Punjab News Sri Darbar Sahib accompanied swords, 6 injured

[JUGRAJ SINGH]

Prime VIP
Staff member
ਅੰਮ੍ਰਿਤਸਰ-ਸ਼੍ਰੀ ਅਕਾਲ ਤਖਤ ਸਾਹਿਬ ਤੋਂ ਕਿਰਪਾਨ ਲਹਿਰਾ ਕੇ ਸੰਦੇਸ਼ ਦੇਣ ਦੀ ਜ਼ਿੱਦ 'ਤੇ ਅੜੇ ਗਰਮ ਦਲੀ ਸਿੱਖ ਸੰਗਠਨਾਂ ਅਤੇ ਐੱਸ. ਜੀ. ਪੀ. ਸੀ. ਟਾਸਕ ਫੋਰਸ ਦੇ ਮੈਂਬਰਾਂ ਵਿਚਾਲੇ ਸ਼ੁੱਕਰਵਾਰ ਸਵੇਰੇ ਹਿੰਸਕ ਝੜਪ ਹੋ ਗਈ। ਇਸ ਝੜਪ 'ਚ ਕਰੀਬ ਅੱਧਾ ਦਰਜਨ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਸਾਰੀ ਘਟਨਾ ਉਸ ਵੇਲੇ ਵਾਪਰੀ, ਜਿਸ ਸਮੇਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰ ਰਹੇ ਸਨ।
ਇਸ ਦਰਮਿਆਨ ਗਰਮ ਦਲੀ ਨੇਤਾਵਾਂ ਨੇ ਵੀ ਕਿਰਪਾਨ ਲਹਿਰਾ ਕੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਦੀ ਜ਼ਿੱਦ ਕੀਤੀ, ਜਿਸ ਕਾਰਨ ਐੱਸ. ਜੀ. ਪੀ. ਸੀ. ਟਾਸਕ ਫੋਰਸ ਦੇ ਮੈਂਬਰਾਂ ਅਤੇ ਇਨ੍ਹਾਂ ਗਰਮ ਦਲੀ ਸਿੱਖਾਂ ਵਿਚਾਲੇ ਝੜਪ ਹੋ ਗਈ ਅਤੇ ਜੰਮ ਕੇ ਕਿਰਪਾਨਾਂ ਚੱਲੀਆਂ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗਰੁਬਚਨ ਸਿੰਘ ਨੇ ਇਸ ਪੂਰੀ ਘਟਨਾ ਨੂੰ ਮੰਦਭਾਗਾ ਦੱਸਿਆ ਹੈ। ਪੂਰੇ ਮਾਮਲੇ ਦੀ ਜਾਣਕਾਰੀ ਪੁਲਸ ਤੱਕ ਪਹੁੰਚਣ ਤੋਂ ਬਾਅਦ ਇਸ ਮਾਮਲੇ 'ਚ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਅਤੇ ਪੁਲਸ ਇਸ ਮਾਮਲੇ 'ਚ ਐੱਫ. ਆਈ. ਆਰ ਦਰਜ ਕਰਨ ਦੀ ਤਿਆਰੀ ਕਰ ਰਹੀ ਹੈ। ਸਿੱਖ ਧਰਮ 'ਚ ਅਕਾਲ ਤਖਤ ਸਾਹਿਬ ਦਾ ਅਹੁਦਾ ਸਭ ਤੋਂ ਉੱਤੇ ਮੰਨਿਆ ਗਿਆ ਹੈ। ਲਿਹਾਜਾ ਗਰਮ ਦਲੀਆਂ ਦੀ ਇਸ ਕਾਰਵਾਈ ਦਾ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਮੌਜੂਦ ਸੰਗਤਾਂ ਵਲੋਂ ਵਿਰੋਧ ਕੀਤਾ ਗਿਆ। ਖਬਰ ਲਿਖੇ ਜਾਣ ਤੱਕ ਮੀਡੀਆ ਦੇ ਕਈ ਪੱਤਰਕਾਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
 
Top