Shiv Kumar Batalavi Poems Collection



ਜਾਚ ਮੈਨੂੰ ਆ ਗਈ ਗ਼ਮ ਖਾਣ ਦੀ ,
ਹੌਲੀ ਹੌਲੀ ਰੋ ਕੇ ਜੀ ਪਰਚਾਣ ਦੀ!

ਚੰਗਾ ਹੋਇਆ ਤੂੰ ਪਰਾਇਆ ਹੋ ਗਿਉਂ,
ਮੁੱਕ ਗਈ ਚਿੰਤਾ ਤੈਨੂੰ ਅਪਨਾਣ ਦੀ !

ਮਰ ਤੇ ਜਾਂ ਪਰ ਡਰ ਹੈ ਦੱਮਾਂ ਵਾਲਿਉ,
ਧਰਤ ਵੀ ਵਿਕਦੀ ਮੁੱਲ ਸ਼ਮਸ਼ਾਨ ਦੀ !

ਨਾ ਦਿਉ ਮੈਨੂੰ ਸਾਹ ਉਧਾਰੇ ਦੋਸਤੋ ,
ਲੈ ਕੋ ਮੁੜ ਹਿੰਮਤ ਨਹੀ ਪਰਤਾਣ ਦੀ !

ਨਾ ਕਰੋ 'ਸ਼ਿਵ' ਦੀ ਉਦਾਸੀ ਦਾ ਇਲਾਜ,
ਰੋਣ ਦੀ ਮਰਜੀ ਹੈ ਅੱਜ ਬਈਮਾਨ ਦੀ!
 
ਤੂੰ ਿਵਦਾ ਹੋਇਉਂ ਮੇਰੇ ਦਿਲ ਤੇ ਉਦਾਸੀ ਛਾ ਗਈ
ਪੀੜ ਿਦਲ ਦੀ ਬੂੰਦ ਬਣ ਕੇ ਅੱਖੀਆਂ ਿਵਚ ਆ ਗਈ

ਦੂਰ ਤਕ ਮੇਰੀ ਨਜ਼ਰ ਤੇਰੀ ਪੈੜ ਚੰਮਦੀ ਰਹੀ
ਫੇਰ ਤੇਰੀ ਪੈੜ ਰਾਹਾਂ ਦੀ ਿਮੱਟੀ ਖਾ ਗਈ

ਤਰਨ ਤੋਂ ਪਿਹਲਾ ਸੀ ਤੇਰੇ ਜੋਬਨ ਤੇ ਬਹਾਰ
ਤਰਨ ਿਪੱਛੋਂ ਵਿੇਖਆ ਿਕ ਹਰ ਕਲੀ ਕਮਲਾ ਗਈ

ਉਸ ਿਦਨ ਿਪੱਛੋਂ ਅਸਾਂ ਨਾ ਬੋਿਲਆ ਨਾ ਵੇਿਖਆ
ਇਹ ਜ਼ਬਾਂ ਖਾਮੋਸ਼ ਹੋ ਗਈ ਤੇ ਨਜ਼ਰ ਪਥਰਾਂ ਗਈ

ਇਸ਼ਕ ਨੂੰ ਸੌਗਾਤ ਿਜਹੜੀ ਪੀੜ ਸੈਂ ਤੂੰ ਦੇ ਿਗਉਂ
ਅੰਤ ਉਹੀਉ ਪੀੜ ‘ਿਸ਼ਵ’ ਨੂੰ ਖਾਂਦੀ ਖਾਂਦੀ ਖਾ ਗਈ​
 
ਮੇਰੇ ਨਾਮੁਰਾਦ ਇਸ਼ਕ ਦਾ ਕਿਹੜਾ ਪੜਾ ਹੈ ਆਇਆ
ਮੈਨੂੰ ਮੇਰੇ ਤੇ ਆਪ ਹੀ ਰਹਿ ਰਹਿ ਕੇ ਤਰਸ ਆਇਆ

ਮੇਰੇ ਦਿਲ ਮਾਸੂਮ ਦਾ ਕੁਝ ਹਾਲ ਇਸ ਤਰਾਂ ਹੈ
ਸੂਲੀ ਤੇ ਬੇਗੁਨਾਹ ਜਿਉਂ ਮਰੀਅਮ ਕਿਸੇ ਦਾ ਜਾਇਆ

ਇਕ ਵਕਤ ਸੀ ਕਿ ਆਪਣੇ , ਲਗਦੇ ਸੀ ਸਭ ਪਰਾਏ
ਇਕ ਵਕਤ ਹੈ ਮੈਂ ਖੁਦ ਲਈ ਅਜ ਆਪ ਹਾਂ ਪਰਾਇਆ

ਮੇਰੇ ਦਿਲ ਦੇ ਦਰਦ ਦਾ ਵੀ ਉਕਾ ਨ ਭੇਤ ਚਲਿਆਂ
ਜਿਉਂ ਜਿਉਂ ਟਕੋਰ ਕੀਤੀ ਵਧਿਆ ਸਗੋਂ ਸਵਾਇਆ

ਮੈਂ ਚਾਹੁੰਦਿਆਂ ਵੀ ਆਪ ਨੂੰ ਰੋਣੋਂ ਨਾ ਰੋਕ ਸਕਿਆ
ਆਪਣਾ ਮੈਂ ਹਾਲ ਆਪ ਨੂੰ ਆਪੇ ਜਦੋਂ ਸੁਣਾਇਆ

ਕਹਿੰਦੇ ਨੇ ਯਾਰ 'ਸ਼ਿਵ' ਦੇ ਮੁਦਤ ਹੋਈ ਹੈ ਮਰਿਆਂ
ਪਰ ਰੋਜ਼ ਆ ਕੇ ਮਿਲਦੈ ਅਜ ਤੀਕ ਉਸ ਦਾ ਸਾਇਆ !​
 
ਅੱਜ ਫੇਰ ਦਿਲ ਗਰੀਬ ਇਕ ਪਾਂਦਾ ਹੈ ਵਾਸਤਾ
ਦੇ ਜਾ ਮੇਰੀ ਕਲਮ ਨੂੰ ਇਕ ਹੋਰ ਹਾਦਸਾ

ਮੁਦਤ ਹੋਈ ਹੈ ਦਰਦ ਦਾ ਕੋਈ ਜਾਮ ਪੀਤਿਆਂ
ਪੀੜਾਂ ਚ਼ ਹੰਝੂ ਘੋਲ ਕੇ ਦੇ ਜਾ ਦੋ ਆਤਸ਼ਾ

ਕਾਗ਼ਜ ਦੀ ਕੋਰੀ ਰੀਝ ਹੈ ਚੁਪ ਚਾਪ ਵੇਖਦੀ
ਸ਼ਬਦਾਂ ਦੇ ਥਲ ਚ ਭਟਕਦਾ ਗੀਤਾਂ ਦਾ ਕਾਫ਼ਲਾ

ਟੁਰਨਾ ਮੈਂ ਚਾਹੁੰਦਾ ਪੈਰ ਵਿਚ ਕੰਡੇ ਦੀ ਲੈ ਕੇ ਪੀੜ
ਦੁਖ ਤੋਂ ਕਬਰ ਤੱਕ ਦੋਸਤਾ ਜਿੰਨਾ ਵੀ ਫਾਸਲਾ

ਆ ਬਹੁੜ 'ਸ਼ਿਵ' ਨੂੰ ਪੀੜ ਵੀ ਹੈ ਕੰਡ ਦੇ ਚਲੀ
ਰਖੀ ਸੀ ਜਿਹੜੀ ਉਸ ਨੇ ਮੁਦਤ ਤੋਂ ਦਾਸਤਾਂ​
 
ਰੋਗ ਬਣ ਕੇ ਰਹਿ ਗਿਆ
ਪਿਆਰ ਤੇਰੇ ਸ਼ਹਿਰ ਦਾ
ਮੈਂ ਮਸੀਹਾ ਵੇਖਿਆ
ਬਿਮਾਰ ਤੇਰੇ ਸ਼ਹਿਰ ਦਾ !

ਇਹ ਦੀਆਂ ਗਲੀਆਂ ਮੇਰੀ
ਚੜਦੀ ਜਵਾਨੀ ਖਾ ਲਈ
ਕਿਉਂ ਕਰਾਂ ਨ ਦੋਸਤਾ
ਸਤਿਕਾਰ ਤੇਰੇ ਸ਼ਹਿਰ ਦਾ !

