੀਂ ਹੋ ਸਕਦਾ ਹੇ ਮੇਰੇ ਮਾਲਕ! ਸਾਰੇ ਪ੍ਰਾਣੀਆਂ ਨੇ ਤੁਹਾਨੂੰ ਬਣਾਇਆ ਹੈ, ਅਤੇ ਉਹ ਸਾਰੇ ਤੁਹਾਡੇ ਵਿੱਚ ਲੀਨ ਹੋ ਗਏ ਹਨ. ਹੇ ਮੇਰੇ ਪਿਆਰੇ ਮਾਲਕ! ਇਸ ਲਈ ਸਾਰੇ ਜੀਵ ਆਪਣੀਆਂ ਇੱਛਾਵਾਂ ਪੂਰੀਆਂ ਕਰਦੇ ਹਨ, ਸਾਰੇ ਜੀਵ ਤੁਹਾਡੇ ਦੀ ਸੰਭਾਲ ਕਰਦੇ ਹਨ. ਹੇ ਨਾਨਕ ਸ਼ਾਹ! ਹੇ ਮੇਰੇ ਪਿਆਰੇ ਜਿਵੇਂ ਤੁਸੀ ਚਾਹੁੰਦੇ ਹੋ, ਉਸੇ ਤਰ੍ਹਾਂ ਹੀ (ਆਪਣੇ ਪੈਰਾਂ ਵਿੱਚ) ਮੈਨੂੰ ਰੱਖੋ. ਹਮੇਸ਼ਾ ਦੀ ਤਰ੍ਹਾਂ, ਇਹ ਸਥਾਈ ਹੋਣ ਜਾ ਰਿਹਾ ਹੈ.

ਧਾਂਨਾਸ੍ਰੀ ਮਹੱਲਾ 4 || ਮੇਰੇ ਸਹਆਹਾਈ ਹਰ ਦਰਸ਼ਨ ਸੁਖ ਹੋ || ਹਮਾਯ ਬੇਦੀ ਨੇ ਸਾਤ ਅਵਾਰੀ ਕੇਆ ਜਾਨਾਈ ਕੋ | ਰਾਹਾਓ || ਸਾਚਾ ਸਹਹਿ ਸੱਚ ਤੋਰ ਮੇਰੇ ਸਹਹਾ ਤਰੇ ਕੀ ਸਭ ਸੱਚ ਸਭ ਕੁਹ || ਝੁਠਾ ਕੀ ਕਾ ਆਹੀਏ ਸਾਹਾ ਡੂਜਾ ਨਾਹੀ ਕਾ || 1 || ਅਸੀਂ ਸਾਰੇ ਧਿਆਵਹਿ ਦਿਨਾ ਰਾਟ ਵਿਚ ਤੁਹਾਡੇ ਯੋਗਦਾਨ ਲਈ ਧੰਨਵਾਦ ਕਰਨਾ ਚਾਹੁੰਦੇ ਹਾਂ ਸਭ ਤੁੱਜ ਹੇ ਥਾਵਹੁਣੂ ਮੰਗਡੇ ਮੇਰ ਸਹਹਾ ਬਹੁਤ ਸੰਗਨਾ ਕਰੈ ਇਕ ਦਾਤ || 2 || ਸਭ ਕੋ ਤੁਝ ਹੀ ਵਿਛ ਹੈ ਮੇਰੀ ਸਹਾਰਾ ਹੈ ਤੇ ਬੂਹਰ ਕੋਹੀ ਨਾਹੀ || ਸਭ ਜੀ ਤੀਰੀ ਤੂੰ ਸਬਸ ਦਾ ਮੇਰੇ ਸਭ ਸਹ ਸਭੁ ਉਹ ਮਾਏ ਸਮਹੀ ਹੈ || 3 || ਸੱਭਿਆ ਕੀ ਕੀ ਭੀ ਆਹ ਹੈ ਮੇਰੀ ਪਿਆਇਆ ਸਭ ਤੁੱਜ ਢੀਆਵੇਹ ਮੇਰੇ ਸਹ || ਜੀੂ ਭਵੈ ਤੂ ਰਾਖ ਤੋ ਮੇਰੇ ਪਿਆਰੇ ਸਚ ਨਨਕ ਕੇ ਪਾਤਾਸਾ || 4 || 7 || 13 ||

