ਬਲਦਾ ਬਿਰਖ ਹਾਂ, ਖਤਮ ਹਾਂ, ਬਸ ਸ਼ਾਮ ਤੀਕ ਹਾਂ

BaBBu

Prime VIP
ਬਲਦਾ ਬਿਰਖ ਹਾਂ, ਖਤਮ ਹਾਂ, ਬਸ ਸ਼ਾਮ ਤੀਕ ਹਾਂ
ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ

ਮੈਂ ਤਾਂ ਨਹੀਂ ਰਹਾਂਗਾ, ਮੇਰੇ ਗੀਤ ਰਹਿਣਗੇ
ਪਾਣੀ ਨੇ ਮੇਰੇ ਗੀਤ, ਮੈਂ ਪਾਣੀ ਤੇ ਲੀਕ ਹਾਂ

ਜਿਸ ਨਾਲੋਂ ਮੈਨੂੰ ਚੀਰ ਕੇ ਵੰਝਲੀ ਬਣਾ ਲਿਆ
ਵੰਝਲੀ ਦੇ ਰੂਪ ਵਿੱਚ ਮੈ ਉਸ ਜੰਗਲ ਦੀ ਚੀਕ ਹਾਂ

ਅੱਗ ਦਾ ਸਫ਼ਾ ਹੈ ਉਸ 'ਤੇ ਮੈਂ ਫੁੱਲਾਂ ਦੀ ਸਤਰ ਹਾਂ
ਉਹ ਬਹਿਸ ਕਰ ਰਹੇ ਨੇ ਗਲਤ ਹਾਂ ਕਿ ਠੀਕ ਹਾਂ
 
Back
Top