ਸ਼ਹਿਰ ਤੇਰੇ ਕਦਰ ਨਹੀ
ਲੋਕਾਂ ਨੂੰ ਸੁੱਚੇ ਪਿਆਰ ਦੀ
ਰਾਤ ਨੂੰ ਖੁਲਦਾ ਹੈ ਹਰ
ਬਾਜਾਰ ਤੇਰੇ ਸ਼ਹਿਰ ਦਾ

ਫੇਰ ਮੰਜਿਲ ਵਾਸਤੇ
ਇਕ ਪੈਰ ਨ ਪੁਟਿਆ ਗਿਆ
ਇਸ ਤਰ਼ਾ ਕੁਝ ਚੁਭਿਆ
ਕੋਈ ਖਾਰ ਤੇਰੇ ਸ਼ਹਿਰ ਦਾ

ਜਿੱਥੇ ਮੋਇਆਂ ਬਾਅਦ ਵੀ
ਕਫ਼ਨ ਨਹੀ ਹੋਇਆ ਨਸੀਬ
ਕੋਣ ਪਾਗਲ ਹੁਣ ਕਰੇ
ਇਤਬਾਰ ਤੇਰੇ ਸ਼ਹਿਰ ਦਾ !

ਏਥੇ ਮੇਰੀ ਲਾਸ਼ ਤੱਕ
ਨਿਲਾਮ ਕਰ ਦਿੱਤੀ ਗਈ
ਲੱਥਿਆ ਕਰਜਾ ਨ ਫਿਰ ਵੀ
ਯਾਰ ਤੇਰੇ ਸ਼ਹਿਰ​
 
ਕੋਣ ਮੇਰੇ ਸ਼ਹਿਰ ਆ ਕੇ ਮੁੜ ਗਿਆ
ਚੰਨ ਦਾ ਸਾਰਾ ਹੀ ਚਾਨਣ ਰੁੜ ਗਿਆ

ਪੀੜ ਪਾ ਕੇ ਝਾਂਜਰਾਂ ਕਿੱਧਰ ਟੁਰੀ
ਕਿਹੜੇ ਪੱਤਨੀਂ ਗ਼ਮ ਦਾ ਮੇਲਾ ਜੁੜ ਗਿਆ

ਛੱਡ ਕੇ ਅਕਲਾਂ ਦਾ ਝਿੱਕਾ ਆਲਣਾ
ਉੜ ਗਿਆ ਹਿਜਰਾਂ ਦਾ ਪੰਛੀ ਉੜ ਗਿਆ

ਹੈ ਕੋਈ ਸੂਈ ਕੰਧੂਈ ਦੋਸਤੋ
ਵਕਤ ਦੇ ਪੈਰਾਂ ਚ ਕੰਡਾ ਪੁੜ ਗਿਆ

ਸ਼ੁਹਰਤਾਂ ਦੀ ਧੜ ਤੇ ਸੂਰਤ ਵੀ ਹੈ
ਫਿਰ ਵੀ ਖੋਰੇ ਕੀ ਹੈ ਮੇਰਾ ਥੁੜ ਗਿਆ​
 
ਮੈਂ ਕੰਡਿਆਲੀ ਥੋਰ ਵੇ ਸੱਜਣਾ
ਉੱਗੀ ਵਿੱਚ ਉਜਾੜਾਂ !
ਜਾਂ ਉਡਦੀ ਬਦਲੋਟੀ ਕੋਈ ,
ਵਰ ਗਈ ਵਿਚ ਪਹਾੜਾਂ !
ਜਾਂ ਉਹ ਦੀਵਾ ਜਿਹੜਾ ਬਲਦਾ ,
ਪੀਰਾਂ ਦੀ ਦੇਹਰੀ ਤੇ ,
ਜਾਂ ਕੋਈ ਕੋਇਲ ਕੰਠ ਜਿਦੇ ਦੀਆਂ ,
ਸੂਤੀਆਂ ਜਾਵਣ ਨਾੜਾਂ !
ਜਾਂ ਚੰਬੇ ਦੀ ਡਾਲੀ ਕੋਈ ,
ਜੋ ਬਾਲਣ ਬਣ ਜਾਏ ,
ਜਾਂ ਮਰੂਏ ਦਾ ਫੁੱਲ ਬਸੰਤੀ ,
ਜੋ ਠੁੰਗ ਜਾਣ ਗੁਟਾਰਾਂ !
ਜਾਂ ਕੋਈ ਬੋਟ ਕਿ ਜਿਸ ਦੇ ਹਾਲੇ
ਨੈਣ ਨਹੀ ਸਨ ਖੁੱਲੇ
ਮਾਰਿਆ ਮਾਲੀ ਕੱਸ ਗੁਲੇਲਾ
ਲੈ ਦਾਖਾਂ ਦੀਆਂ ਆੜਾਂ !
ਮੈਂ ਕੰਡਿਆਲੀ ਥੋਰ ਵੇ ਸੱਜਣਾ ,
ਉੱਗੀ ਕਿਤੇ ਕੁਰਾਹੇ !
ਨਾ ਕਿਸੇ ਮਾਲੀ ਸਿੰਜਿਆ ਮੈਨੂੰ ,
ਨਾ ਕੋਈ ਸਿੰਜਣਾ ਚਾਹੇ !
ਯਾਦ ਤੇਰੀ ਦੇ ਉੱਚੇ ਮਹਿਲੀਂ ,
ਮੈਂ ਬੈਠੀ ਪਈ ਰੋਵਾਂ ,
ਹਰ ਦਰਵਾਜੇ ਲੱਗਾ ਪਹਿਰਾ,
ਆਵਾਂ ਕਿਹੜੇ ਰਾਹੇ ?
ਮੈਂ ਉਹ ਚੰਦਰੀ ਜਿਸ ਦੀ ਡੋਲੀ ,
ਲੁੱਟ ਲਈ ਆਪ ਕੁਹਾਰਾਂ ,
ਬੰਨਣ ਦੀ ਥਾਂ ਬਾਬਲ ਜਿਸ ਦੇ ,
ਆਪ ਕਲੀਰੇ ਲਾਹੇ !
ਕੂਲੀ ਪੱਟ ਉਮਰ ਦੀ ਚਾਦਰ
ਹੋ ਗਈ ਲੀਰਾਂ ਲੀਰਾਂ
ਤਿੜਕ ਗਏ ਵੇ ਢੋਵਾਂ ਵਾਲੇ
ਪਲੰਘ ਵਸਲ ਲਈ ਡਾਹੇ !
ਮੇਂ ਕੰਡਿਆਲੀ ਥੋਰ ਵੇ ਸੱਜਣਾ ,
ਉੱਗੀ ਵਿਚ ਜੋ ਬੇਲੇ ,
ਨਾ ਕੋਈ ਮੇਰੇ ਛਾਂਵੇ ਬੈਠੇ ,
ਨਾ ਪੱਤ ਖ਼ਾਵਣ ਲੇਲੇ !
ਮੈਂ ਰਾਜੇ ਦੀ ਬਰਦੀ ਅੜਿਆ ,
ਤੂੰ ਰਾਜੇ ਦਾ ਜਾਇਆ ,
ਤੂਹਿਓਂ ਦਸ ਵੇ ਮੋਹਰਾਂ ਸਾਹਵੇਂ
ਮੁੱਲ ਕੀਹ ਖੋਵਣ ਧੇਲੇ ?
ਸਿਖਰ ਦੁਪਹਿਰਾਂ ਜੇਠ ਦੀਆਂ ਨੂੰ
ਸਾਉਣ ਕਿਵੇਂ ਮੈਂ ਆਖਾਂ
ਚੋਹੀਂ ਕੂਟੀ ਭਾਵੇਂ ਲੋਗਣ
ਲੱਖ ਤੀਆਂ ਦੇ ਮੇਲੇ !
ਤੇਰੀ ਮੇਰੀ ਪੀ੍ਤ ਦਾ ਅੜਿਆ
ਉਹੀਓ ਹਾਲ ਸੂ ਹੋਇਆ,
ਜਿਉਂ ਚਕਵੀ ਪਹਿਚਾਣ ਨਾ ਸਕੇ
ਚੰਨ ਚੜਿਆ ਦਿਹੁੰ ਵੇਲੇ !
ਮੈਂ ਕੰਡਿਆਲੀ ਥੋਰ ਵੇ ਸੱਜਣਾ ,
ਉੱਗੀ ਵਿਚ ਜੋ ਬਾਗਾਂ !
ਮੇਰੇ ਮੁੱਢ ਬਣਾਈ ਵਰਮੀ
ਕਾਲੇ ਫ਼ਨੀਅਰ ਨਾਗਾਂ !
ਮੈਂ ਮੁਰਘਾਈ ਮਾਨਸਰਾਂ ਦੀ
ਜੋ ਫੜ ਲਈ ਕਿਸੇ ਸ਼ਿਕਰੇ
ਜਾਂ ਕੋਈ ਲਾਲੀ ਪੈਰ ਸੰਧੂਰੀ
ਨੋਚ ਲਏ ਜਿਦੇ ਕਾਗਾਂ !
ਜਾਂ ਸੱਸੀ ਦੀ ਭੈਣ ਵੇ ਦੂਜੀ
ਕੰਮ ਜਿਦਾ ਬਸ ਰੋਣਾ
ਲੁਟ ਖੜਿਆ ਜਿਦਾ ਪੁਨੂੰ ਹੋਤਾਂ
ਪਰ ਆਈਆਂ ਨਾ ਜਾਗਾਂ !
ਬਾਗਾਂ ਵਾਲਿਆ ਤੇਰੇ ਬਾਗੀਂ
ਹੁਣ ਜੀ ਨਹੀਓ ਲਗਦਾ ,
ਖਲੀ-ਖਲੋਤੀ ਮੈਂ ਵਾੜਾਂ ਵਿਚ
ਸੋ ਸੋ ਦੁਖੜੇ ਝਾਗਾਂ !​
 