ਭਾਵ : ਹੇ ਮੇਰੇ ਰਾਜਾ, ਪ੍ਰਭੂ ਦਾ ਦਰਸ਼ਨ ਵੇਖ ਕੇ ਮੈਂ ਸ਼ਾਂਤੀ ਵਿਚ ਹਾਂ. ਹੇ ਰਾਜਾ! ਤੂੰ ਆਪ ਹੀ ਮੇਰੇ ਅੰਦਰਲੇ ਦਰਦ ਨੂੰ ਜਾਣਦਾ ਹੈਂ. ਕੋਈ ਹੋਰ ਕੀ ਜਾਣ ਸਕਦਾ ਹੈ? || ਰੋਕੋ || ਹੇ ਸੱਚੇ ਸੁਆਮੀ! ਤੂੰ ਸੱਚਮੁੱਚ ਮੇਰਾ ਪਾਤਸ਼ਾਹ ਹੈਂ. ਜੋ ਵੀ ਤੁਸੀਂ ਕਰਦੇ ਹੋ, ਇਹ ਸਭ ਸੱਚ ਹੈ ਮੈਨੂੰ ਕਿਸ ਨੂੰ ਝੂਠਾ ਆਖਣਾ ਚਾਹੀਦਾ ਹੈ? ਹੇ ਰਾਜਨ, ਤੇਰੇ ਤੋਂ ਬਿਨਾਂ ਹੋਰ ਕੋਈ ਨਹੀਂ. || 1 || ਤੁਸੀਂ ਸਾਰੇ ਵਿਆਪਕ ਹੋ ਅਤੇ ਵਿਆਪਕ ਰਹੇ ਹੋ; ਹੇ ਮਹਾਰਾਜ, ਹਰ ਕੋਈ ਦਿਨ ਰਾਤ ਤੁਹਾਨੂੰ ਸਿਮਰਨ ਕਰਦਾ ਹੈ. ਹਰ ਕੋਈ ਤੁਹਾਨੂੰ ਪਿਆਰ ਕਰਦਾ ਹੈ, ਹੇ ਮੇਰੇ ਰਾਜੇ! ਤੁਸੀਂ ਇਕੱਲਾ ਹੀ ਸਾਰਿਆਂ ਨੂੰ ਤੋਹਫ਼ੇ ਦਿੰਦੇ ਹੋ. 2 || ਸਾਰੇ ਤੇਰੇ ਵੱਸ ਵਿੱਚ ਹਨ, ਹੇ ਮੇਰੇ ਰਾਜਾ! ਕੋਈ ਵੀ ਨਹੀਂ ਸਾਰੇ ਜੀਵ ਤੇਰੇ ਹਨ - ਤੁਸੀਂ ਸਾਰੇ ਹੀ ਹੋ, ਹੇ ਮੇਰੇ ਰਾਜਾ! ਤੁਹਾਡੇ ਵਿੱਚ ਸਾਰੇ ਮਰਜ ਅਤੇ ਸਮਾਈ || 3 || ਹੇ ਮੇਰੇ ਪ੍ਰੀਤਮ! ਤੂੰ ਸਾਰਿਆਂ ਦੀ ਆਸ ਹੈ. ਸਾਰੇ ਤੁਹਾਡੇ ਉੱਤੇ ਵਿਚਾਰ ਕਰਦੇ ਹਨ, ਹੇ ਮੇਰੇ ਰਾਜਾ ਜਿਸ ਤਰ੍ਹਾਂ ਤੈਨੂੰ ਚੰਗਾ ਲਗਦਾ ਹੈ, ਮੇਰੀ ਰੱਖਿਆ ਕਰ ਅਤੇ ਮੇਰੀ ਰੱਖਿਆ ਕਰ, ਹੇ ਮੇਰੇ ਪ੍ਰੀਤਮ! ਤੁਸੀਂ ਨਾਨਕ ਜੀ ਦੇ ਸੱਚੇ ਪਾਤਸ਼ਾਹ ਹੋ. || 4 || 7 || 13 ||
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 

Student of kalgidhar

Prime VIP
Staff member
AMRIT VELE DA HUKAMNAMA SRI DARBAR SAHIB SRI AMRITSAR, ANG 583, 23-01-19
ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥

वडहंसु महला ३ ॥ सुणिअहु कंत महेलीहो पिरु सेविहु सबदि वीचारि ॥ अवगणवंती पिरु न जाणई मुठी रोवै कंत विसारि ॥ रोवै कंत समालि सदा गुण सारि ना पिरु मरै न जाए ॥ गुरमुखि जाता सबदि पछाता साचै प्रेमि समाए ॥ जिनि अपणा पिरु नही जाता करम बिधाता कूड़ि मुठी कूड़िआरे ॥ सुणिअहु कंत महेलीहो पिरु सेविहु सबदि वीचारे ॥१॥

Wadahans, Third Mehl: Listen, O brides of the Lord: serve your Beloved Husband Lord, and contemplate the Word of His Shabad. The worthless bride does not know her Husband Lord – she is deluded; forgetting her Husband Lord, she weeps and wails. She weeps, thinking of her Husband Lord, and she cherishes His virtues; her Husband Lord does not die, and does not leave. As Gurmukh, she knows the Lord; through the Word of His Shabad, He is realized; through True Love, she merges with Him. She who does not know her Husband Lord, the Architect of karma, is deluded by falsehood – she herself is false. Listen, O brides of the Lord: serve your Beloved Husband Lord, and contemplate the Word of His Shabad. ||1||

ਮਹੇਲੀ = {महिला, ਮਹਿਲਾ} ਇਸਤ੍ਰੀ। ਕੰਤ ਮਹੇਲੀਹੋ = ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ। ਸਬਦਿ = ਸ਼ਬਦ ਦੀ ਰਾਹੀਂ। ਜਾਣਈ = ਜਾਣਏ, ਜਾਣੈ, ਜਾਣਦੀ। ਮੁਠੀ = ਠੱਗੀ ਹੋਈ, ਜਿਸ ਨੇ ਆਤਮਕ ਜੀਵਨ ਲੁਟਾ ਲਿਆ ਹੈ। ਰੋਵੈ = ਦੁਖੀ ਹੁੰਦੀ ਹੈ। ਰੋਵੈ = ਦੁਖੀ ਹੁੰਦੀ ਹੈ। ਸੰਮਾਲਿ = ਸੰਭਾਲ ਕੇ, ਹਿਰਦੇ ਵਿਚ ਵਸਾ ਕੇ। ਸਾਰਿ = ਸੰਭਾਲ ਕੇ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ। ਪ੍ਰੇਮਿ = ਪ੍ਰੇਮ ਵਿਚ। ਜਿਨਿ = ਜਿਸ ਨੇ। ਕਰਮ ਬਿਧਾਤਾ = ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਕੂੜਿ = ਕੂੜ ਵਿਚ, ਮਾਇਆ ਦੇ ਪਸਾਰੇ ਵਿਚ।

ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ! ਔਗੁਣਾਂ ਨਾਲ ਭਰੀ ਹੋਈ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ ਤੇ ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ ਤੇ ਦੁਖੀ ਹੁੰਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ। ਜਿਸ ਨੇ ਗੁਰੂ ਦੀ ਸਰਨ ਪੈ ਕੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਪਾ ਕਈ ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ। ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ। ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ!॥੧॥

हे प्रभु-पति की जिव-स्त्रिओ! (मेरी बात) सुनो और गुरु के शब्द के द्वारा प्रभु के गुणों का विचार कर के प्रभु -पति की सेवा-भक्ति करा करो! अवगुणों से भरी हुई जिव-स्त्री प्रभु पति से गहरी साँझ नहीं बनाती और प्रभु-पति को भुला के वह आत्मिक जीवन लुटा बैठती हैं और दुखी होती हैं। परन्तु जो जिव-स्त्री पति को हृदय में बसा कर प्रभु के गुण सदा याद कर कर के (प्रभु के दर पर सदा) अरदास करती रहती है, उस का खसम (-प्रभु) कभी मरता नहीं, उस को कभी छोड़ के नहीं जाता। जिस ने गुरु की सरन आ के शब्द के द्वारा प्रभु से जान पहचान कर ली वह सदा कायम रहने वाले प्रभु के प्रेम में लीन रहती है। जिस जिव-इस्त्री ने अपने उस प्रभु-पति से साँझ नहीं बनाई जो सब जीवों को उनके कर्मो के अनुसार पैदा करने वाला है, उस कुड़ की बंजारन को माया का मोह ठगता रहता है। ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ!

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
AMRITVELE DA HUKAMNAMA SRI DARBAR SAHIB, AMRITSAR, ANG 616, 24-01-19
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ।।ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥

सोरठि महला ५ ॥ माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥

Sorat’h, Fifth Mehl: Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his own. ||1|| O foolish mind, God, your Lord and Master is watching over you. Whatever you do, He knows; nothing can remain concealed from Him. ||Pause|| You are intoxicated with the tastes of the tongue, with greed and pride; countless sins spring from these. You wandered in pain through countless incarnations, weighed down by the chains of egotism. ||2||

ਮਗਨੁ = ਮਸਤ। ਅੰਧਿਆਰੈ = ਹਨੇਰੇ ਵਿਚ। ਨ ਜਾਨੈ = ਡੂੰਘੀ ਸਾਂਝ ਨਹੀਂ ਪਾਂਦਾ। ਜੀਉ = ਜਿੰਦ। ਪਿੰਡੁ = ਸਰੀਰ। ਸਾਜਿ = ਬਣਾ ਕੇ। ਰਚਿਆ = ਪੈਦਾ ਕੀਤਾ। ਮਾਨੈ = ਮੰਨਦਾ ਹੈ ॥੧॥ ਮਨ = ਹੇ ਮਨ! ਮੂੜੇ = ਹੇ ਮੂਰਖ! ਕਰਹਿ = ਤੂੰ ਕਰਦਾ ਹੈਂ। ਕਛੂਐ = ਕੋਈ ਕਰਤੂਤ। ਛਾਨੀ = ਲੁਕੀ ॥ ਮਦਿ = ਨਸ਼ੇ ਵਿਚ। ਮਾਤੋ = ਮਸਤ। ਉਪਜੇ = ਪੈਦਾ ਹੋ ਗਏ। ਭਰਮਤ = ਭਟਕਦਿਆਂ। ਬੰਧਨ = ਜ਼ੰਜੀਰ ॥੨॥

ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ॥ ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ। ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ॥੨॥

मनुख माया के मोह के (आत्मिक) अन्धकार में मस्त रह के सभी दातें देने वाले प्रभु के साथ जीव गहरी साँझ नहीं बनाता। जिस परमात्मा ने शरीर जीवन बना करके जीव को पैदा किया हुआ है, (उस को भुला कर) अपनी ताकत को ही बड़ा समझता है। हे मुर्ख मन! मालिक प्रभु (तेरी सब हरकतें हर समय ) देख रहा है। तू जो कुछ करता है मालिक प्रभु वोही वोही जान लेता है, (उससे तेरी) कोई भी हरकत छुपी हुई नहीं रह सकती।रहाउ।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
Amrit vele da Hukamnama Sri Darbar Sahib, Sri Amritsar, Ang 740, 29-01-19
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥



ਪਦਅਰਥ: ਕੈ ਬਚਨਿ = ਦੇ ਬਚਨ ਦੀ ਰਾਹੀਂ। ਰਿਦੈ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਧਾਰਦਾ ਹਾਂ। ਰਸਨਾ = ਜੀਭ (ਨਾਲ) । ਜਪਉ = ਜਪਉਂ, ਮੈਂ ਜਪਦਾ ਹਾਂ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ।੧। ਮੂਰਤਿ = ਹਸਤੀ, ਹੋਂਦ, ਸਰੂਪ। ਸਫਲ ਮੂਰਤਿ = (ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀ = ਸਦਕੇ। ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀ = ਆਸਰਾ ਬਣਾਂਦਾ ਹਾਂ।੧।ਰਹਾਉ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਨਿਵਾਰੀ = ਨਿਵਾਰੀਂ, ਮੈਂ ਦੂਰ ਕਰਦਾ ਹਾਂ। ਅੰਮ੍ਰਿਤ ਕਥਾ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ। ਕਰਨ ਅਧਾਰੀ = ਕੰਨਾਂ ਨੂੰ ਆਸਰਾ ਦੇਂਦਾ ਹਾਂ।੨। ਤਜਾਰੀ = ਤਿਆਗਦਾ ਹਾਂ। ਦ੍ਰਿੜੁ = (ਹਿਰਦੇ ਵਿਚ) ਪੱਕਾ ਟਿਕਾਣਾ। ਦਾਨੁ = ਦੂਜਿਆਂ ਦੀ ਸੇਵਾ। ਇਸਨਾਨੁ = ਪਵਿਤ੍ਰ ਆਚਰਨ। ਸੁਚਾਰੀ = ਚੰਗੀ ਜੀਵਨ = ਮਰਯਾਦਾ।੩। ਨਾਨਕ = ਹੇ ਨਾਨਕ! ਤਤੁ = ਨਿਚੋੜ, ਅਸਲੀਅਤ। ਜਪਿ = ਜਪ ਕੇ। ਉਤਾਰੀ = ਉਤਾਰਿ, ਲੰਘਾ।੪।

ਅਰਥ: ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ॥੧॥ ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ॥੧॥ ਰਹਾਉ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ॥੨॥ ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ – ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ॥੩॥ ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ॥੪॥੧੨॥੧੮॥



सूही महला ५ ॥ गुर कै बचनि रिदै धिआनु धारी ॥ रसना जापु जपउ बनवारी ॥१॥ सफल मूरति दरसन बलिहारी ॥ चरण कमल मन प्राण अधारी ॥१॥ रहाउ ॥ साधसंगि जनम मरण निवारी ॥ अंम्रित कथा सुणि करन अधारी ॥२॥ काम क्रोध लोभ मोह तजारी ॥ द्रिड़ु नाम दानु इसनानु सुचारी ॥३॥ कहु नानक इहु ततु बीचारी ॥ राम नाम जपि पारि उतारी ॥४॥१२॥१८॥

अर्थ: हे भाई! गुरू के​ श़ब्द के द्वारा मैं अपने ह्रदय में परमात्मा का ध्यान धर्ता हूँ, और अपनी जिव्हा से परमात्मा (के नाम) का जाप जपता हूँ ॥१॥ हे भाई! गुरू की हस्ती मनुष्य जीवन का फल देने वाली है। मैं (गुरू के) दर्शन से सदके जाता हूँ। गुरू के कोमल चरणों को मैं अपने मन का जिंद का आसरा बनाता हूँ ॥१॥ रहाउ ॥ हे भाई! गुरू की संगत में (रह कर) मैं जन्म मरण का चक्र ख़त्म कर लिया है, और आतमिक जीवन देने वाली सिफ़त-सलाह कानों से सुन कर (इस को मैं अपने जीवन का) आसरा बना रहा हूँ ॥२॥ हे भाई! (गुरू की बरकत से) मैं काम क्रोध लोभ मोह (आदि) को त्याग दिया है। ह्रदय में प्रभू-नाम को पक्का कर के टिकाना, दूसरों की सेवा करनी, आचरन को पवित्र रखना – यह मैं अच्छी जीवन-मरयादा बना ली है ॥३॥ नानक जी कहते हैं – (हे भाई! तूँ भी) यह असलीयत अपने मन में वसा ले, और गुरू के द्वारा परमात्मा का नाम जप कर (अपने आप को संसार-समुँद्र से) पार निकाल ले ॥४॥१२॥१८॥

Soohee Mahalaa 5 ||
Gur Kai Bachan Ridai Dhhiaan Dhhaaree || Rasnaa Jaap Japau Banvaaree ||1|| Safal Moorat Darsan Balehaaree || Charan Kamal Man Praan Adhhaaree ||1|| Rahaau || Saadhhsang Janam Maran Nivaaree || Amrit Kathhaa Sun Karan Adhhaaree ||2|| Kaam Krodhh Lobh Moh Tajaaree || Dhrirr Naam Daan Isnaan Suchaaree ||3|| Kahu Naanak Ehu Tat Beechaaree || Raam Naam Jap Paar Outaaree ||4||12||18||

Meaning: Within my heart, I meditate on the Word of the Guru’s Teachings. With my tongue, I chant the Chant of the Lord. ||1|| The image of His vision is fruitful; I am a sacrifice to it. His Lotus Feet are the Support of the mind, the Support of the very breath of life. ||1|| Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. ||2|| I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. ||3|| Says Nanak Ji, I have contemplated this essence of reality; chanting the Name of the Lord, I am carried across. ||4||12||18||

