☬ Ajj da mukhwak/ hukamnama ☬

Jaswinder Singh Baidwan

Akhran da mureed
Staff member
Re: Ajj da mukhwak

Ajj da mukhwak 17/05/2010

sukhmanisahib42-1.jpg
darbarsahib41-1.jpg


sisganj41-1.jpg
banglasahib40-1.jpg


nanakpiao40-1.jpg
 

Jaswinder Singh Baidwan

Akhran da mureed
Staff member
Re: Ajj da mukhwak

Ajj da mukhwak 30/05/2010

ஜ ਰੱਖ ਗੁਰੂ:
ਹੁਕਮਨਾਮਾ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਤੋਂ
ਜੀ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ
ਕੇ ਪੜ੍ਹਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 30.05.2010, ਐਤਵਾਰ, ੧੭ ਜੇਠ
(ਸੰਮਤ ੫੪੨ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥
ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ
ਗਿਆਨੀ ॥੧॥
ਹਰਿ ਜਨ ਕਉ ਇਹੀ ਸੁਹਾਵੈ ॥
ਪੇਖਿ ਨਿਕਟਿ ਕਰਿ ਸੇਵਾ ਸਤਿਗੁਰ
ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥
(ਅੰਗ ੬੧੩)
ਪੰਜਾਬੀ ਵਿਚ ਵਿਆਖਿਆ :-
(ਹੇ ਭਾਈ ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ
ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ
ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ,
ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ
ਆਹਰਾਂ ਵਿਚ ਫਸਿਆ ਰਹਿੰਦਾ ਹੈ , ਤਿਵੇਂ ਆਤਮਕ ਜੀਵਨ
ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ
ਮਸਤ ਰਹਿੰਦਾ ਹੈ ।੧।
ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ ।
( ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ
ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ
ਹੀ ਪ੍ਰਸੰਨ ਰਹਿੰਦਾ ਹੈ ।ਰਹਾਉ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ,,,,ਜੀ
 
Top