ਮੈ ਅਧੂਰੇ ਗੀਤ ਦੀ ਇਕ ਸਤਰ ਹਾਂ
ਮੈਂ ਅਪੈਰੀ-ਪੈੜ ਦਾ ਇਕ ਸਫਰ ਹਾਂ

ਇਸ਼ਕ ਨੇ ਜੋ ਕੀਤੀਆਂ ਬਰਬਾਦੀਆਂ
ਮੈ ਉਹਨਾ ਬਰਬਾਦੀਆਂ ਦੀ ਸਿਖਰ ਹਾਂ

ਮੈ ਤੇਰੀ ਮਹਿਫ਼ਲ ਦਾ ਬੁਝਿਆ ਇਕ ਚਿਰਾਗ
ਮੈ ਤੇਰੇ ਹੋਠਾਂ ਚੋਂ ਕਿਰਿਆ ਜਿਕਰ ਹਾਂ

ਇਕ ਕੱਲੀ ਮੋਤ ਹੈ ਜਿਸਦਾ ਇਲਾਜ
ਚਾਰ ਦਿਨ ਦੀ ਜਿੰਦਗੀ ਦਾ ਫ਼ਿਕਰ ਹਾਂ

ਜਿਸ ਨੇ ਮੈਨੂੰ ਵੇਖ ਕੇ ਨ ਵੇਖਿਆ
ਮੈ ਉਹਦੇ ਨੈਣਾਂ ਦੀ ਗੁੰਗੀ ਨਜ਼ਰ ਹਾਂ

ਮੈਂ ਤਾਂ ਬਸ ਆਪਣਾ ਹੀ ਚਿਹਰਾ ਵੇਖਿਐ
ਮੈਂ ਵੀ ਇਸ ਦੁਨੀਆਂ ਚ ਕੈਸਾ ਬਸ਼ਰ ਹਾਂ

ਕਲ ਕਿਸੇ ਸੁਣਿਆ ਹੈ ਸ਼ਿਵ ਨੂੰ ਕਹਿੰਦਿਆਂ
ਪੀੜ ਲਈ ਹੋਇਆ ਜਹਾਂ ਵਿੱਚ ਨਸ਼ਰ ਹਾਂ !​
 
ਮੈਂਨੂੰ ਤਾਂ ਮੇਰੇ ਦੋਸਤਾ
ਮੇਰੇ ਗ਼ਮ ਨੇ ਮਾਰਿਆ !
ਹੈ ਝੂਠੀ ਤੇਰੀ ਦੋਸਤੀ ,
ਦੇ ਦਮ ਨੇ ਮਾਰਿਐ !

ਮੈਨੂੰ ਤੇ ਜੇਠ ਹਾੜ ਤੇ
ਕੋਈ ਨਹੀ ਗਿਲਾ ,
ਮੇਰੇ ਚਮਨ ਨੂੰ ਚੇਤ ਦੀ ,
ਸ਼ਬਨਮ ਨੇ ਮਾਰਿਐ !

ਮੱਸਿਆ ਦੀ ਕਾਲੀ ਰਾਤ ਦਾ ,
ਕੋਈ ਨਹੀ ਕਸੂਰ,
ਸਾਗਰ ਨੂੰ ਉਹਦੀ ਆਪਣੀ ,
ਪੂਨਮ ਨੇ ਮਾਰਿਐ !

ਇਹ ਕੋਣ ਹੈ ਜੋ ਮੋਤ ਨੂੰ ,
ਬਦਨਾਮ ਕਰ ਰਿਹੈ ?
ਇਨਸਾਨ ਨੂੰ ਇਨਸਾਨ ਦੇ ,
ਜਨਮ ਨੇ ਮਾਰਿਐ !

ਚੜਿਆ ਸੀ ਜਿਹੜਾ ਸੂਰਜ ,
ਡੂਬਣਾ ਸੀ ਉਸ ਜਰੂਰ
ਕੋਈ ਝੂਠ ਕਹਿ ਰਿਹਾ ਹੈ ,
ਕਿ ਪੱਛਮ ਨੇ ਮਾਰਿਐ !

ਮੰਨਿਆ ਕਿ ਮੋਇਆਂ ਮਿੱਤਰਾਂ
ਦਾ ਗ਼ਮ ਵੀ ਮਾਰਦੈ ,
ਬਹੁਤਾ ਪਰ ਇਸ ਦਿਖਾਵੇ ਦੇ ,
ਮਾਤਮ ਨੇ ਮਾਰਿਐ !

ਕਾਤਿਲ ਕੋਈ ਦੁਸ਼ਮਣ ਨਹੀਂ ,
ਮੈਂ ਠੀਕ ਆਖਦਾਂ ,
'ਸ਼ਿਵ' ਨੂੰ ਤਾਂ 'ਸ਼ਿਵ' ਦੇ
ਆਪਣੇ ਮਹਿਰਮ ਨੇ ਮਾਰਿਐ !​
 