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
Sachkhand Sri Harmandir Sahib Amritsar Vekhe Hoea Ajh Amrit Wele Da Mukhwak: 05-02-19
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ …

ਪਦਅਰਥ: ਚਿਲਕਣਾ = ਲਿਸ਼ਕਵਾਂ। ਘੋਟਿਮ = ਮੈਂ ਘੋਟਿਆ, ਮੈਂ ਘਸਾਇਆ। ਕਾਲੜੀ = ਕਾਲੀ ਜੇਹੀ, ਥੋੜੀ ਥੋੜੀ ਕਾਲੀ। ਮਸੁ = ਸਿਆਹੀ। ਸਉ = ਸੌ ਵਾਰੀ। ਤਿਸੁ = ਉਸ ਕੈਂਹ (ਦੇ ਭਾਂਡੇ) ਨੂੰ।੧। ਸੇਈ = ਉਹ ਹੀ। ਮੈ ਨਾਲਿ ਚਲੰਨ੍ਹ੍ਹਿ = ਮੇਰੇ ਨਾਲ ਸਾਥ ਕਰਦੇ ਹਨ। ਮੰਗੀਐ = ਮੰਗਿਆ ਜਾਂਦਾ ਹੈ। ਖੜੇ = ਖਲੋਤੇ ਹੋਏ, ਅਝੱਕ ਹੋ ਕੇ। ਦਸੰਨ੍ਹ੍ਹਿ = ਦੱਸਦੇ ਹਨ, ਲੇਖਾ ਸਮਝਾਂਦੇ ਹਨ।੧।ਰਹਾਉ। ਮੰਡਪ = ਮੰਦਰ। ਪਾਸਹੁ = ਪਾਸਿਆਂ ਤੋਂ, ਚੁਫੇਰਿਓਂ। ਚਿਤਵੀਆਹਾ = ਚਿੱਤਰੀਆਂ ਹੋਈਆਂ। ਕੰਮਿ = ਕੰਮ ਵਿਚ। ਆਵਨ੍ਹ੍ਹੀ = ਆਵਨ੍ਹ੍ਹਿ, ਆਉਂਦੀਆਂ। ਵਿਚਹੁ = ਅੰਦਰੋਂ।੨। ਬਗਾ ਕਪੜੇ = ਬਗਲਿਆਂ ਦੇ ਖੰਭ। ਬਗੇ = ਚਿੱਟੇ। ਮੰਝਿ = ਵਿਚ। ਘੁਟਿ ਘੁਟਿ = (ਗਲੋਂ) ਘੁੱਟ ਘੁੱਟ ਕੇ। ਖਾਵਣੇ = ਖਾਣ ਵਾਲੇ। ਕਹੀਅਨ੍ਹ੍ਹਿ = ਕਹੇ ਜਾਂਦੇ।੩। ਸਰੀਰੁ ਮੈ = ਮੇਰਾ ਸਰੀਰ। ਮੈਜਨੁ = {मेधाविन्} ਤੋਤੇ। ਭੂਲੰਨ੍ਹ੍ਹਿ = ਭੁਲੇਖਾ ਖਾ ਜਾਂਦੇ ਹਨ। ਤੇ ਗੁਣ = ਉਹੀ ਗੁਣ, ਉਹੋ ਜੇਹੇ ਗੁਣ। ਮੈ ਤਨਿ = ਮੇਰੇ ਸਰੀਰ ਵਿਚ। ਹੰਨ੍ਹ੍ਹਿ = ਹਨ।੪। ਅੰਧੁਲੈ = ਅੰਨੇ (ਮਨੁੱਖ) ਨੇ। ਡੂਗਰ ਵਾਟ = ਡੁੱਗਰ ਦਾ ਰਸਤਾ, ਪਹਾੜੀ ਰਸਤਾ। ਅਖੀ = ਅੱਖਾਂ ਨਾਲ। ਲੋੜੀ = ਭਾਲਦਾ ਹਾਂ। ਨਾ ਲਹਾ = ਮੈਂ ਲੱਭ ਨਹੀਂ ਸਕਦਾ। ਹਉ = ਮੈਂ। ਕਿਤੁ = ਕਿਸ ਤਰੀਕੇ ਨਾਲ?।੫। ਚਾਕਰੀਆ = ਲੋਕਾਂ ਦੀਆਂ ਖ਼ੁਸ਼ਾਮਦਾਂ। ਚੰਗਿਆਈਆ = ਬਾਹਰਲੇ ਵਿਖਾਵੇ। ਕਿਤੁ = ਕਿਸ ਕੰਮ? ਜਿਤੁ = ਜਿਸ ਤਰ੍ਹਾਂ।੬।



ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥

सूही महला १ घरु ६ ੴ सतिगुर प्रसादि ॥ उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि* *घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥



