Parnam Shaheedan nu..Shaheed Kartar Singh Sarabha

Era

Prime VIP
ਪ੍ਰਣਾਮ ਸ਼ਹੀਦਾਂ ਨੂੰ.....
ਸਰਾਭਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਭਾਰਤ ਉੱਤੇ ਕਾਬਜ਼ ਬਰਤਾਨਵੀ ਹਕੂਮਤ ਨੂੰ ਉਖਾੜ ਸੁੱਟਣ ਲਈ ਅਮਰੀਕਾ ਅਤੇ ਕਨੇਡਾ ਵਿੱਚ ਵਸੇ ਭਾਰਤੀਆਂ ਨੂੰ ਇੱਕਜੁਟ ਕਰਨ ਦਾ ਕੰਮ ਕੀਤਾ ਸੀ। ਉਂਜ ਤਾਂ ‘ਗ਼ਦਰ ਪਾਰਟੀ’ ਦੀ ਯੋਜਨਾ 1913 ਵਿੱਚ ਵਿੱਚ ਹੀ ਬਣ ਗਈ ਸੀ ਪਰ ਇਸਨੂੰ 21 ਫਰਵਰੀ 1915 ਈ: ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਸੀ। ਅੰਗਰੇਜ਼ ਹਕੂਮਤ ਆਪਣਾ ਇੱਕ ਝੋਲੀਚੁੱਕ, ਕਿਰਪਾਲ ਸਿੰਘ ਪਾਰਟੀ ਵਿੱਚ ਸ਼ਾਮਲ ਕਰਨ ਵਿੱਚ ਕਾਮਯਾਬ ਹੋ ਗਈ ਤੇ ਉਸ ਨੇ ਸਾਰੀ ਰਿਪੋਰਟ ਸਰਕਾਰ ਨੂੰ ਭੇਜਣੀ ਸ਼ੁਰੂ ਕਰ ਦਿੱਤੀ। ਇਸ ਤਰ੍ਹਾਂ 21 ਫਰਵਰੀ ਵਾਲਾ ਗ਼ਦਰ ਫੇਲ੍ਹ ਹੋ ਗਿਆ। 19 ਫਰਵਰੀ ਨੂੰ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਗ੍ਰਿਫ਼ਤਾਰ ਕਰ ਲਏ।ਅਖੀਰ ਉਹ ਬਰਤਾਨਵੀ ਹਕੂਮਤ ਦੇ ਕਾਬੂ ਆ ਗਏ ਅਤੇ 16 ਨਵੰਬਰ 1915 ਨੂੰ ਸਾਢੇ ਉੱਨੀ ਸਾਲ ਦੇ ਜਵਾਨ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਛੇ ਹੋਰ ਸਾਥੀਆਂ - ਬਖਸ਼ੀਸ਼ ਸਿੰਘ, ਜ਼ਿਲ੍ਹਾ ਅੰਮ੍ਰਿਤਸਰ; ਹਰਨਾਮ ਸਿੰਘ, ਜ਼ਿਲ੍ਹਾ ਸਿਆਲਕੋਟ; ਜਗਤ ਸਿੰਘ, ਜ਼ਿਲ੍ਹਾ ਲਾਹੌਰ; ਸੁਰੈਣ ਸਿੰਘ -1 ਅਤੇ ਸੁਰੈਣ -2 ਦੋਨੋਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਿਸ਼ਨੂੰ ਗਣੇਸ਼ ਪਿੰਗਲੇ, ਜ਼ਿਲ੍ਹਾ ਪੂਨਾ (ਮਹਾਰਾਸ਼ਟਰ) - ਦੇ ਨਾਲ ਲਾਹੌਰ ਦੀ ਸੈਂਟਰਲ ਜੇਲ੍ਹ ਵਿੱਚ ਫ਼ਾਂਸੀ ਚੜ੍ਹਾ ਕੇ ਸ਼ਹੀਦ ਕਰ ਦਿੱਤਾ ਗਿਆ। ਕਿਹਾ ਜਾ ਸਕਦਾ ਹੈ ਕਿ 1857 ਦੇ ਬਾਅਦ ਇਹ ਅਜ਼ਾਦੀ ਦੀ ਦੂਸਰੀ ਹਥਿਆਰਬੰਦ ਕੋਸ਼ਿਸ਼ ਸੀ। ਇਸ ਵਿੱਚ 200 ਤੋਂ ਜ਼ਿਆਦਾ ਲੋਕ ਸ਼ਹੀਦ ਹੋਏ, ਪਰ ਇਸ ਨਾਲ ਆਜ਼ਾਦੀ ਦੇ ਉਦੇਸ਼ ਨੂੰ ਬਲ ਮਿਲਿਆ। ਕਰਤਾਰ ਸਿੰਘ ਸਰਾਭਾ ਆਪਣੇ ਬਹੁਤ ਛੋਟੇ ਜਿਹੇ ਰਾਜਨੀਤਕ ਜੀਵਨ ਦੇ ਦਲੇਰਾਨਾ ਕੰਮਾਂ ਦੇ ਕਾਰਨ ਗ਼ਦਰ ਪਾਰਟੀ ਦੇ ਲੋਕ ਨਾਇਕ ਦੇ ਰੂਪ ਵਿੱਚ ਉੱਭਰੇ। ਸ਼ਹੀਦੇ-ਆਜ਼ਮ ਭਗਤ ਸਿੰਘ ਉਨ੍ਹਾਂ ਨੂੰ ਆਪਣਾ ਆਦਰਸ਼ ਮੰਨਦੇ ਸਨ।
 

Attachments

  • 12239959_446882718828926_286377364888244015_n.jpg
    12239959_446882718828926_286377364888244015_n.jpg
    59.8 KB · Views: 652
Top