ਰਾਤ ਗਈ ਕਰ ਤਾਰਾ ਤਾਰਾ
ਰੋਇਆ ਦਿਲ ਦਾ ਦਰਦ ਅਧਾਰਾ

ਰਾਤੀ ਈਕਣ ਸੜਿਆ ਸੀਨਾ
ਅੰਬਰ ਤੱਪ ਗਿਆ ਚੰਗਿਆੜਾ

ਅੱਖਾਂ ਹੋਇਆਂ ਹੰਝੂ ਹੰਝੂ
ਦਿਲ ਦਾ ਸ਼ੀਸਾ ਪਾਰਾ ਪਾਰਾ

ਹੁਣ ਤਾਂ ਮੇਰੇ ਦੋ ਹੀ ਸਾਥੀ
ਇਕ ਹੌਕਾਂ ਇਕ ਹੰਝੂ ਖਾਰਾ

ਮੈਂ ਬੂੱਝੇ ਦੀਵੇ ਦਾ ਧੂਆਂ
ਕਿੰਝ ਕਰਾਂ ਰੋਸ਼ਨ ਦੁਆਰਾ

ਮਰਨਾ ਚਾਹਿਆ ਮੌਤ ਨਾ ਆਈ
ਮੌਤ ਵੀ ਮੈਨੂੰ ਦੇ ਗਈ ਲਾਰਾ

ਨ ਛੱਡ ਮੇਰੀ ਨਬਜ਼ ਮਸੀਹਾ
ਗਮ ਦਾ ਮਗਰੋਂ ਕੌਣ ਸਹਾਰਾ !​
 
ਉਹ ਸ਼ਹਿਰ ਸੀ , ਜਾਂ ਪਿੰਡ ਸੀ
ਇਹਦਾ ਤੇ ਮੈਨੂੰ ਪਤਾ ਨਹੀ
ਪਰ ਇਹ ਕਹਾਣੀ ਇਕ ਕਿਸੇ
ਮੱਧ -ਵਰਗ ਜਿਹੇ ਘਰ ਦੀ ਹੈ
ਜਿਸ ਦੀਆਂ ਇੱਟਾਂ ਦੇ ਵਿਚ
ਸਦਿਆਂ ਪੁਰਾਣੀ ਘੁਟਣ ਸੀ
ਤੇ ਜਿਸਦੇ ਥਿੰਦੀ ਚੁਲ ਤੇ
ਮਾਵਾਂ ਦਾ ਦੁੱਧ ਸੀ ਰਿਝੱਦਾ
ਨੂੰਹਾ ਧੀਆਂ ਦੇ ਲਾਲ ਚੂੜੇ
ਦੋ ਕੁ ਦਿਨ ਲਈ ਛਣਕਦੇ
ਤੇ ਦੋ ਕੁ ਦਿਨ ਲਈ ਚਮਕਦੇ
ਤੇ ਫੇਰ ਮੈਲੇ ਜਾਪਦੇ

ਤੇ ਉਸ ਘਰ ਦੇ ਕੁਝ ਕੁ ਜੀਅ
ਹੁੱਕਿਆਂ ਚ ਫਿਕਰ ਫੂਕਦੇ
ਜਾਂ ਨੀੱਤ ਨੇਮੀ ਵਾਚਦੇ
ਪੱਗਾਂ ਦੀ ਇੱਜਤ ਵਾਸਤੇ
ਉਹ ਰਾਤ ਸਾਰੀ ਜਾਗਦੇ !

ਏਸੇ ਹੀ ਘਰ ਉਹਦੇ ਜਿਹਨ ਵਿੱਚ
ਇਕ ਫੁੱਲ ਸੂਹਾ ਉੱਗਿਆ
ਤੇ ਉਦੋਂ ਉਸਦੀ ਉਮਰ ਵੀ
ਸੂਹੇ ਫੁੱਲਾਂ ਦੀ ਹਾਣ ਸੀ
ਤੇ ਤਿਤਲੀਆਂ ਦੇ ਪਰਾਂ ਦੀ
ਉਸਨੂੰ ਬਢੀ ਪਹਿਚਾਣ ਸੀ !
ਉਦੋਂ ਉਸਦੀ ਬਸ ਸੋਚ ਵਿਚ
ਫੁੱਲਾਂ ਦੇ ਰੁੱਖ ਸੀ ਉੱਗਦੇ
ਜਾਂ ਖੰਭਾਂ ਵਾਲੇ ਨੀਲ ਘੋੜੇ
ਅੰਬਰਾਂ ਵਿਚ ਉੱਡਦੇ !
ਤੇ ਫਿਰ ਉਹਦੇ ਨੈਣਾਂ ਦੇ ਵਿਚ
ਇਕ ਦਿਨ ਕੁੜੀ ਇਕ ਉੱਗ ਪਈ
ਜੋ ਉਹਦੇ ਨੈਣਾਂ ਚੋਂ
ਇਕ ਸੂ਼ਰਜ ਦੇ ਵਾਕਣ ਚੜੀ ਸੀ
ਤੇ ਕਿਸੇ ਹੀ ਹੋਰ ਦੇ
ਨੈਣਾ ਚ ਜਾ ਕੇ ਡੁੱਬ ਗਈ !


ਹੁਣ ਸਦਾ ਉਹਦੀ ਸੋਚ ਵਿਚ
ਦਰਦਾਂ ਦਾ ਬੂਟਾ ਉੱਗਦਾ
ਤੇ ਪੱਤਾ ਪੱਤਾ ਓਸਦਾ
ਕਾਲੀ ਹਵਾ ਵਿਚ ਉੱਡਦਾ !
ਹੁਣ ਉਹ ਆਪਣੇ ਦੁੱਖਾਂ ਨੂੰ
ਦੇਵਤੇ ਕਹਿੰਦਾ ਸਦਾ
ਤੇ ਲੋਕਾਂ ਨੂੰ ਆਖਦਾ
ਦੁਖਾਂ ਦੀ ਪੂਜਾ ਕਰੋ !


ਤੇ ਫੇਰ ਉਹਦੀ ਕਲਮ ਵਿਚ
ਗੀਤਾਂ ਦੇ ਬੂਟੇ ਉੱਗ ਪਏ
ਜੋ ਸ਼ੁਹਰਤੇਂ ਦੇ ਮੋਢਿਆਂ ਤੇ
ਬੈਠ ਘਰ ਘਰ ਪੁੱਜ ਗਏ !
ਇਕ ਦਿਨ ਉਹਦਾ ਕੋਈ ਗੀਤ ਇਕ
ਰਾਜ-ਦਰਬਾਰੇ ਗਿਆ
ਓਸ ਮੁਲਕ ਦੇ ਬਾਦਸ਼ਾਹ ਨੇ
ਓਸ ਨੂੰ ਵਾਹ-ਵਾਹ ਕਿਹਾ
ਤੇ ਸਾਰਿਆਂ ਗੀਤਾਂ ਦਾ ਮਿਲ ਕੇ
ਪੰਜ ਮੁਹਰਾਂ ਮੁੱਲ ਪਿਆ !

ਹੁਣ ਬਾਦਸ਼ਾਹ ਇਹ ਸਮਝਦਾ
ਇਹ ਗੀਤ ਸ਼ਾਹੀ ਗੀਤ ਹੈ
ਤੇ ਰਾਜ-ਘਰ ਦਾ ਮੀਤ ਹੈ
ਤੇ ਪੰਜ ਮੁਹਰਾਂ ਲੈਣ ਪਿਛੋਂ
ਲਹੂ ਇਸਦਾ ਸੀਤ ਹੈ !

ਪਰ ਇਕ ਦਿਨ ਉਸ ਰਾਜ-ਪਥ ਤੇ
ਇਕ ਨਾਅਰਾ ਵੇਖਿਆ
ਤੇ ਸੱਚ ਉਸਦਾ ਸੇਕਿਆ
ਉਸ ਮਾਂ ਨੂੰ ਰੋਂਦਾ ਵੇਖਿਆ
ਤੇ ਬਾਪ ਰੋਂਦਾ ਵੇਖਿਆ
ਤੇ ਬਾਦਸ਼ਾਹ ਨੂੰ ਓਸ ਪਿਛੋਂ
ਗੀਤ ਨਾ ਕੋਈ ਵੇਚਿਆ
ਤੇ ਪਿੰਡ ਦੀਆਂ ਸਭ ਮੈਲੀਆਂ
ਝੂੱਗੀਆਂ ਨੂੰ ਮੱਥਾ ਟੇਕਿਆ !

ਹੁਣ ਉਹਦੇ ਮੱਥੇ ਚ
ਤਲਵਾਰਾਂ ਦਾ ਜੰਗਲ ਉੱਗ ਪਿਆ
ਉਹ ਸੀਸ ਤਲੀ ਤੇ ਰਖ ਕੇ
ਤੇ ਰਾਜ-ਘਰ ਵੱਲ ਤੁਰ ਪਿਆ !
ਹੁਣ ਬਾਦਸ਼ਾਹ ਨੇ ਆਖਿਆ
ਇਹ ਗੀਤ ਨਹੀ ਗ਼ਧਾਰ ਹੈ !
ਤੇ ਬਾਦਸ਼ਾਹ ਦੇ ਦੇ ਪਿਠੂਆਂ ਨੇ
ਆਖਿਆ ਬਦਕਾਰ ਹੈ
ਤੇ ਓਸਦੇ ਪਿਛੋਂ ਮੈਂ ਸੁਣਿਆਂ
ਬਾਦਸ਼ਾਹ ਬਿਮਾਰ ਹੈ
ਪਰ ਬਾਦਸ਼ਾਹ ਦਾ ਯਾਰ ਹੁਣ
ਲੋਕਾਂ ਦਾ ਕਹਿੰਦੇ ਯਾਰ ਹੈ !
ਇਹ ਮੈਨੂੰ ਪਤਾ ਨਹੀ
ਇਹ ਕਹਾਣੀ ਇਸ ਦੀ ਹੈ
ਪਰ ਖ਼ੂਬਸੂਰਤ ਬੜੀ ਹੈ
ਚਾਹੇ ਕਹਾਣੀ ਜਿਸ ਦੀ ਹੈ !​
 
ਰੋਜ ਜਦ ਆਥਣ ਦਾ ਤਾਰਾ
ਅੰਬਰਾਂ ਤੇ ਚੜੇਗਾ
ਕੋਈ ਯਾਦ ਤੈਨੂੰ ਕਰੇਗਾ !
ਪਰਦੇਸ ਵੱਸਣ ਵਾਲਿਆ !