अर्थ: राग सूही, घर ६ में गुरू नानक​ देव जी की बाणी अकाल पुरख एक है और सतिगुरू की कृपा द्वारा मिलता है। मैंने​ काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई)। अगर मैं सौ वारी भी उस काँसे के बर्तन को धोवा (साफ करू) तो भी (बाहरों) धोने से उस की (अंदरली) जूठ (कालिख) दूर नहीं होती ॥१॥ मेरे असल मित्र वही हैं जो (सदा) मेरे साथ रहन, और (यहाँ से) चलते समय भी मेरे साथ ही चलें, (आगे) जहाँ (किए कर्मो का) हिसाब माँगा जाता है वहाँ बेझिझक हो कर हिसाब दे सकें (भावार्थ, हिसाब देने में कामयाब हो सकें) ॥१॥ रहाउ ॥ जो घर मन्दिर महल चारों तरफ से तो चित्रे हुए हों, पर अंदर से खाली हों, (वह ढह जाते हैं और) ढहे हुए किसी काम नहीं आते ॥२॥ बगुलों के सफेद पंख होते हैं, वसते भी वह तीर्थों पर ही हैं। पर जीवों को (गला) घोट घोट के खा जाने वाले (अंदर से) साफ सुथरे नहीं कहे जाते ॥३॥ (जैसे) सिंबल का वृक्ष (है उसी प्रकार) मेरा शरीर है, (सिंबल के फलों को) देख कर तोते भ्रम खा जाते हैं, (सिंबल के) वह फल (तोतों के) काम नहीं आते, वैसे ही गुण मेरे शरीर में हैं ॥४॥ मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है। आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं। इस हालत में) किस तरीके के साथ (पहाड़ी पर) चड़ कर मैं पार निकलूँ ? ॥५॥ हे नानक जी! (पहाड़ी रस्ते जैसे बिखड़े जीवन-पंध में से पार निकलने के लिए) दुनिया के लोगों की खुश़ामदें, लोग-दिखावे और चतुराइयाँ किसी काम नहीं आ सकती। परमात्मा का नाम (अपने हृदय में) संभाल कर रख। (माया के मोह में) बंधा हुआ तूँ इस नाम (-सिमरन) के द्वारा ही (मोह के बंधनों से) मुक्ति पा सकेंगा ॥६॥१॥३॥

Soohee Mahalaa 1 Ghar 6 Ik Oankaar Satgur Parsaad || Ujal Kaihaa Chilkanaa Ghottim Kaalrree Mas || Dhhoteaa Jooth N Utrai Je Sau Dhhovaa Tis ||1|| Sajan Se_ee Naal Mai Chaldeaa Naal Chalann || Jithhai Lekhaa Mangeeai Tithhai Kharre Disann ||1|| Rahaau || Kothe Manddap Maarreeaa Paasahu Chitveeaahaa || Ddhatheeaa Kam N Aavnhee Vichahu Sakhneeaahaa ||2|| Bagaa Bage Kaprre Teerathh Manjh Vasann || Ghutt Ghutt Jeeaa Khaavne Bage Naa Kaheean ||3|| Simal Rukh Sareer Mai Maijan Dekh Bhulann || Se Fal Kam N Aavanhee Te Gun Mai Tan Hann ||4|| Andhhulai Bhaar Uthaaeaa Ddoogar Vaatt Bahut || Akhee Lorree Naa Lahaa Hau Charr Langhaa Kit ||5|| Chaakreeaa Changeaaeeaa Avar Syaanap Kit || Naanak Naam Samaal Tooñ Badhhaa Shhutteh Jit ||6||1||3||



Meaning: Soohee, First Mahalaa, Sixth House: One Universal Creator God. By The Grace Of The True Guru: Bronze is bright and shiny, but when it is rubbed, its blackness appears. Washing it, its impurity is not removed, even if it is washed a hundred times. ||1|| They alone are my friends, who travel along with me; And in that place, where the accounts are called for, they appear standing with me. ||1|| Pause || There are houses, mansions and tall buildings, painted on all sides; But* *they are empty within, and they crumble like useless ruins. ||2|| The herons in their white feathers dwell in the sacred shrines of pilgrimage. They tear apart and eat the living beings, and so they are not called white. ||3|| My body is like the simmal tree; seeing me, other people are fooled. Its fruits are useless – just like the qualities of my body. ||4|| The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain ? ||5|| What good does it do to serve, and be good, and be clever ? O Nanak Ji, contemplate the Naam, the Name of the Lord, and you shall be released from bondage. ||6||1||3||

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 

Student of kalgidhar

Prime VIP
Staff member
Sachkhand Sri Harmandir Sahib Amritsar Vekhe Hoea Ajh Amrit Wela Da Mukhwak: 09-02-19
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥

ਅਰਥ: ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ। (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ ॥੧॥ ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ), ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੧॥ ਰਹਾਉ ॥ ਹੇ ਭਾਈ! ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ। (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ, (ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ ॥੨॥ ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਜੇਹੜਾ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ॥੩॥ ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ ਜੀ! (ਆਖੋ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ ॥੪॥੭॥੫੭॥