ਯਾਦ ਕਰ ਕੇ ਤੈਂਡੜੈਂ
ਠੁਕਰਾਈ ਹਾਸੇ ਦੀ ਆਵਾਜ ,
ਜਿਗਰ ਮੇਰਾ ਹਿਜਰ ਦੇ
ਸੱਕਾਂ ਦੀ ਅੱਗ ਵਿਚ ਸੜੇਗਾ !
ਪਰਦੇਸ ਵੱਸਣ ਵਾਲਿਆ !

ਤੇਰੇ ਤੇ ਮੇਰੇ ਵਾਕਣਾਂ
ਹੀ ਫੂਕ ਦਿੱਤਾ ਜਾਏਗਾ ,
ਜੋ ਯਾਰ ਸਾਡੀ ਮੋਤ ਤੇ
ਆ ਮਰਸੀਆ ਵੀ ਪੜੇਗਾ !
ਪਰਦੇਸ ਵੱਸਣ ਵਾਲਿਆ !

ਗਰਮ ਸਾਹਵਾਂ ਦੇ ਸਮੁੰਦਰ
ਵਿਚ ਗਰ਼ਕ ਜਾਏਗਾ ਦਿਲ ,
ਕੋਣ ਇਹਨੂੰ ਨੂਹ ਦੀ
ਕਸ਼ਤੀ ਦੇ ਤੀਕਣ ਖੜੇਗਾ ?
ਪਰਦੇਸ ਵੱਸਣ ਵਾਲਿਆ !

ਧਰਤ ਦੇ ਮੱਥੇ
ਤੇ ਟੰਗੀ ਅਰਸ਼ ਦੀ ਕੁੱਨੀ ਸਿਆਹ ,
ਪਰ ਕੁਲਹਿਣਾ ਨੈਣ
ਸਮਿਆਂ ਦਾ ਅਸਰ ਕੁਝ ਕਰੇਗਾ !
ਪਰਦੇਸ ਵੱਸਣ ਵਾਲਿਆ !

ਪਾਲਦੇ ਬੇ-ਸ਼ੱਕ ਭਾਵੇਂ
ਕਾਗ ਨੇ ਕੋਇਲਾਂ ਦੇ ਬੋਟ ,
ਪਰ ਨਾ ਤੇਰੇ ਬਾਝ
ਮੇਰੀ ਜਿੰਦਗੀ ਦਾ ਸਰੇਗਾ !
ਪਰਦੇਸ ਵੱਸਣ ਵਾਲਿਆ !

ਲੱਖ ਭਾਵੇਂ ਛੁੰਗ ਕੇ
ਚੱਲਾਂ ਮੈ ਲਹਿੰਗਾ ਸਬਰ ਦਾ ,
ਯਾਦ ਤੇਰੀ ਦੇ ਕਰਿਰਾਂ
ਨਾਲ ਜਾ ਹੀ ਅੜੇਗਾ !
ਪਰਦੇਸ ਵੱਸਣ ਵਾਲਿਆ !

ਬਖਸ਼ ਦਿੱਤੀ ਜਾਏਗੀ
ਤੇਰੇ ਜਿਸਮ ਦੀ ਸਲਤਨਤ
ਚਾਦੀਂ ਦੇ ਬੁਣਕੇ ਜਾਲ
ਤੇਰਾ ਦਿਲ-ਹੁਮਾ ਜੋ ਫੜੇਗਾ !
ਪਰਦੇਸ ਵੱਸਣ ਵਾਲਿਆ !

ਰੋਜ ਜਦ ਆਥਣ ਦਾ ਤਾਰਾ
ਅੰਬਰਾਂ ਤੇ ਚੜੇਗਾ
ਕੋਈ ਯਾਦ ਤੈਨੂੰ ਕਰੇਗਾ !
ਪਰਦੇਸ ਵੱਸਣ ਵਾਲਿਆ !​
 
ਗ਼ਮਾਂ ਦੀ ਰਾਤ ਲੰਮੀ ਏ
ਜਾਂ ਮੇਰੇ ਗੀਤ ਲੰਮੇ ਨੇ ।
ਨਾ ਭੈਡ਼ੀ ਰਾਤ ਮੁਕਦੀ ਏ,
ਨਾ ਮੇਰੇ ਗੀਤ ਮੁਕਦੇ ਨੇ ।

ਇਹ ਸਰ ਕਿੰਨੇ ਕੁ ਡੂੰਘੇ ਨੇ
ਕਿਸ ਨੇ ਹਾਥ ਨਾ ਪਾਈ,
ਨਾ ਬਰਸਾਤਾਂ ਚ ਚਡ਼੍ਹਦੇ ਨੇ
ਤੇ ਨਾ ਔਡ਼ਾਂ ’ਚ ਸੁੱਕਦੇ ਨੇ ।

ਮੇਰੇ ਹੱਡ ਵੀ ਅਵੱਲੇ ਨੇ
ਜੋ ਅੱਗ ਲਾਇਆਂ ਨਹੀਂ ਸਡ਼ਦੇ
ਨੇ ਸਡ਼ਦੇ ਹਉਕਿਆਂ ਦੇ ਨਾਲ
ਹਾਵਾਂ ਨਾਲ ਧੁਖਦੇ ਨੇ ।

ਇਹ ਫੱਟ ਹਨ ਇਸ਼ਕ ਦੇ
ਇਹਨਾਂ ਦੀ ਯਾਰੋ ਕੀ ਦਵਾ ਹੋਵੇ,
ਇਹ ਹੱਥ ਲਾਇਆਂ ਵੀ ਦੁਖਦੇ ਨੇ
ਮਲ੍ਹਮ ਲਾਇਆਂ ਵੀ ਦੁਖਦੇ ਨੇ ।

ਜੇ ਗੋਰੀ ਰਾਤ ਹੈ ਚੰਨ ਦੀ
ਤਾਂ ਕਾਲੀ ਰਾਤ ਹੈ ਕਿਸ ਦੀ ?
ਨਾ ਲੁਕਦੈ ਤਾਰਿਆਂ ਵਿੱਚ ਚੰਨ
ਨਾ ਤਾਰੇ ਚੰਨ ’ਚ ਲੁਕਦੇ ਨੇ ।
 
ਨੀ ਜਿੰਦੇ ਤੇਰਾ ਯਾਰ,
ਮੈਂ ਤੈਨੂੰ ਕਿੰਜ ਮਿਲਾਵਾਂ !
ਕਿੱਥੋਂ ਨੀ ਮੈਂ ਸ਼ੱਤਬਰਗੇ ਦੀ,
ਤੈਨੂੰ ਮਹਿਕ ਪਿਆਵਾਂ !

ਕਿਹੜੀ ਨਗਰੀ 'ਚ ਤੇਰੇ ਚੰਨ ਦੀ-
ਡਲੀ ਵੱਸਦੀ ਹੈ ਜਿੰਦੇ ?
ਕਿੱਤ ਵੱਲੇ ਨੀ ਅਜ ਨੀਝਾਂ ਦੇ-
ਮੈਂ ਕਾਗ ਉਡਾਵਾਂ ?

ਚੰਗਾ ਹੈ ਹਸ਼ਰ ਤੱਕ ਨਾ ਮਿਲੇ
ਮੋਤੀਆਂ ਵਾਲਾ,
ਦੂਰੋਂ ਹੀ ਸ਼ਬਦ ਭੇਹਰੀ ਦਾ
ਲੱਗਦਾ ਹੈ ਸੁਹਾਵਾਂ !

ਅੱਸੂ 'ਚ ਤਾਂ ਫੁੱਲ ਸਣ ਦੇ ਵੀ-
ਲੱਗਦੇ ਨੀ ਪਿਆਰੇ,
ਰੱਕੜਾਂ 'ਚ ਨਿਆਮਤ ਨੇ,
ਕਰੀਰਾਂ ਦੀਆਂ ਛਾਵਾਂ !

ਜ਼ਿੰਦਗੀ ਦੀ ਨਦੀ ਕੰਢੇ ਤੇ,
ਉੱਮੀਦ ਦਾ ਐਰਾ,
ਸੁੱਕ ਸੜ ਕੇ ਕਈ ਵਾਰ ਵੀ
ਹੋ ਜਾਂਦਾ ਹੈ ਲੈਰਾ !

ਅਕਸਰ ਹੀ ਕਈ ਵਾਰ
ਇਵੇਂ ਹੁੰਦਾ ਹੈ ਜਿੰਦੇ,
ਨਹਿਰੀ ਤੋਂ ਫਸਲ ਚੰਗੀ ਵੀ
ਦੇ ਜਾਂਦਾ ਹੈ ਮੈਰਾ !
ਸੌ ਸਾਲ ਜਦੋਂ ਗੁਜ਼ਰੇ
ਤਾਂ ਫੁੱਲ ਬਾਂਸ ਨੂੰ ਲਗਦੈ,
ਸੁਰਖ਼ਾਬ ਹੁਨਾਲੇ 'ਚ ਨੀ-
ਹੋ ਜਾਂਦਾ ਹੈ ਬਹਿਰਾ !

ਇਕ ਸੁਲਫੇ ਦੀ ਬੱਸ ਲਾਟ ਹੈ
ਜ਼ਿੰਦਗੀ 'ਚ ਮੁਹੱਬਤ;
ਬਸ ਗ਼ਮ ਦੇ ਮਲੰਗਾਂ ਦੀ
ਹਯਾਤੀ ਹੈ ਇਹ ਦੈਰਾ !

ਸੁਣਿਆ ਹੈ ਮਧੂ-ਮੱਖੀਆਂ ਦੀ
ਇਕ ਹੁੰਦੀ ਹੈ ਰਾਣੀ,
ਭਰਪੂਰ ਜਵਾਨੀ 'ਚ ਜਦੋਂ
ਲੰਭਦੀ ਹੈ ਹਾਣੀ,
ਉੱਡ ਪੈਂਦੀ ਹੈ ਖੱਗੇ ਚੋਂ ਨਿਕਲ
ਵੱਲ ਅਗਾਸਾਂ,
ਉੱਡਦੀ ਹੈ ਉਹਦੇ ਪਿੱਛੇ ਨੀ-
ਨਰ-ਮੱਖੀਆਂ ਦੀ ਢਾਣੀ ।

ਜਿਹੜਾ ਵੀ ਵਣਜ ਕਰਦਾ ਹੈ
ਉਹਦੀ ਕੁੱਖ ਦਾ ਨੀ ਜਿੰਦੇ
ਮੁੱਕ ਜਾਂਦਾ ਹੈ ਉਹਦੇ ਨੈਣਾਂ ਚੋਂ
ਜ਼ਿੰਦਗਾਨੀ ਦਾ ਪਾਣੀ !
ਕੁੱਖਾਂ ਦਾ ਵਣਜ ਕਰਨਾ-
ਕੋਈ ਪਿਆਰ ਨਹੀਂ ਹੈ,
ਇਸ ਤੋਂ ਤਾਂ ਬੜੀ ਲੰਮੀ ਹੈ
ਇਸ਼ਕੇ ਦੀ ਕਹਾਣੀ !

ਤਕਦੀਰ ਦੀ ਹਰ ਰਾਤ 'ਚ
ਇਕ ਕੁਤਬ ਸਿਤਾਰਾ,
ਜ਼ਿੰਦਗੀ ਦੇ ਮਲਾਹਾਂ ਨੂੰ
ਦੇਂਦਾ ਹੈ ਸਹਾਰਾ !
ਤਕਦੀਰ ਦੀ ਤਕਦੀਰ ਹੈ
ਜੇ ਬੇੜੀ ਗ਼ਰਕ ਜਾਏ,
ਮਲਾਹਾਂ ਦਾ ਹੈ ਦੋਸ਼
ਜੇ ਲੱਭੇ ਨਾ ਕਿਨਾਰਾ !

ਨਾ ਸੋਚ ਕਿ ਹਰ ਡਾਚੀ ਦੀ-
ਜੇ ਨਜਰ ਬਦਲ ਜਾਏ,
ਹੋਵੇਗਾ ਕਿਵੇਂ-
ਮਾਰੂਥਲਾਂ ਦਾ ਨੀ ਗੁਜ਼ਾਰਾ !
ਤਕਦੀਰ ਤੇ ਤਕਦੀਰ ਦਾ
ਕੁਝ ਹੈ ਰਿਸ਼ਤਾ,
ਉੱਗ ਆਏ ਜਿਵੇਂ

ਰੁੱਖ ਤੇ ਕੋਈ ਰੁੱਖ ਵਿਚਾਰਾ ।
ਪਰ ਠੀਕ ਹੈ ਕੋਈ ਥੋਰ੍ਹਾਂ ਨੂੰ
ਕਿਉਂ ਵਾੜ ਕਰੇਗਾ !
ਕੋਈ ਭੋਰ ਭਲਾ ਕੰਢਿਆਂ ਤੇ
ਕਿਊਂ ਜੀਭ ਧਰੇਗਾ !
ਮੇਰੇ ਦਿਲ ਦੇ ਬੀਆਬਾਨ 'ਚ
ਉੱਗਿਆ ਹੈ ਕਿਓੜਾ,
ਹੈਰਾਨ ਹਾਂ ਬਿਰਹੋਂ ਦੀ ਤਪਸ਼
ਕਿੱਦਾਂ ਜਰੇਗਾ !

ਮੇਰਾ ਇਸ਼ਕ ਹੈ ਥੇਹਾਂ ਤੇ ਨੀ
ਇੱਟ-ਸਿੱਟ ਦੀ ਬਰੂਟੀ
ਸੁੱਕੇ ਗੀ ਨਾ ਬਦਖ਼ਪਤ
ਨਾ ਇੱਜੜ ਹੀ ਚਰੇਗਾ !
ਲੱਗ ਜਾਏ ਨੀ ਲੱਖ ਵਾਰ
ਮੇਰੇ ਨੈਣਾਂ ਨੂੰ ਉੱਲੀ,
ਮੇਰਾ ਸਿਦਕ ਉਹਦੇ ਰਾਹਾਂ ਤੇ
ਰੋ ਰੋ ਕੇ ਮਰੇਗਾ !

ਹੋ ਜਾਏਗੀ ਇਕ ਰੋਜ਼ ਸਬਜ਼-
ਦਿਲ ਦੀ ਫਲਾਹੀ,
ਬੰਜਰ ਵੀ ਮੁੱਕਦਰ ਦਾ ਨੀ-
ਹੋ ਜਾਏ ਗਾ ਚਾਹੀ !
ਹੈ ਆਸ ਮੇਰੇ ਹੋਠਾਂ ਦੀ-
ਕਚਨਾਰ ਦੀ ਛਾਵੇਂ;
ਸਸਤਾਣ ਗੇ ਮੁਸਕਾਨਾਂ ਦੇ
ਬੇਅੰਤ ਹੀ ਰਾਹੀ !