सोरठि महला ५ ॥ विचि करता पुरखु खलोआ ॥ वालु न विंगा होआ ॥ मजनु गुर आंदा रासे ॥ जपि हरि हरि किलविख नासे ॥१॥ संतहु रामदास सरोवरु नीका ॥ जो नावै सो कुलु तरावै उधारु होआ है जी का ॥१॥ रहाउ ॥ जै जै कारु जगु गावै ॥ मन चिंदिअड़े फल पावै ॥ सही सलामति नाइ आए ॥ अपणा प्रभू धिआए ॥२॥ संत सरोवर नावै ॥ सो जनु परम गति पावै ॥ मरै न आवै जाई ॥ हरि हरि नामु धिआई ॥३॥ इहु ब्रहम बिचारु सु जानै ॥ जिसु दइआलु होइ भगवानै ॥ बाबा नानक प्रभ सरणाई ॥ सभ चिंता गणत मिटाई ॥४॥७॥५७॥
अर्थ: सरब व्यापक करतार स्वयं उसकी सहायता करता है, (उस की आतमिक रास-पूंजी का) जरा भी नुक्सान नहीं होता। (हे भाई! साध संगत में जिस मनुष्य का) आतमिक स्नान गुरु ने सफल कर दिया, वह मनुष्य सदा परमात्मा का नाम जप जप के (अपने सारे) पाप नाश कर लेता है ॥१॥ हे संत जनों! साध संगत (एक) सुंदर (स्थान) है। जो मनुष्य साध संगत में आतमिक स्नान करता है (मन को नाम-जल से पवित्र करता है), उस की जिंद का (विकारों से) पार-उतारा हो जाता है, वह अपनी सारी कुल को भी (संसार-समुंद्र से) पार ले जाता है ॥१॥ रहाउ ॥ हे भाई! सारा जगत उस की शोभा का गीत गाता है, वह मनुष्य मन-चितवे फल हासिल कर लेता है। (वह मनुष्य इस सत्संग-सरोवर में आतमिक) स्नान कर के अपनी आतमिक जीवन की रास-पूंजी को पूर्न रूप से बचा लेता है, (जो मनुष्य राम के दासों के सरोवर में टिक के) अपने परमात्मा का अराधन करता है ॥२॥ हे भाई! जो मनुष्य संतों के सरोवर में (साध संगत में) आतमिक स्नान करता है, वह मनुष्य सब से आतमिक अवस्था हासिल कर लेता है। वह मनुष्य जन्म मरण के चक्र में नहीं पड़ता, जो सदा परमात्मा का नाम सिमरता रहता है ॥३॥ हे भाई! परमात्मा से मिलाप की इस विचार को वह मनुष्य समझता है, जिस पर परमात्मा आप दयावान होता है। हे नानक जी! (कहो-) हे भाई! जो मनुष्य परमात्मा की सरन पड़ा रहता है, वह अपनी प्रत्येक प्रकार की चिंता-फ़िक्र दूर कर लेता है ॥४॥७॥५७॥



Sorath Mahalaa 5 || Vich Kartaa Purakh Khaloaa || Vaal N Vingaa Hoaa || Majan Gur Aandaa Raase || Jap Har Har Kilvikh Naase ||1|| Santahu Raamdaas Sarovar Neekaa || Jo Naavai So Kul Taraavai Oudhhaar Hoaa Hai Jee Kaa ||1|| Rahaau || Jai Jai Kaar Jag Gaavai || Man Chindearre Fal Paavai || Sahee Salaamat Naae Aae || Apnaa Prabhoo Dhhiaae ||2|| Sant Sarovar Naavai || So Jan Param Gat Paavai || Marai N Aavai Jaaee || Har Har Naam Dhhiaaee ||3|| Ehu Breham Bichaar Su Jaanai || Jis Daeaal Hoe Bhagvaanai || Baabaa Naanak Prabh Sarnaaee || Sabh Chintaa Ganat Mittaaee ||4||7||57||

Meaning: The Creator Lord Himself stood between us, And not a hair upon my head was touched. The Guru made my cleansing bath successful; Meditating on the Lord, Har, Har, my sins were erased. ||1|| O Saints, the purifying pool of Ram Das is sublime. Whoever bathes in it, his family and ancestry are saved, and his soul is saved as well. ||1|| Pause || The world sings cheers of victory, And the fruits of his mind’s desires are obtained. Whoever comes and bathes here, And meditates on his God, is safe and sound. ||2|| One who bathes in the healing pool of the Saints, That humble being obtains the supreme status. He does not die, or come and go in reincarnation; He meditates on the Name of the Lord, Har, Har. ||3|| He alone knows this about God, Whom God blesses with His kindness. Baba Nanak Ji seeks the Sanctuary of God; All his worries and anxieties are dispelled. ||4||7||57||


ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 

Student of kalgidhar

Prime VIP
Staff member
Amrit vele da Hukamnana Sir Darbar Sahib, Amritsar, Ang 871, 10-Feb-2019

ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥


गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥



Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause||

ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧।

(ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ।



(इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
AMRIT VELE DA HUKAMNAMA SRI DRABAR SAHIB, SRI AMRITSAR, ANG 680, 15-FEB.-2019

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥

Dhanaasaree, Fifth Mehl: People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. ||1|| They believe that You are far away, but You, O God, are near at hand. Looking around, this way and that, the greedy people come and go. ||Pause||

ਜਤਨ = (ਬਹੁ-ਵਚਨ)। ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ-ਰਹਿਤ, ਵਿਰਕਤ।੧। ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ।