ਮੁੰਜਰਾਂ 'ਚ ਜਿਸਮ ਦੀ
ਜਦ ਮਹਿਕ ਰਚੇਗੀ,
ਇਹ ਧਰਤ ਮੇਰੇ ਇਸ਼ਕ ਦੀ
ਦੇਵੇ ਗੀ ਗਵਾਹੀ !
ਨੱਚੇਗੀ ਖੁਸ਼ੀ ਦਿਲ ਦੇ ਪਿੜੀਂ
ਮਾਰ ਦਮਾਮੇ,
ਵਿਛੜੇ ਗਾ ਨਾ ਮੁੜ-
ਤੇਰਾ ਕਦੀ ਤੇਰੇ ਤੋਂ ਮਾਹੀ ।
 
ਕੀ ਪੁਛਦੇ ਓ ਹਾਲ ਫਕੀਰਾਂ ਦਾ
ਸਾਡਾ ਨਦਿਯੋਂ ਵਿਛਡ਼੍ਏ ਨੀਰਾਂ ਦਾ
ਸਾਡਾ ਹਂਜ ਦੀ ਜੂਨੇ ਆਯਾਂ ਦਾ
ਸਾਡਾ ਦਿਲ ਜਲਯਾਂ ਦਿਲ੍ਗੀਰਾਂ ਦਾ.
ਸਾਣੂਂ ਲਖਾਂ ਦਾ ਤਨ ਲਭ ਗਯਾ
ਪਰ ਇਕ ਦਾ ਮਨ ਵੀ ਨ ਮਿਲਯਾ
ਕ੍ਯਾ ਲਿਖਯਾ ਕਿਸੇ ਮੁਕੱਦਰ ਸੀ
ਹਥਾਂ ਦਿਯਾਂ ਚਾਰ ਲਕੀਰਾਂ ਦਾ.
ਤਕਦੀਰ ਤਾਂ ਅਪਨੀ ਸੌਂਕਣ ਸੀ
ਤਦਬੀਰਾਂ ਸਾਥੋਂ ਨਾ ਹੋਈਯਾਂ
ਨਾ ਝਂਗ ਛੁਟਿਯਾ, ਨ ਕਾਣ ਪਾਟੇ
ਝੁਂਡ ਲਾਂਘ ਗਿਯਾ ਇਂਜ ਹੀਰਾਂ ਦਾ.
ਮੇਰੇ ਗੀਤ ਵੀ ਲੋਕ ਸੁਣੀਂਦੇ ਨੇ
ਨਾਲੇ ਕਾਫਿਰ ਆਖ ਸਦੀਂਦੇ ਨੇ
ਮੈਂ ਦਰ੍ਦ ਨੂਂ ਕਾਬਾ ਕਹ ਬੈਠਾ
ਰਬ ਨਾਂ ਰਖ ਬੈਠਾ ਪੀਡਾਂ ਦਾ.​
 
ਮਾਯੇ ਨੀ ਮਾਯੇ
ਮੇਰੇ ਗੀਤਾਂ ਦੇ ਨੈਣਾ ਵਿਚ
ਬਿਰਹੋਂ ਦੀ ਰਡ਼੍ਅਕ ਪਵੇ
ਅੱਦੀ ਅੱਦੀ ਰਾਤੀ ਉਠ
ਰੋਣ ਮੋਯੇ ਮਿਤਰਾਂ ਨੂਂ
ਮਾਯੇ ਸਾਨੂਂ ਨੀਂਦ ਨ ਪਵੇ.
ਭੇਂ ਭੇਂ ਸੁਗਂਧਿਯਾਂ ਚ
ਬਣਾ ਫੇਹੇ ਚਾਨੰਨੀ ਦੇ
ਤਾਂਵੀ ਸਾਡੀ ਪੀਡ਼੍ਅ ਨ ਸਵੇ
ਕੋਸੇ ਕੋਸੇ ਸਾਹਾਂ ਦੀ ਮੇਂ
ਕਰਾਂ ਜੇ ਟਕੋਰ ਮਾਯੇ
ਸਗੋਂ ਸਾਹਣੁ ਖਾਣ ਨੂਂ ਪਵੇ.
ਆਪੇ ਨਿ ਮੈਂ ਬਾਲਡ਼੍ਈ
ਮੈਂ ਹਾਲੇ ਆਪ ਮੱਤਾਂ ਜੋਗੀ
ਮਾੱਤ ਕੇਡ਼੍ਆ ਏਸ ਨੂਂ ਦਵੇ
ਆਖ ਸੂਂ ਨਿ ਮਾਯੇ ਇਹਨੂਂ
ਰੋਵੇ ਬੁਲ ਚਿਥ ਕੇ ਨੀ
ਜਗ ਕਿਤੇ ਸੁਨ ਨ ਲਵੇ.
ਆਖ ਮਾਯ੍ਰੇ ਅੱਦੀ ਅੱਦੀ
ਰਾਤੀਂ ਮੋਯੇ ਮਿਤ੍ਰਾਂ ਦੇ
ਉੱਚੀ ਉੱਚੀ ਨਾਂ ਨਾ ਲਵੇ
ਮਤੇ ਸਾਡੇ ਮੋਯਾਂ ਪਿਛੇ
ਜਗ ਏ ਸਡ਼੍ਇਕਰਾ ਨੀ
ਗੀਤਾਂ ਨੁਂ ਵੀ ਚਂਦਰਾ ਕਵੇ.​
 
ਉਮ੍ਰਾਂ ਦੇ ਸਰਵਰ
ਸਾਹਾਂ ਦੇ ਪਾਣੀ
ਗੀਤਾ ਵੇ ਚੁਂਜ ਭਰੀਂ.
ਭਲਕੇ ਨਾ ਰਹਨੇ
ਪੀਡ਼੍ਆ ਦੇ ਚਾਨਨ
ਹਾਵਾਂ ਦੇ ਹਂਸ ਸਰੀਂ
ਗੀਤਾ ਵੇ ਚੁਂਜ ਭਰੀਂ.
ਗੀਤਾ ਵੇ ਉਮ੍ਰਾਂ ਦੇ ਸਰਵਰ ਛਲਿਯੇ
ਪਲ੍ਛਿਨ ਭਰ ਸੁਕ ਜਾਂਦੇ
ਸਾਹਵਾਂ ਦੇ ਪਾਨੀ ਪੀ ਲੈ ਵੇ ਅਡ਼੍ਇਯਾ
ਅਨਚਾਹਿਯਾਂ ਫਿਟ ਜਾਂਦੇ
ਭਲਕੇ ਨ ਸਾਨੂਂ ਦਈਂ ਵੇ ਉਲਮਡਾ
ਭਲਕੇ ਨ ਰੋਸ ਕਰੀਂ
ਗੀਤਾ ਵੇ ਚੁਂਜ ਭਰੀਂ.
ਹਾਵਾਂ ਦੇ ਹਂਸ
ਸੁਨੀਂਦੇ ਵੇ ਲੋਭੀ
ਦਿਲ ਮਰਦਾ ਤਾਂ ਗਾਂਦੇ
ਇਹ ਬਿਰਹੋਂ ਰੁਤ ਹਂਜੂ ਚੁਕਦੇ
ਚੁਕਦੇ ਤੇ ਉਡ ਜਾਂਦੇ
ਐਸੇ ਉਡਦੇ ਮਾਰ ਉਡਾਰੀ
ਮੁਡ਼੍ਅ ਨਾ ਆਣ ਘਰੀਂ
ਗੀਤਾ ਵੇ ਚੁਂਜ ਭਰੀਂ.
ਗੀਤਾ ਵੇ ਚੁਂਜ ਭਰੇਂ ਤਾਂ ਮੈਂ ਤੇਰੀ
ਸੋਨੇ ਚੁਂਜ ਮਢ਼੍ਆਵਾਂ
ਮੈਂ ਚਂਦਰੀ ਤੇਰੀ ਬਰਦੀ ਥੀਂਵਾਂ
ਨਾਲ ਥੀਏ ਪਰਛਾਂਵਾਂ
ਹਾਡ਼੍ਆਈ ਵੇ ਨਾ ਤੂਂ ਤਿਰਹਾਯਾ
ਮੇਰੇ ਵਾਂਗ ਮਰੀਂ
ਗੀਤਾ ਵੇ ਚੁਂਜ ਭਰੀਂ.​
 
ਮਾਯੇ ਨੀ ਮਾਯੇ
ਮੈਂ ਇਕ ਸ਼ਿਕਰਾ ਯਾਰ ਬਨਾਯਾ
ਓਦੇ ਸਿਰ ਤੇ ਕਲਗੀ
ਓਦੇ ਪੈਰੀਂ ਝਾਂਜਰ
ਤੇ ਓ ਚੋਗ ਚੁਗੇਂਦਾ ਆਯਾ.
ਇਕ ਓਦੇ ਰੂਪ ਦੀ ਧੁਪ ਤਿਖੇਰੀ
ਦੁਜਾ ਮਹਕਾਂ ਦਾ ਤਿਰਹਾਯਾ
ਤੀਜਾ ਓਦਾ ਰਂਗ ਗੁਲਾਬੀ
ਕਿਸੇ ਗੋਰੀ ਮਾਂ ਦਾ ਜਾਯਾ.
ਇਸ਼੍ਕੇ ਦਾ ਇਕ ਪਲਂਗ ਨਵਾਰੀ,
ਅਸਾਂ ਚਾਨੰਨਿਯਾਂ ਵਿਚ ਡਾਯਾ
ਤਨ ਦੀ ਚਾਦਰ ਹੋ ਗਈ ਮੈਲੀ
ਉਸ ਪੈਰ ਜਾਂ ਪਲਂਗੇ ਪਾਯਾ.
ਦੁਖਣ ਮੇਰੇ ਨੈਨਾਂ ਦੇ ਕੋਯੇ
ਵਿਚ ਹਾਡ਼੍ਅ ਹਂਜੁਆਂ ਦਾ ਆਈਯਾ
ਸਾਰੀ ਰਾਤ ਗਈ ਵਿਚ ਸੋਚਾਂ
ਉਸ ਏ ਕਿ ਜੁਲ੍ਮ ਕਮਾਯਾ.
ਸੁਬਹ ਸਵੇਰੇ ਲੈ ਨੀ ਵਟਣਾ
ਅਸਾਂ ਮਲ ਮਲ ਓਸ ਨਵ੍ਹਾਯਾ
ਦੇਹੀ ਦੇ ਵਿਚੋਂ ਨਿਕਲਣ ਚੀਂਗਾਂ
ਤੇ ਸਾਡਾ ਹਾਥ ਗਯਾ ਕੁਮ੍ਹਲਾਯਾ.
ਚੂਰੀ ਕੁੱਟਾਂ ਤਾਂ ਓ ਖਾਂਦਾ ਨਾਹੀ
ਓਨ੍ਹੁਂ ਦਿਲ ਦਾ ਮਾਂਸ ਖਵਾਯਾ
ਇਕ ਉਡਾਰੀ ਐਸੀ ਮਾਰੀ
ਓ ਮੁਡ਼੍ਅ ਵਤਨੀ ਨਾ ਆਯਾ.
ਓ ਮਾਯੇ ਨੀਂ
ਮੈਂ ਇਕ ਸ਼ਿਕਰਾ ਯਾਰ ਬਨਾਯਾ
ਓਦੇ ਸਿਰ ਤੇ ਕਲਗੀ
ਓਦੇ ਪੈਰੀਂ ਝਾਂਜਰ
ਤੇ ਓ ਚੋਗ ਚੁਗੇਂਦਾ ਆਯਾ.​
 
ਸਿਖਰ ਦੁਪਹਿਰ ਸਿਰ ਤੇ
ਮੇਰਾ ਢਲ ਚੱਲਿਆ ਪਰਛਾਵਾਂ
ਕਬਰਾਂ ਉਡੀਕਦੀਆਂ
ਮੈਨੂੰ ਜਿਉਂ ਪੁੱਤਰਾਂ ਨੂੰ ਮਾਵਾਂ
ਜ਼ਿੰਦਗੀ ਦਾ ਥਲ ਤਪਦਾ
ਕੱਲੇ ਰੁੱਖ ਦੀ ਹੋਂਦ ਵਿਚ ਮੇਰੀ
ਦੁੱਖਾਂ ਵਾਲੀ ਗਹਿਰ ਚੜ੍ਹੀ
ਵਗੇ ਗਮਾਂ ਵਾਲੀ ਤੇਜ ਹਨੇਰੀ
ਮੈਂ ਵੀ ਕਿਹਾ ਰੁੱਖ ਚੰਦਰਾ
ਜਿਹਨੂੰ ਖਾ ਗਈਆਂ ਉਹਦੀਆਂ ਛਾਵਾਂ
ਕਬਰਾਂ ਉਡੀਕਦੀਆਂ
ਮੈਂਨੂੰ ਜਿਉਂ ਪੁੱਤਰਾਂ ਨੂੰ ਮਾਵਾਂ

ਹਿਜਰਾਂ ‘ਚ ਸੜਦੇ ਨੇ
ਸੁੱਖੇ ਰੋਟ ਤੇ ਸੁੱਖੀਆਂ ਚੂਰੀਆਂ
ਉਮਰਾਂ ਤਾਂ ਮੁੱਕ ਚਲੀਆਂ
ਪਰ ਮੁੱਕੀਆਂ ਨਾ ਤੇਰੀਆਂ ਵੇ ਦੂਰੀਆਂ
ਰੱਜ ਰੱਜ ਝੂਠ ਬੋਲਿਆ
ਮੇਰੇ ਨਾਲ ਚੰਦਰਿਆ ਕਾਵਾਂ
ਕਬਰਾਂ ਉਡੀਕਦੀਆਂ
ਮੈਨੂੰ ਜਿਉਂ ਪੁੱਤਰਾਂ ਨੂੰ ਮਾਵਾਂ

ਲੋਕਾਂ ਮੇਰੇ ਗੀਤ ਸੁਣ ਲਏ
ਮੇਰਾ ਦੁੱਖ ਤਾਂ ਕਿਸੇ ਵੀ ਨਾ ਜਾਣਿਆ
ਲੱਖਾਂ ਮੇਰੇ ਸੀਸ ਚੁੰਮ ਗਏ
ਪਰ ਮੁਖੜਾ ਵੀ ਕਿਸੇ ਨਾ ਪਛਾਣਿਆ
ਅਜ ਏਸੇ ਮੁਖੜੇ ਤੋਂ
ਪਿਆ ਆਪਣਾ ਮੈਂ ਆਪ ਲੁਕਾਵਾਂ
ਕਬਰਾਂ ਉਡੀਕਦੀਆਂ
ਮੈਂਨੂੰ ਜਿਉਂ ਪੁੱਤਰਾਂ ਨੁੰ ਮਾਵਾਂ
ਸਿਖਰ ਦੁਪਿਹਰ ਸਿਰ ਤੇ
ਮੇਰਾ ਢਲ ਚੱਲਿਆ ਪਰਛਾਵਾਂ​
 
ਰੋਗ ਬਣ ਕੇ ਰਹਿ ਗਿਆ
ਪਿਆਰ ਤੇਰੇ ਸ਼ਹਿਰ ਦਾ
ਮੈਂ ਮਸੀਹਾ ਵੇਖਿਆ
ਬੀਮਾਰ ਤੇਰੇ ਸ਼ਹਿਰ ਦਾ

ਇਹ ਦੀਆਂ ਗਲੀਆਂ ਮੇਰੀ
ਚੜ੍ਹਦੀ ਜਵਾਨੀ ਖਾ ਲਈ
ਕਿੳ ਕਰਾਂ ਨ ਦੋਸਤਾ
ਸਤਿਕਾਰ ਤੇਰੇ ਸ਼ਹਿਰ ਦਾ

ਸ਼ਹਿਰ ਤੇਰੇ ਕਦਰ ਨਹੀਂ
ਲ਼ੋਕਾਂ ਨੂੰ ਸੁੱਚੇ ਪਿਆਰ ਦੀ
ਰਾਤ ਨੂੰ ਖੁਲ੍ਹਦਾ ਹੈ ਹਰ
ਬਾਜ਼ਾਰ ਤੇਰੇ ਸ਼ਹਿਰ ਦਾ

ਫੇਰ ਮੰਜਿਲ ਵਾਸਤੇ
ਇਕ ਪੈਰ ਨ ਪੁਟਿਆ ਗਿਆ
ਇਸ ਤਰਾਂ ਕੁਝ ਚੁਭਿਆ
ਕੋਈ ਖਾਰ ਤੇਰੇ ਸ਼ਹਿਰ ਦਾ

ਜਿਥੇ ਮੋਇਆਂ ਬਾਅਦ ਵੀ
ਕਫਨ ਨਹੀ ਹੋਇਆ ਨਸੀਬ
ਕੌਣ ਪਾਗਲ ਹੁਣ ਕਰੇ
ਇਤਬਾਰ ਤੇਰੇ ਸ਼ਹਿਰ ਦਾ
ਏਥੇ ਮੇਰੀ ਲਾਸ਼ ਤੱਕ
ਨੀਲਾਮ ਕਰ ਦਿੱਤੀ ਗਈ
ਲਥਿਅਤ ਕਰਜ਼ਾ ਨ ਫਿਰ ਵੀ
ਯਾਰ ਤੇਰੇ ਸ਼ਹਿਰ ਦਾ ।​
 
Top