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ।

हे भाई! (लालची मनुख) अनको जातां करता है, लोगो को धोखा देता है, झूठे धार्मिक पहरावे बनाई रखता है, पाप करके (फिर उनसे मुकर जाता है) परन्तु सब के दिलों की जानने वाला प्रभु (सब कुछ) जनता है।१। हे प्रभु! तुम(सब जीवों के) नजदीक बसते हो, परन्तु (लालची पाखंडी मनुख) तुझे दूर (बस्ता) समझता है। लालची मनुख (लालच के चक्कर ) में फसा रहता है, (माया की खातिर) इधर उधर देखता है, उधर से उधर देखता है (उसका मन टिकता नहीं) ।रहाउ।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
Amritvele da Hukamnama Sri Darbar Sahib, Sri Amritsar, Ang 725, 19-04-29
ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥

तिलंग महला ४ ॥ हरि कीआ कथा कहाणीआ गुरि मीति सुणाईआ ॥ बलिहारी गुर आपणे गुर कउ बलि जाईआ ॥१॥ आइ मिलु गुरसिख आइ मिलु तू मेरे गुरू के पिआरे ॥ रहाउ ॥ हरि के गुण हरि भावदे से गुरू ते पाए ॥ जिन गुर का भाणा मंनिआ तिन घुमि घुमि जाए ॥२॥



Tilang, Fourth Mehl: The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. ||1|| Come, join with me, O Sikh of the Guru, come and join with me. You are my Guru’s Beloved. ||Pause|| The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru’s Will. ||2||

ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧। ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ। ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ)। ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨।



ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।

हे गुरसिख! मित्र गुरु ने (मुझे) परमात्मा की सिफत सलाह की बातें सुनाई हैं। मैं अपने गुरु से बार बार सदके कुर्बान जाता हूँ।१। हे मेरे गुरु के प्यारे सिख! मुझे आ के मिल, मुझे आ के मिल ।रहाउ। हे गुरसिख! परमात्मा के गुण (गाने) परमात्मा को पसंद आते हैं। मेने वेह गुण गाने, गुरु से सीखे हैं। मैं उन बड़े भाग्य वालो से बार बार कुर्बान जाता हूँ, जिन्होंने गुरु के हुकम को मीठा कर के माना है।२।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Student of kalgidhar

Prime VIP
Staff member
Sachkhand Sri Harmandir Sahib Amritsar Vikhe Hoea Amrit Wele Da Mukhwak: 11-05-19
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥

ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥



धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानकु सचु वडिआई ॥४॥४॥२८॥

अर्थ: (हे मेरी जिंदे!) जिस ने तुझे (संसार में) भेजा है, उसी ने तुझे अपनी तरफ प्रेरणा शुरू की हुई है, तूँ आनंद से आत्मिक अडोलता से हृदय-घर में टिकी रह। हे जिन्दे! आत्मिक अडोलता की रोह में, आनंद खुशी पैदा करने वाले हरी-गुण गाया कर (इस प्रकारकामादिक वैरियों पर) अटल राज कर ॥१॥ मेरे मित्र (मन!) (अब) तूँ हृदय-घर में टिका रह (आ जा)। परमत्मा ने आप ही (कामादिक) तेरे वैरी दूर कर दिए हैं, (कामादिक से पड़ रही मार की) बिपता (अब) ख़त्म हो गई है ॥ रहाउ ॥ (हे मेरी जिन्दे!) सब कुछ कर सकने वाले प्रभू ने उनके अंदर उस ने अपना आप प्रगट कर दिया, उनकी भटकने ख़त्म हो गई। खसम-प्रभू ने उनके ऊपर मेहर की, उनके हृदय-घर में आत्मिक आनंद के (मानों) वाजे सदा के लिए वजने लग पड़ते हैं ॥२॥ (हे जिंदे!) गुरू के उपदेश पर चल के, गुरू के आसरे रह के, तूँ भी (कामादिक वैरियों के टाकरे पर) पक्के पैरों पर खड़ जा, देखी, अब कभी भी ना डोलीं। सारी सिृसटी में शोभा होगी, प्रभू की हजूरी मे तेरा मुँह उजला होगा ॥३॥ जिस प्रभू जी ने जीव पैदा किए हुए हैं, वह आप ही इन्हें (विकारों से) मोड़ता है, वह आप ही मददगार बनता है। हे नानक जी! सब कुछ कर सकने वालेे परमात्मा ने यह अनोखी खेल बना दी है, उस की वडियाई सदा कायम रहने वाली है ॥४॥४॥२८॥

Dhhanaasaree Mahalaa 5 || Jin Tum Bheje Tineh Bulaae Sukh Sehaj Setee Ghar Aau || Anad Mangal Gun Gaao Sehaj Dhun Nehachal Raaj Kamaau ||1|| Tum Ghar Aavahu Mere Meet || Tumare Dokhee Har Aap Nivaare Apdaa Bhee Biteet || Rahaau || Pragatt Keene Prabh Karnehaare Naasan Bhaajan Thhaake || Ghar Mangal Vaajeh Nit Vaaje Apunai Khasam Nivaaje ||2|| Asathhir Rahahu Ddolahu Mat Kabahoo Gur Kai Bachan Adhhaar || Jai Jai Kaar Sagal Bhoo Manddal Mukh Oojal Darbaar ||3|| Jin Ke Jeea Tinai Hee Fere Aape Bhaeaa Sahaaee || Acharaj Keeaa Karanaihaarai Naanak Sach Vaddeaaee ||4||4||28||



Meaning: The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2|| Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. ||3|| All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak Ji, His glorious greatness is true. ||4||4||28||


ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 
Top